Sunday, May 19, 2024

Sports

ਤੀਰਅੰਦਾਜ਼ੀ ਦੇ ਏਸ਼ੀਆ ਕੱਪ ਵਿੱਚ ਪ੍ਰਨੀਤ ਕੌਰ ਤੇ ਸਿਮਰਨਜੀਤ ਕੌਰ ਨੇ ਜਿੱਤੇ ਪੰਜ ਤਮਗ਼ੇ

February 26, 2024 05:37 PM
SehajTimes
ਚੰਡੀਗੜ੍ਹ : ਕੌਮਾਂਤਰੀ ਪੱਧਰ ਉਤੇ ਪੰਜਾਬ ਦੇ ਖਿਡਾਰੀਆਂ ਵੱਲੋਂ ਨਿੱਤ ਦਿਨ ਦਿਖਾਏ ਜਾ ਰਹੇ ਬਿਹਤਰ ਪ੍ਰਦਰਸ਼ਨ ਦੇ ਚੱਲਦਿਆਂ ਤੀਰਅੰਦਾਜ਼ੀ, ਹਾਕੀ ਤੇ ਬੈਡਮਿੰਟਨ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ। ਬਗਦਾਦ (ਇਰਾਕ) ਵਿਖੇ ਚੱਲ ਰਹੇ ਤੀਰਅੰਦਾਜ਼ੀ ਦੇ ਏਸ਼ੀਆ ਕੱਪ ਵਿੱਚ ਪੰਜਾਬ ਦੀਆਂ ਦੋ ਤੀਰਅੰਦਾਜ਼ ਖਿਡਾਰਨਾਂ ਸਿਮਰਨਜੀਤ ਕੌਰ ਤੇ ਪ੍ਰਨੀਤ ਕੌਰ ਨੇ ਤਿੰਨ ਸੋਨੇ ਤੇ ਦੋ ਚਾਂਦੀ ਦੇ ਤਮਗ਼ੇ ਜਿੱਤੇ।
 
 
ਅਬੋਹਰ ਦੀ ਸਿਮਰਨਜੀਤ ਕੌਰ ਨੇ ਰਿਕਰਵ ਦੇ ਮਿਕਸ ਟੀਮ ਅਤੇ ਮਹਿਲਾ ਟੀਮ ਵਿੱਚ ਦੋ ਸੋਨ ਤਮਗ਼ੇ ਅਤੇ ਵਿਅਕਤੀਗਤ ਵਰਗ ਵਿੱਚ ਇਕ ਚਾਂਦੀ ਦਾ ਤਮਗ਼ਾ ਜਿੱਤਿਆ। ਇਸੇ ਤਰ੍ਹਾਂ ਮਾਨਸਾ ਦੀ ਪ੍ਰਨੀਤ ਕੌਰ ਨੇ ਕੰਪਾਊਂਡ ਦੇ ਵਿਅਕਤੀਗਤ ਵਰਗ ਵਿੱਚ ਸੋਨੇ ਅਤੇ ਟੀਮ ਵਰਗ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ। ਹਾਕੀ ਖੇਡ ਵਿੱਚ ਚੱਲ ਰਹੀ ਐਫ.ਆਈ.ਐਚ. ਪ੍ਰੋ. ਹਾਕੀ ਲੀਗ ਵਿੱਚ ਭਾਰਤੀ ਲੈਗ ਦੇ ਆਖਰੀ ਮੈਚ ਵਿੱਚ ਭਾਰਤ ਨੇ ਆਇਰਲੈਂਡ ਨੂੰ 4-0 ਨਾਲ ਹਰਾਇਆ। ਇਸ ਲੀਗ ਵਿੱਚ ਭਾਰਤੀ ਟੀਮ ਨੇ ਹੁਣ ਤੱਕ 8 ਮੈਚ ਖੇਡ ਕੇ 15 ਅੰਕਾਂ ਨਾਲ ਤੀਜਾ ਸਥਾਨ ਮੱਲ ਲਿਆ ਹੈ। ਹੁਣ ਭਾਰਤੀ ਟੀਮ ਮਈ-ਜੂਨ ਵਿੱਚ ਯੂਰੋਪੀਅਨ ਲੈਗ ਦੇ ਬਾਕੀ ਅੱਠ ਮੈਚ ਖੇਡੇਗੀ।
 
