Saturday, May 18, 2024

Business

ਭਾਰਤੀ ਰਿਜ਼ਰਵ ਬੈਂਕ ਨੇ ਵਿੱਤੀ ਸਾਖਰਤਾ ਸਪਤਾਹ- 2024 ਦਾ ਕੀਤਾ ਉਦਘਾਟਨ

February 26, 2024 05:37 PM
SehajTimes

ਵਿੱਤੀ ਸਾਖਰਤਾ ਸਪਤਾਹ (ਐੱਫ.ਐੱਲ.ਡਬਲ‍ਯੂ), 2016 ਤੋਂ, ਆਰਬੀਆਈ ਦੀ ਇੱਕ ਸਾਲਾਨਾ ਪਹਿਲ ਹੈ, ਜਿਸਦਾ ਉਦੇਸ਼ ਇੱਕ’ ਟਾਰਗੇਟੇਡ ਮੁਹਿੰਮ ਦੁਆਰਾ ਵਿੱਤੀ ਮੁੱਦਿਆਂ 'ਤੇ ਜਾਗਰੂਕ ਕਰਨਾ ਹੈ। ਇਸ ਸਾਲ ਦੀ ਥੀਮ, "ਕਰੋ ਸਹੀ ਸ਼ੁਰੂਆਤ: ਬਣੋ ਵਿੱਤੀ ਤੌਰ ਤੇ ਸਮਾਰਟ", ਨੌਜਵਾਨਾਂ ਨੂੰ ਨਿੱਜੀ ਵਿੱਤ ਦੀਆਂ ਗੁੰਝਲਾਂ ਨਾਲ ਨਜਿੱਠਣ ਅਤੇ ਲੰਬੇ ਸਮੇਂ ਦੀ ਵਿੱਤੀ ਸੁਰੱਖਿਆ ਅਤੇ ਸਫਲਤਾ ਲਈ ਇੱਕ ਮਜ਼ਬੂਤ ਵਿੱਤੀ ਬੁਨਿਆਦ ਬਣਾਉਣ ਲਈ ਸ਼ਕਤੀਕਰਨ ਦੇ ਮਹੱਤਵ ਨੂੰ ਉਜਾਗਰ ਕਰਦੀ ਹੈ। ਆਰਬੀਆਈ ਦੇ ਚੰਡੀਗੜ੍ਹ ਦਫ਼ਤਰ ਦੁਆਰਾ, ਵਿੱਤੀ ਸਾਖਰਤਾ -2024 ਦਾ ਉਦਘਾਟਨ 26 ਫਰਵਰੀ 2024 ਨੂੰ ਕੀਤਾ ਗਿਆ ।

