Saturday, May 18, 2024

Business

ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਨੌਜਵਾਨ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਵਿਖੇ ਕਰਨ ਸੰਪਰਕ : ਜਿਲ੍ਹਾ ਰੋਜਗਾਰ ਅਫਸਰ  

March 15, 2024 07:19 PM
SehajTimes

ਫਤਹਿਗੜ੍ਹ ਸਾਹਿਬ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇ ਨਾਲ ਨਾਲ ਸਵੈ ਰੋਜਗਾਰ ਅਪਨਾਉਣ ਲਈ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਜਿਸ ਲਈ ਪੰਜਾਬ ਸਰਕਾਰ ਵੱਲੋਂ ਸਵੈ ਰੋਜ਼ਗਾਰ ਨਾਲ ਸਬੰਧਤ ਵੱਖ ਵੱਖ ਕਰਜ਼ਾ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿੰਨ੍ਹਾਂ ਦਾ ਪ੍ਰਾਰਥੀ ਲਾਭ ਲੈ ਕੇ ਚੰਗਾ ਸਵੈ ਰੋਜ਼ਗਾਰ ਸ਼ੁਰੂ ਕਰ ਸਕਦੇ ਹਨ। ਇਹ ਜਾਣਕਾਰੀ ਦਿੰਦਿਆਂ ਜਿਲ੍ਹਾ ਰੋਜ਼ਗਾਰ ਅਫਸਰ ਸ੍ਰੀ ਹਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਹਿਗੜ੍ਹ ਸਾਹਿਬ ਵੱਲੋਂ ਪ੍ਰਾਰਥੀਆਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਦੇ ਨਾਲ ਨਾਲ ਉਨ੍ਹਾਂ ਨੂੰ ਸਵੈ ਰੋਜ਼ਗਾਰ ਸ਼ੁਰੂ ਕਰਵਾਉਣ ਵਿੱਚ ਵੀ ਸਹਾਇਤਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਵੱਖ ਵੱਖ ਸਵੈ ਰੋਜ਼ਗਾਰ ਸਕੀਮਾਂ ਅਧੀਨ ਪ੍ਰਾਰਥੀ ਵਿੱਤੀ ਸਹਾਇਤਾ ਪ੍ਰਾਪਤ ਕਰ ਕੇ ਸਵੈ ਰੋਜਗਾਰ ਸ਼ੁਰੂ ਕਰ ਸਕਦੇ ਹਨ।

 
ਸ੍ਰੀ ਹਰਪ੍ਰੀਤ ਸਿੰਘ ਨੇ ਸਵੈ ਰੋਜ਼ਗਾਰ ਦੀਆਂ ਮੁੱਖ ਸਕੀਮਾਂ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਪ੍ਰਾਰਥੀ ਅਨੁਸੂਚਿਤ ਜਾਤੀ ਅਤੇ ਭੌਂ ਵਿਕਾਸ ਕਾਰਪੋਰੇਸ਼ਨ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੈ ਸਕਦੇ ਹਨ ਜਦੋਂ ਕਿ ਪਛੜੀ ਜਾਤੀ ਵਰਗ ਨਾਲ ਸਬੰਧਤ ਪ੍ਰਾਰਥੀ ਬੈਕਫਿੰਕੋ ਵਿਭਾਗ ਦੀਆਂ ਸਕੀਮਾਂ ਦਾ ਲਾਹਾ ਲੈ ਸਕਦੇ ਹਨ। ਇਸ ਤੋਂ ਇਲਾਵਾ ਹਰ ਵਰਗ ਦੇ ਪ੍ਰਾਰਥੀਆਂ ਲਈ ਜ਼ਿਲ੍ਹਾ  ਉਦਯੋਗ ਕੇਂਦਰ ਵੱਲੋਂ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਵਿੱਤੀ ਸਹਾਇਤਾ ਮੁਹਈਆਂ ਕਰਵਾਈ ਜਾਂਦੀ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਜਿਸ ਵਿੱਚ ਮੁਦਰਾ ਸਕੀਮ ਮੁੱਖ ਹੈ, ਦਾ ਵੀ ਪ੍ਰਾਰਥੀ ਲਾਭ ਲੈ ਸਕਦੇ ਹਨ। ਉਕਤ ਸਕੀਮਾਂ ਦਾ ਲਾਭ ਲੈਣ ਲਈ ਪ੍ਰਾਰਥੀ ਪਾਸ ਆਧਾਰ ਕਾਰਡ, ਪੈਨ ਕਾਰਡ, ਫੋਟੋਆਂ, ਜਾਤੀ ਸਰਟੀਫਿਕੇਟ ਅਤੇ ਤਕਨੀਕੀ ਵਿਦਿਅਾ/ਹੁਨਰ ਵਿਕਾਸ ਦੇ ਯੋਗਤਾ ਦੇ ਸਰਟੀਫਿਕੇਟ ਲੋੜੀਂਦੇ ਹਨ। ਪ੍ਰਾਰਥੀ ਸਵੈ ਰੋਜਗਾਰ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲੈਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਹਿਗੜ੍ਹ ਸਾਹਿਬ ਦੇ ਹੈਲਪਲਾਈਨ ਨੰਬਰ 9915682436 ਤੇ ਸੰਪਰਕ ਕਰ ਸਕਦੇ ਹਨ।
 
 

Have something to say? Post your comment