Saturday, December 13, 2025

Malwa

ਗੁਰਜੀਤ ਸਿੰਘ ਰਾਮਣਵਾਸੀਆ ਨੂੰ ਨਗਰ ਕੌਂਸਲ ਬਰਨਾਲਾ ਦਾ ਪ੍ਰਧਾਨ ਚੁਣਿਆ

April 15, 2021 01:51 PM
Amzad Khan Duggan (Barnala)

ਬਰਨਾਲਾ, :  ਬਰਨਾਲਾ ਨਗਰ ਕੌਂਸਲ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਅਤੇ ਕੌਂਸਲਰਾਂ ਦਾ ਸਹੁੰ ਚੁੱਕ ਸਮਾਗਮ ਅੱਜ ਨਗਰ ਕੌਸਲ ਦਫਤਰ ਬਰਨਾਲਾ ਦੀ ਰਾਮ ਸਰੂਪ ਅਣਖੀ ਮਿਉਸਪਲ ਲਾਈਬ੍ਰੇਰੀ ’ਚ ਹੋਇਆ।
ਇਸ ਮੌਕੇ  ਕਨਵੀਨਰ ਐਸਡੀਐਮ ਵਰਜੀਤ ਵਾਲੀਆ (ਆਈਏਐਸ) ਦੀ ਹਾਜ਼ਰੀ ਵਿਚ ਬਰਨਾਲਾ ਨਗਰ ਕੌਂਸਲ ਦੇ ਚੁਣੇ 31 ਕੌਂਸਲਰਾਂ ਨੂੰ ਪਹਿਲਾਂ ਸਹੁੰ ਚੁਕਾਈ ਗਈ ਤੇ ਬਾਅਦ ’ਚ ਪ੍ਰਧਾਨ ਤੇ ਮੀਤ ਪ੍ਰਧਾਟ ਦੀ ਚੋਣ ਪ੍ਰਕਿਰਿਆ ਆਰੰਭੀ ਗਈ।  ਇਸ ’ਚ ਗੁਰਜੀਤ ਸਿੰਘ ਰਾਮਨਵਾਸੀਆਂ ਨੂੰ ਪ੍ਰਧਾਨ ਤੇ ਨਰਿੰਦਰ ਗਰਗ ਨੀਟਾ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। 


ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਤੇ ਸੀਨੀਅਰ ਆਗੂ ਕੇਵਲ ਸਿੰਘ ਢਿੱਲੋਂ ਨੇ ਜਿੱਥੇ ਦੋਵੇਂ ਪ੍ਰਧਾਨਾਂ ਦੀ ਨਿਯੁਕਤੀ ’ਤੇ ਦੋਵਾਂ ਦਾ ਮੂੰਹ ਮਿੱਠਾ ਕਰਵਾਇਆ, ਉੱਥੇ ਹੀ ਕੇਵਲ ਸਿੰਘ ਢਿੱਲੋਂ ਨੇ ਦੱਸਿਆ ਕਿ ਕਾਂਗਰਸ ਪਾਰਟੀ ਦੇ ਨਿਸ਼ਾਨ ’ਤੇ ਜਿੱਤੇ 16 ਕੌਂਸਲਰ ਤੇ 2 ਆਜ਼ਾਦ ਕੌਂਸਲਰਾਂ ਸਣੇ ਭਾਜਪਾ ਛੱਡ ਕੇ ਕਾਂਗਰਸ ’ਚ ਸ਼ਾਮਲ ਹੋਏ ਕੌਂਸਲਰਾਂ ਸਣੇ ਕੁੱਲ 20 ਕੌਂਸਲਰਾਂ ਨੇ ਸਹਿਮਤੀ ਦਿੰਦਿਆਂ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹਾਜ਼ਰੀ ਵਿਚ ਗੁਰਜੀਤ ਰਾਮਨਵਾਸੀਆ ਨੂੰ ਪ੍ਰਧਾਨ ਤੇ ਨਰਿੰਦਰ ਨੀਟਾ ਨੂੰ ਮੀਤ ਪ੍ਰਧਾਨ ਚੁਣਿਆ ਗਿਆ ਹੈ।
  ਕੇਵਲ ਸਿੰਘ ਢਿੱਲੋਂ ਨੇ ਇਸ ਚੋਣ ਨੂੰ ਬਰਨਾਲਾ ਸ਼ਹਿਰ ਦੇ ਵਿਕਾਸ ਦੀ ਜਿੱਤ ਦੱਸਦਿਆਂ ਕਿਹਾ ਕਿ ਇਹ ਨਗਰ ਕੌਂਸਲ ਬਰਨਾਲਾ ਦੇ 31 ਵਾਰਡਾਂ ’ਚੋਂ ਚੁਣੇ ਕੌਂਸਲਰ, ਪ੍ਰਧਾਨ ਤੇ ਮੀਤ ਪ੍ਰਧਾਨ ਨਗਰ ਕੌਂਸਲ ’ਚ ਕੰਮ ਕਰਦਿਆਂ ਸ਼ਹਿਰ ਦੇ ਵਿਕਾਸ ਲਈ ਯਤਨਸ਼ੀਲ ਰਹਿਣਗੇ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ 3 ਕੌਂਸਲਰ ਤੇ ਸ਼੍ਰੋਮਣੀ ਅਕਾਲੀ ਦਲ ਦੇ 4 ਕੌਂਸਲਰਾਂ ਤੇ ਆਜ਼ਾਦ ਜਿੱਤੇ ਕੌਂਸਲਰਾਂ ਨੂੰ ਵੀ ਇਕੱਠਿਆਂ ਨਾਲ ਲੈ ਕੇ ਸ਼ਹਿਰ ਦੇ ਵਿਕਾਸ ਲਈ ਯੋਜਨਾਵਾ ਤਿਆਰ ਕੀਤੀਆਂ ਜਾਣਗੀਆਂ।
 ਨਗਰ ਕੌਂਸਲ ਦੀ ਚੋਣ ਪ੍ਰਕਿਰਿਆ ਉਪਰੰਤ ਸ. ਕੇਵਲ ਸਿੰਘ ਢਿੱਲੋਂ ਦੀ ਰਿਹਾਇਸ਼ ਵਿਖੇ ਨਵ-ਨਿਯੁਕਤ ਅਹੁਦੇਦਾਰਾਂ ਤੇ ਕੌਂਸਲਰਾਂ ਦਾ ਸਨਮਾਨ ਕੀਤਾ ਗਿਆ।
ਇਸ ਚੋਣ ਦੌਰਾਨ ਪੁਲੀਸ ਪ੍ਰਸ਼ਾਸਨ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ।