ਸ਼੍ਰੀ ਵਿਵੇਕ ਸ਼੍ਰੀਵਾਸਤਵ, ਖੇਤਰੀ ਨਿਦੇਸ਼ਕ, ਭਾਰਤੀ ਰਿਜ਼ਰਵ ਬੈਂਕ (ਹਰਿਆਣਾ, ਪੰਜਾਬ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍) ਸਮਾਗਮ ਵਿੱਚ ਹਾਜ਼ਰ ਸਨ ਅਤੇ ਉਹਨਾਂ ਨੇ ਹੋਰ ਮਾਣਯੋਗ ਸ਼ਖਸੀਅਤਾਂ, ਜਿਵੇਂ ਕਿ ਸ਼੍ਰੀ ਵਿਨੋਦ ਜੈਸਵਾਲ, ਸੀਜੀਐਮ (ਐਸਬੀਆਈ), ਸ਼੍ਰੀ ਰਘੂਨਾਥ ਬੀ, ਸੀਜੀਐਮ (ਨਾਬਾਰਡ), ਵਪਾਰਕ ਬੈਂਕਾਂ ਦੇ ਸੀਨੀਅਰ ਅਧਿਕਾਰੀਆਂ, ਪੰਜਾਬ, ਹਰਿਆਣਾ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਰਾਜ ਪੱਧਰੀ ਬੈਂਕਰਜ਼ ਕਮੇਟੀ ਦੇ ਕਨਵੀਨਰਾਂ, ਗੈਰ ਸਰਕਾਰੀ ਸੰਗਠਨਾਂ ਅਤੇ ਵਿੱਤੀ ਸਾਖਰਤਾ ਸਲਾਹਕਾਰਾਂ ਦੇ ਨਾਲ ਪ੍ਰੋਗਰਾਮ ਦਾ ਉਦਘਾਟਨ ਵੀ ਕੀਤਾ। ਉਦਘਾਟਨ 'ਤੇ ਬੋਲਦੇ ਹੋਏ, ਸ਼੍ਰੀ ਵਿਵੇਕ ਸ਼੍ਰੀਵਾਸਤਵ ਨੇ ਵਿੱਤੀ ਸਾਖਰਤਾ ਦੀ ਇਸ ਯਾਤਰਾ ਨੂੰ ਸ਼ੁਰੂ ਕਰਨ ਤੋਂ ਬਾਅਦ ਦੇਸ਼ ਦੁਆਰਾ ਕੀਤੀ ਗਈ ਤਰੱਕੀ 'ਤੇ ਚਾਨਣ ਪਾਇਆ। ਉਹਨਾਂ ਨੇ ਦੱਸਿਆ ਕਿ ਇਹ ਸਾਰੇ ਹਿੱਸੇਦਾਰਾਂ ਦੀ ਸਰਗਰਮ ਭਾਗੀਦਾਰੀ ਅਤੇ ਵਚਨਬੱਧਤਾ ਦਾ ਨਤੀਜਾ ਹੈ ਅਤੇ ਇਸ ਪਹਿਲੂ ਵਿੱਚ ਸ਼ਾਨਦਾਰ ਭੂਮਿਕਾ ਲਈ ਬੈਂਕਿੰਗ ਪਰਿਵਾਰ ਦੀ ਸਰਾਹਣਾ ਕੀਤੀ । ਹਾਲਾਂਕਿ, ਉਹਨਾਂ ਨੇ ਇਹ ਵੀ ਕਿਹਾ ਕਿ “ਇਹ ਇੱਕ ਨਿਰੰਤਰ ਯਾਤਰਾ ਹੈ ਅਤੇ ਜਿਵੇਂ-ਜਿਵੇਂ ਅਰਥ ਵਿਵਸਥਾ ਵਧਦੀ ਹੈ ਅਤੇ ਨਿਵੇਸ਼ ਤੇ ਬੱਚਤ ਦੇ ਗੈਰ-ਰਵਾਇਤੀ ਰਸਤੇ ਲੋਕਪ੍ਰਿਯ ਹੁੰਦੇ ਹਨ, ਵਿੱਤੀ ਸਾਖਰਤਾ ਦੀਆਂ ਬਾਰੀਕੀਆਂ ਵੀ ਬਦਲ ਜਾਣਗੀਆਂ । 

ਉਨ੍ਹਾਂ ਨੇ ਸਾਈਬਰ ਧੋਖਾਧੜੀ, ਜੋ ਕਿ ਅੱਜ ਇੱਕ ਵੱਡਾ ਖ਼ਤਰਾ ਹੈ, ਬਾਰੇ ਵਿੱਤੀ ਸਾਖਰਤਾ ਫੈਲਾਉਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ ਅਤੇ ਇਸ ਯਤਨ ਵਿੱਚ ਨੌਜਵਾਨਾਂ ਨੂੰ ਮਾਸਕਟ ਬਣਾਉਣ ਲਈ ਕਿਹਾ। ਇਸ ਸਾਲ ਦੀ ਥੀਮ, "ਕਰੋ ਸਹੀ ਸ਼ੁਰੂਆਤ: ਬਣੋ ਵਿੱਤੀ ਤੌਰ ਤੇ ਸਮਾਰਟ", ਵਿੱਤੀ ਸਾਖਰਤਾ ਦੇ ਨਾਲ ਨੌਜਵਾਨਾਂ ਨੂੰ ਸਮਰੱਥ ਬਣਾਉਣ ਦੇ ਮਹੱਤਵ ਨੂੰ ਰੇਖਾਂਕਿਤ ਕਰਦੀ ਹੈ, ਉਹਨਾਂ ਨੂੰ ਆਪਣੇ ਪੈਸੇ ਦੇ ਪ੍ਰਬੰਧਨ, ਵਿੱਤੀ ਟੀਚੇ ਨਿਰਧਾਰਤ ਕਰਨ ਅਤੇ ਭਵਿੱਖ ਲਈ ਯੋਜਨਾ ਬਣਾਉਣ ਬਾਰੇ ਫੈਸਲੇ ਲੈਣ ਦੇ ਯੋਗ ਬਣਾਉਂਦੀ ਹੈ । ਐੱਫ.ਐੱਲ.ਡਬਲ‍ਯੂ- 2024 ਦੇ ਪ੍ਰਭਾਵ ਨੂੰ ਵਧਾਉਣ ਲਈ, ਇਸ ਸਾਲ ਦੀ ਥੀਮ ਨਾਲ ਸੰਬੰਧਿਤ ਜ਼ਰੂਰੀ ਸੰਦੇਸ਼ਾਂ ਨੂੰ ਪ੍ਰਸਾਰਿਤ ਕਰਨ ਲਈ ਆਰਬੀਆਈ ਦੁਆਰਾ ਪੋਸਟਰਾਂ ਅਤੇ ਆਡੀਓ ਵਿਜ਼ੁਅਲਸ ਸਮੇਤ ਦਿਲਚਸਪ ਸਮੱਗਰੀ ਤਿਆਰ ਕੀਤੀ ਗਈ ਹੈ। ਬੈਂਕਾਂ ਨੂੰ ਇਹ ਅਪੀਲ ਵੀ ਕੀਤੀ ਗਈ ਹੈ ਕਿ ਉਹ ਡਿਜੀਟਲ ਪਲੇਟਫਾਰਮ, ਏਟੀਐਮ, ਮੋਬਾਈਲ ਐਪਲੀਕੇਸ਼ਨਾਂ ਰਾਹੀਂ ਜਾਗਰੂਕਤਾ ਫੈਲਾਉਣ ਅਤੇ ਆਪਣੀਆਂ ਸ਼ਾਖਾਵਾਂ ਵਿੱਚ ਵਿੱਤੀ ਜਾਗਰੂਕਤਾ ਸਮੱਗਰੀ ਪ੍ਰਦਰਸ਼ਿਤ ਕਰਨ । ਆਰਬੀਆਈ ਪੂਰੇ ਹਫ਼ਤੇ ਵਿੱਚ ਇੱਕ ਕੇਂਦਰੀ ਜਨ ਮੀਡੀਆ ਮੁਹਿੰਮ ਵੀ ਚਲਾਏਗਾ, ਜਿਸ ਵਿੱਚ ਜ਼ਰੂਰੀ ਵਿੱਤੀ ਜਾਗਰੂਕਤਾ ਸੰਦੇਸ਼ਾਂ ਦਾ ਪ੍ਰਸਾਰ ਕੀਤਾ ਜਾਵੇਗਾ । ਇਸ ਤੋਂ ਇਲਾਵਾ, ਵਿਆਪਕ ਭਾਗੀਦਾਰੀ ਅਤੇ ਪ੍ਰਭਾਵ ਨੂੰ ਯਕੀਨੀ ਬਣਾਉਣ ਲਈ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਜਾਗਰੂਕ ਬਣਾਉਣ ਵਾਲੇ ਆਊਟਰੀਚ ਪ੍ਰੋਗਰਾਮ ਕਰਵਾਏ ਜਾਣਗੇ।

