Saturday, May 18, 2024

Malwa

ਕਣਕ ਨੂੰ ਖੁਰਦ-ਬੁਰਦ ਕਰਨ ਦੋਸ਼ ਹੇਠ ਤਿੰਨ ਨਿੱਜੀ ਕਰਮਚਾਰੀ ਗ੍ਰਿਫਤਾਰ

March 07, 2024 09:42 PM
SehajTimes
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਣਸ਼ੀਲਤਾ ਨੀਤੀ ਦੇ ਤਹਿਤ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਵੱਲੋਂ ਗੁਰਵੀਰ ਕੌਰ ਗੁਦਾਮ ਰਾਮਪੁਰਾ ਫੂਲ ਜਿਲਾ ਬਠਿੰਡਾ ਵਿੱਚ ਸਾਲ 2023 ਦੌਰਾਨ ਸਟੋਰ ਕੀਤੀ ਕਣਕ ਖੁਰਦ-ਬੁਰਦ ਕਰਨ ਅਤੇ ਬੋਰੀਆਂ ਉੱਪਰ ਪਾਣੀ ਪਾਕੇ ਕਣਕ ਦਾ ਵਜਨ ਵਧਾਉਣ ਕਰਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੇ ਦੋਸ਼ਾਂ ਹੇਠ ਵਿਜੀਲੈਂਸ ਬਿਉਰੋ ਵੱਲੋ ਗਲੋਬਸ ਵੇਅਰ ਹਾਉਸਿੰਗ ਐਂਡ ਟਰੇਡਿੰਗ ਪ੍ਰਾਈਵੇਟ ਲਿਮਟਿਡ ਕੰਪਨੀ ਦਾ ਮੈਨੇਜਰ ਜਸਪਾਲ ਕੁਮਾਰ, ਸੁਖਜਿੰਦਰ ਸਿੰਘ ਗੋਦਾਮ ਕਲਰਕ ਤੇ ਬਲਜਿੰਦਰ ਸਿੰਘ ਗੋਦਾਮ ਇੰਚਾਰਜ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸਤੋਂ ਇਲਾਵਾ ਕਿਸੇ ਹੋਰ ਅਧਿਕਾਰੀ/ਕਰਮਚਾਰੀ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਸਨੂੰ ਮੁਕੱਦਮੇ ਦੀ ਤਫਤੀਸ਼ ਦੌਰਾਨ ਵਿਚਾਰਿਆ ਜਾਵੇਗਾ।
ਇਸ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਰਾਹੀਂ ਮਿਲੀ ਗੁਪਤ ਸੂਚਨਾ ਦੇ ਆਧਾਰ ਉਤੇ ਵਿਜੀਲੈਂਸ ਬਿਉਰੋ ਯੂਨਿਟ ਬਠਿੰਡਾ ਦੀ ਟੀਮ ਵੱਲੋਂ ਪਨਗ੍ਰੇਨ ਅਤੇ ਐਫ.ਸੀ.ਆਈ. ਰਾਮਪੁਰਾ ਫੂਲ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਕਸਟੋਡੀਅਨ ਕੰਪਨੀ ਗਲੋਬਸ ਵੇਅਰ ਹਾਉਸਿੰਗ ਪ੍ਰਾਈਵੇਟ ਲਿਮਟਿਡ ਦਿੱਲੀ ਦੇ ਕਰਮਚਾਰੀਆਂ ਦੀ ਹਾਜ਼ਰੀ ਵਿੱਚ ਗੁਰਵੀਰ ਕੌਰ ਗੋਦਾਮ ਰਾਮਪੁਰਾ ਫੂਲ ਜਿਲਾ ਬਠਿੰਡਾ ਦੀ ਅਚਨਚੇਤ ਚੈਕਿੰਗ ਕੀਤੀ ਗਈ ਜਿਸ ਦੇ ਅਧਾਰ ਉਕਤ ਮੁਲਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਏ, 13 (2), 15 ਅਤੇ 409, ਆਈ.ਪੀ.ਸੀ ਦੀ ਧਾਰਾ 120-ਬੀ ਤਹਿਤ ਮੁਕੱਦਮਾ ਨੰਬਰ 05 ਮਿਤੀ 07.03.2024 ਨੂੰ ਥਾਣਾ ਵਿਜੀਲੈਂਸ ਬਿਉਰੋ ਬਠਿੰਡਾ ਰੇਂਜ ਬਠਿੰਡਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮੁਕੱਦਮੇ ਦੀ ਅਗਲੇਰੀ ਤਫਤੀਸ਼ ਜਾਰੀ ਹੈ।  