Have something to say? Post your comment

 

More in Malwa

ਮਾਲੇਰਕੋਟਲਾ ਹਲਕਾ ਦੇ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਜਿੱਤ ਪ੍ਰਾਪਤ ਕਰਨਗੇ : ਤਰਸੇਮ ਕਲਿਆਣ

ਚੋਣ ਅਮਲਾ ਚੋਣ ਸਮਗਰੀ ਲੈਕੇ ਪੋਲਿੰਗ ਬੂਥਾਂ ਲਈ ਰਵਾਨਾ 

ਸ਼ਰਾਬ ਦੇ ਠੇਕੇ 13 ਅਤੇ 14 ਦਸੰਬਰ ਦੀ ਦਰਮਿਆਨੀ ਰਾਤ ਤੋਂ 15 ਦਸੰਬਰ ਤੱਕ ਬੰਦ ਰੱਖਣ ਦੇ ਹੁਕਮ

ਸੁਨਾਮ 'ਚ ਪੁਲਿਸ ਨੇ ਨਸ਼ਾ ਤਸਕਰ ਦਾ ਘਰ ਢਾਹਿਆ 

ਸੁਨਾਮ ਨਗਰ ਕੌਂਸਲ ਦੀ ਮਿਆਦ ਚਾਰ ਮਹੀਨੇ ਬਾਕੀ

ਰਾਜਾ ਬੀਰਕਲਾਂ ਨੇ ਕਾਂਗਰਸੀ ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ 

ਲੌਂਗੋਵਾਲ 'ਚ ਕਿਸਾਨਾਂ ਨੇ ਬਿਜਲੀ ਦੇ ਮੀਟਰ ਪਾਵਰਕਾਮ ਦਫ਼ਤਰ ਜਮਾਂ ਕਰਵਾਏ

ਕਿਸਾਨਾਂ ਨੇ ਬਿਜਲੀ ਮੀਟਰ ਐਸਡੀਓ ਦੇ ਦਫ਼ਤਰ ਮੂਹਰੇ ਕੀਤੇ ਢੇਰੀ 

ਮਨਦੀਪ ਸੁਨਾਮ ਦੀਆਂ ਖੇਡ ਕਿਤਾਬਾਂ ਸਕੂਲ ਲਾਇਬ੍ਰੇਰੀਆਂ ਦੀ ਕਿਤਾਬ ਲਿਸਟ 'ਚ ਸ਼ਾਮਲ

ਰਾਜ ਸਭਾ ਮੈਂਬਰ ਪਦਮ ਸ਼੍ਰੀ ਰਜਿੰਦਰ ਗੁਪਤਾ ਦੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ, ਸਸ਼ਸਤ੍ਰ ਬਲਾਂ ਦੀ ਭੂਮਿਕਾ ’ਤੇ ਏਹਮ ਚਰਚਾ