Have something to say? Post your comment

 

More in Business

ਖੇਤੀਬਾੜੀ ਵਿਭਾਗ ਨੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਲਗਾਈ

ਸੋਨਾ ਹੋਇਆ ਸਸਤਾ ਗੋਲਡ ਖਰੀਦਦਾਰਾਂ ਲਈ ਰਾਹਤ ਭਰੀ ਖ਼ਬਰ

The Visa Land Firm ਦਾ ADC ਵੱਲੋਂ ਲਾਇਸੰਸ ਰੱਦ

ADC ਵੱਲੋਂ Western World Consultants Firm ਦਾ ਲਾਇਸੰਸ ਰੱਦ

ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਨੌਜਵਾਨ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਵਿਖੇ ਕਰਨ ਸੰਪਰਕ : ਜਿਲ੍ਹਾ ਰੋਜਗਾਰ ਅਫਸਰ  

ਮੋਗਾ ਵਿਖੇ ਫ਼ੈਡਰਲ ਬੈਂਕ ਦੀ ਪਹਿਲੀ ਬ੍ਰਾਂਚ ਦਾ ਉਦਘਾਟਨ

ਐਮ.ਆਰ.ਐਫ਼ ਨੇ ਸਿਰਜਿਆ ਇਤਿਹਾਸ ; ਸ਼ੇਅਰ ਹੋਇਆ 1.5 ਲੱਖ ਰੁਪਏ ਦਾ

ਬੈਂਕ ਆਫ਼ ਬੜੌਦਾ ਲਿਆ ਹੈ ਵਿਦਿਆਰਥੀਆਂ ਲਈ ਵਿਸ਼ੇਸ਼ ਆਫ਼ਰ ; ਖਾਤਾ ਖੁਲ੍ਹਵਾਉਣ ’ਤੇ ਮਿਲੇਗਾ ਇਹ ਵੱਡਾ ਫ਼ਾਇਦਾ ; ਪੂਰੀ ਜਾਣਕਾਰੀ ਖ਼ਬਰ ਪੜ੍ਹੋ

ਡਿੱਗਦੇ ਪਾਰੇ ਨੇ ਵਧਾਈ ਸੋਨੇ-ਚਾਂਦੀ ਦੀ ਗਰਮਾਹਟ

ਇਨ੍ਹਾਂ 10 ਕੰਪਨੀਆਂ ਦੇ ਸ਼ੇਅਰ ਖਰੀਦਣ ਨਾਲ ਮਿਲ ਸਕਦੈ ਮੁਨਾਫ਼ਾ