Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਭਾਦਸੋਂ 'ਚ ਸਾਧੂ ਸਿੰਘ ਧਰਮਸੋਤ Sadhu Singh Dharmsot ਨੇ ਕਰਵਾਈ ਕਣਕ ਦੀ ਖਰੀਦ ਦੀ ਸ਼ੁਰੂਆਤ

April 11, 2021 12:44 PM
SehajTimes

ਭਾਦਸੋਂ : ਪੰਜਾਬ ਦੇ ਜੰਗਲਾਤ ਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਸ. ਸਾਧੂ ਸਿੰਘ ਧਰਮਸੋਤ Sadhu Singh Dharmsot ਨੇ ਅੱਜ ਭਾਦਸੋਂ ਵਿਖੇ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਨੇ ਭੰਗੂ ਰਾਈਸ ਮਿਲ ਸਕਰਾਲੀ ਦੇ ਸਬ-ਯਾਰਡ ਵਿਖੇ ਪਿੰਡ ਘੁੰਡਰ ਦੇ ਕਿਸਾਨ ਬਲਦੀਪ ਸਿੰਘ ਪੁੱਤਰ ਦੀ ਕਣਕ ਦੀ ਮਾਰਕਫੈਡ ਵੱਲੋਂ ਖਰੀਦ ਕਰਨ ਲਈ ਬੋਲੀ ਵੀ ਕਰਵਾਈ। 

ਲਿੰਕ ਨੂੰ ਕਲਿਕ ਕਰੋ ਤੇ ਇਹ ਵੀ ਖ਼ਬਰ ਪੜ੍ਹੋ : ਕਿਸਾਨਾਂ ਨੂੁੰ ਜਾਰੀ ਕੀਤੇ ਜਾਣਗੇ ਪਾਸ : ਕੈਪਟਨ ਅਮਰਿੰਦਰ ਸਿੰਘ
ਇਸ ਮੌਕੇ ਪੰਜਾਬ 'ਚ ਆੜਤੀਆਂ ਵੱਲੋਂ ਆਪਣੀ ਹੜਤਾਲ ਵਾਪਸ ਲਏ ਜਾਣ ਦਾ ਸਵਾਗਤ ਕਰਦਿਆਂ ਸ. ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆੜਤੀਆਂ ਅਤੇ ਕਿਸਾਨਾਂ ਦੇ ਹਿੱਤਾਂ ਦੀ ਲੜਾਈ ਲੜੀ ਹੈ ਪਰੰਤੂ ਅਫ਼ਸੋਸ ਦੀ ਗੱਲ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਤੇ ਆੜਤੀਆਂ ਦੇ ਨਹੁੰ ਮਾਸ ਦੇ ਰਿਸ਼ਤੇ ਨੂੰ ਤਬਾਹ ਕਰਨ ਦੇ ਨਾਲ-ਨਾਲ ਪੰਜਾਬ ਦੀ ਆਰਥਿਕਤਾ ਨੂੰ ਵੱਡੀ ਢਾਹ ਲਾ ਰਹੀ ਹੈ। 


ਪੱਤਰਕਾਰਾਂ ਨਾਲ ਗ਼ੈਰ ਰਸਮੀ ਗੱਲਬਾਤ ਕਰਦਿਆਂ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਦੇ ਕਿਸਾਨਾਂ, ਆੜਤੀਆਂ ਸਮੇਤ ਸੂਬੇ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਕਰਨ ਲਈ ਆਪਣੀ ਵਚਨਬੱਧਤਾ ਪੂਰੀ ਤਰ੍ਹਾਂ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨੂੰ ਤਬਾਹ ਕਰਨ ਦੇ ਰਾਹ 'ਤੇ ਚੱਲ ਰਹੀ ਹੈ ਪਰੰਤੂ ਜਦੋਂ ਤੱਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਦੇ ਮੁੱਖ ਮੰਤਰੀ ਹਨ, ਉਹ ਅਜਿਹਾ ਨਹੀਂ ਹੋਣ ਦੇਣਗੇ। 