 
ਟੀਮ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ ਸਮੇਤ 10 ਖਿਡਾਰੀ ਪੰਜਾਬ ਦੇ ਹਨ। ਬੈਡਮਿੰਟਨ ਖੇਡ ਵਿੱਚ ਲੁਧਿਆਣਾ ਦੇ ਧਰੁਵ ਕਪਿਲਾ ਨੇ ਆਪਣੀ ਜੋੜੀਦਾਰ ਅਰਜੁਨ ਨਾਲ ਮਿਲ ਕੇ ਯੁਗਾਂਡਾ ਇੰਟਰਨੈਸ਼ਨਲ  ਚੈਂਲੇਜ ਦਾ ਪੁਰਸ਼ ਡਬਲਜ਼ ਖਿਤਾਬ ਜਿੱਤਿਆ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਉਕਤ ਪੰਜਾਬੀ ਖਿਡਾਰੀਆਂ ਦੀਆਂ ਜਿੱਤਾਂ ਉਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਸਖਤ ਮਿਹਨਤ ਅਤੇ ਕੋਚਾਂ ਦੇ ਮਾਰਗ ਦਰਸ਼ਨ ਦਾ ਸਿੱਟਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਦੇ ਸਾਰਥਿਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਵੱਲੋਂ ਇਸ ਸਾਲ ਜ਼ੋਰਾਂ ਸ਼ੋਰਾਂ ਨਾਲ ਪੈਰਿਸ ਓਲੰਪਿਕ ਖੇਡਾਂ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਇਸ ਵਾਰ ਓਲੰਪਿਕਸ ਵਿੱਚ ਵੀ ਪੰਜਾਬੀ ਖਿਡਾਰੀ ਵੱਡੀ ਗਿਣਤੀ ਵਿੱਚ ਹਿੱਸਾ ਲੈਣਗੇ।

Have something to say? Post your comment

 

More in Sports

ਡੀ.ਸੀ. ਬਰਨਾਲਾ ਵੱਲੋਂ ਨੈਸ਼ਨਲ ਸਕੂਲ ਖੇਡਾਂ 'ਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ

ਟੀ-20 ਵਿਸ਼ਵ ਕੱਪ ਅੱਜ ਹੋ ਸਕਦਾ ਹੈ ਟੀਮ ਦਾ ਐਲਾਨ

ਵਰਲਡ ਕੱਪ ਸਟੇਜ-1'ਚ ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਨੇ ਜਿੱਤਿਆ

ਵਿਰਾਟ ਨੇ 500 ਦੌੜਾਂ ਪੁਰੀਆਂ ਕੀਤੀਆਂ

ਕੋਲਕਾਤਾ ਨਾਈਟ ਰਾਈਡਰਜ਼ ਕੇਕੇਆਰ ਨੇ ਇੰਡੀਅਨ ਪ੍ਰੀਮੀਅਰ ਲੀਗ 2024 ਦੇ 16 ਵੇਂ ਮੈਚ ਵਿੱਚ

ਵਿਰਾਟ ਕੋਹਲੀ ਨੇ ਟੀ-20 ‘ਚ 12 ਹਜ਼ਾਰ ਦੌੜਾਂ ਬਣਾ ਕੇ ਰਚਿਆ ਇਤਿਹਾਸ

3 ਮਹੀਨਿਆਂ ਤੱਕ ਚੱਲੇਗਾ IPL : 10 ਟੀਮਾਂ 94 ਮੈਚ 2047 ਤੱਕ ਖੇਡਣਗੀਆਂ

ਗੋਲਡ ਮੈਡਲਿਸਟ ਰੁਪੇਸ਼ ਕੁਮਾਰ ਬੇਗੜਾ ਨੇ ਬਤੌਰ ਜ਼ਿਲ੍ਹਾ ਖੇਡ ਅਧਿਕਾਰੀ ਅਹੁਦਾ ਸੰਭਾਲਿਆ

ਧਨੌਲਾ ਵਿਖੇ 39ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਟੂਰਨਾਮੈਂਟ 15 ਮਾਰਚ ਤੋਂ

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਵੇਟਲਿਫਟਿੰਗ, ਪਾਵਰਲਿਫਟਿੰਗ ਅਤੇ ਬੈਸਟ ਫਿਜ਼ੀਕ ਟੀਮਾਂ ਦੇ ਟਰਾਇਲ 13 ਮਾਰਚ ਨੂੰ