ਉਨਾਂ ਦੱਸਿਆ ਕਿ ਚੈਕਿੰਗ ਦੌਰਾਨ ਪਾਇਆ ਗਿਆ ਕਿ ਐਫ.ਸੀ.ਆਈ. ਵੱਲੋ ਗਲੋਬਸ ਵੇਅਰ ਹਾਉਸਿੰਗ ਐਂਡ ਟਰੇਡਿੰਗ ਪ੍ਰਾਈਵੇਟ ਲਿਮਟਿਡ ਦਿੱਲੀ ਰਾਹੀਂ ਜਿਲ੍ਹਾ ਬਠਿੰਡਾ ਵਿੱਚ ਪਨਗ੍ਰੇਨ ਰਾਹੀ ਕਣਕ ਸਟੋਰ ਕਰਨ ਲਈ ਕਰੀਬ 18 ਗੁਦਾਮ ਕਿਰਾਏ ਤੇ ਲਏ ਹੋਏ ਹਨ, ਇਨ੍ਹਾਂ ਵਿੱਚੋ ਉਕਤ ਗੁਰਵੀਰ ਕੌਰ ਗੋਦਾਮ ਪਿੰਡ ਗਿੱਲ ਕਲਾਂ ਵਿੱਚ ਮਈ 2023 ਦੌਰਾਨ ਕਣਕ ਦੀਆਂ 2,33,374 ਬੋਰੀਆਂ ਵਜ਼ਨ 116429.99880 ਕੁਇੰਟਲ ਸਟੋਰ ਕੀਤੀ ਸੀ ਜਿਸ ਵਿੱਚੋਂ ਐਫ.ਸੀ.ਆਈ. ਵੱਲੋਂ ਵੱਖ-ਵੱਖ ਰਾਜਾਂ ਵਿੱਚ ਕਣਕ ਭੇਜਣ ਉਪਰੰਤ 1,57,151 ਬੋਰੀਆ ਕਣਕ (ਵਜਨ 78348.38780 ਕੁਇੰਟਲ) ਬਕਾਇਆ ਬਚਦੀ ਸੀ। 
ਜਾਂਚ ਦੌਰਾਨ ਪਤਾ ਲੱਗਾ ਕਿ ਉਕਤ ਗਲੋਬਸ ਕੰਪਨੀ ਨੇ ਪਹਿਲਾਂ ਹੀ ਕਰੀਬ 165 ਕੁਇੰਟਲ ਕਣਕ ਉਕਤ ਸਟੋਰ ਵਿੱਚੋ ਕੱਢ ਕੇ ਖੁਰਦ-ਬੁਰਦ ਕਰ ਦਿੱਤੀ ਸੀ, ਜਿਸ ਦੀ ਅੰਦਾਜਨ ਕੀਮਤ 4,50,000 ਰੁਪਏ ਬਣਦੀ ਹੈ। ਮੁਲਜ਼ਮਾਂ ਨੇ ਉਸਨੂੰ ਪੂਰਾ ਕਰਨ ਲਈ ਅਤੇ ਹੋਰ ਕਣਕ ਖੁਰਦ-ਬੁਰਦ ਕਰਨ ਦੇ ਇਰਾਦੇ ਨਾਲ ਮਿਲੀਭੁਗਤ ਕਰਕੇ ਕਣਕ ਉੱਤੇ ਪਾਣੀ ਪਾਕੇ ਉਸਦਾ ਵਜ਼ਨ ਕਰੀਬ 875 ਗ੍ਰਾਮ ਪ੍ਰਤੀ ਕੁਇੰਟਲ ਵਧਾ ਦਿੱਤਾ। ਇਸ ਤਰ੍ਹਾਂ ਇਨ੍ਹਾਂ ਮੁਲਜ਼ਮਾਂ ਨੇ ਕਰੀਬ 685 ਕੁਇੰਟਲ ਕਣਕ ਦਾ ਵਜਨ ਵਧਾਕੇ ਉਸਨੂੰ ਵੀ ਖੁਰਦ-ਬੁਰਦ ਕਰਨਾ ਸੀ ਜਿਸ ਨਾਲ ਸਰਕਾਰ ਦਾ ਕਰੀਬ 19 ਲੱਖ ਰੁਪਏ ਦਾ ਨੁਕਸਾਨ ਹੋਣਾ ਤੈਅ ਸੀ ਅਤੇ ਅਜਿਹਾ ਕਰਕੇ ਲੋਕਾਂ ਦੀ ਸਿਹਤ ਨਾਲ ਵੀ ਖਿਲਵਾੜ ਕੀਤਾ ਜਾਣਾ ਸੀ। ਇਸ ਚੈਕਿੰਗ ਦੌਰਾਨ ਕਣਕ ਦੀਆਂ ਬੋਰੀਆਂ ਉੱਪਰ ਪਾਣੀ ਪਾਉਣ ਦੀ ਵੀਡੀਉ ਫੁਟੇਜ਼ ਵੀ ਪ੍ਰਾਪਤ ਹੋਈ ਜਿਸ ਕਰਕੇ ਇਨ੍ਹਾਂ ਮੁਲਜ਼ਮਾਂ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਇਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

Have something to say? Post your comment

 

More in Malwa

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