ਲਿੰਕ ਨੂੰ ਕਲਿਕ ਕਰੋ ਤੇ ਇਹ ਵੀ ਖ਼ਬਰ ਪੜ੍ਹੋ : ਖੜ੍ਹੀ ਫਸਲ ਨੂੰ ਲੱਗੀ ਅੱਗ, ਸੱਤ ਕਿੱਲੇ ਕਣਕ ਸੜ ਕੇ ਹੋਈ ਸੁਆਹ
ਸ. ਧਰਮਸੋਤ ਨੇ ਕਿ ਇਹ ਰਿਕਾਰਡ ਹੈ ਕਿ ਪੰਜਾਬ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਪਿਛਲੇ ਸਮੇਂ 2002-2007 'ਚ ਵੀ ਅਤੇ ਇਸ ਵਾਰ ਵੀ ਕਿਸਾਨਾਂ ਨੂੰ ਮੰਡੀਆਂ 'ਚ ਨਹੀਂ ਰੁਲਣ ਦਿੱਤਾ ਗਿਆ, 24 ਘੰਟਿਆਂ 'ਚ ਕਿਸਾਨਾਂ ਦੀ ਪੁੱਤਾਂ ਵਾਂਗੂੰ ਪਾਲੀ ਫ਼ਸਲ ਦਾ ਦਾਣਾ-ਦਾਣਾ ਖਰੀਦਿਆ ਗਿਆ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਮੰਡੀਆਂ 'ਚ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਹਨ ਅਤੇ ਮੰਡੀਆਂ 'ਚ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਜਿੱਥੇ ਟੀਕਾਕਰਨ ਦੇ ਪ੍ਰਬੰਧ ਹਨ, ਉਥੇ ਹੀ ਇਸ ਮਹਾਂਮਾਰੀ ਤੋਂ ਬਚਾਅ ਲਈ ਵੀ ਪਿਛਲੇ ਸੀਜਨ ਦੀ ਤਰਜ 'ਤੇ ਪੂਰੇ ਪ੍ਰਬੰਧ ਕੀਤੇ ਗਏ ਹਨ।
ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਪਰਮਜੀਤ ਸਿੰਘ ਖੱਟੜਾ, ਐਸ.ਡੀ.ਐਮ. ਕਾਲਾ ਰਾਮ ਕਾਂਸਲ, ਵਾਈਸ ਚੇਅਰਮੈਨ ਮੱਖਣ ਸਿੰਘ ਟੌਹੜਾ, ਨਗਰ ਪੰਚਾਇਤ ਪ੍ਰਧਾਨ ਚੁੰਨੀ ਲਾਲ, ਸਕੱਤਰ ਮਾਰਕੀਟ ਕਮੇਟੀ ਅਸ਼ਵਨੀ ਕੁਮਾਰ, ਰਵਿੰਦਰ ਸਿੰਘ ਮੁੰਗੋ, ਸ਼ਕਤੀ ਕੁਮਾਰ, ਪ੍ਰਗਟ ਸਿੰਘ ਭੜੀ, ਐਸ.ਐਚ.ਓ ਅੰਮ੍ਰਿਤਵੀਰ ਸਿੰਘ ਅਤੇ ਹੋਰ ਪਤਵੰਤੇ ਮੌਜੂਦ ਸਨ।

Have something to say? Post your comment

 

More in Malwa

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਵਸ ਮਨਾਇਆ

ਡਿਜੀਟਲ ਯੁੱਗ ਵਿੱਚ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਨਾ ਸਮੇਂ ਦੀ ਮੁੱਖ ਲੋੜ: ਡਾ. ਜਗਦੀਪ ਸਿੰਘ

ਮਜ਼ਦੂਰ ਦਿਵਸ ਮੌਕੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਸਮਾਣਾ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 5 ਮਈ ਨੂੰ