Sunday, May 19, 2024

National

ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ ‘ਚ ਜ਼ਖਮੀ ਸਬ-ਇੰਸਪੈਕਟਰ ਨੇ ਤੋੜਿਆ ਦਮ

April 03, 2024 07:42 PM
SehajTimes

ਜੰਮੂ-ਕਸ਼ਮੀਰ : ਜੰਮੂ-ਕਸ਼ਮੀਰ ਦੇ ਕਠੁਆ ਵਿਚ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਕੋਲ ਪੁਲਿਸ ਨਾਲ ਮੁਕਾਬਲੇ ਵਿਚ ਇਕ ਬਦਮਾਸ਼ ਦੀ ਮੌਤ ਹੋ ਗਈ। ਦੂਜੇ ਪਾਸੇ ਇਸੇ ਮੁਕਾਬਲੇ ਵਿਚ ਜ਼ਖਮੀ ਹੋਏ ਸਬ-ਇੰਸਪੈਕਟਰ ਦੀਪਕ ਸ਼ਰਮਾ ਨੇ ਵੀ ਅੱਜ ਸਵੇਰੇ ਇਲਾਜ ਦੌਰਾਨ ਦਮ ਤੋੜ ਦਿੱਤਾ। ਮੁਕਾਬਲੇ ਵਿਚ ਇਕ ਹੋਰ ਪੁਲਿਸ ਮੁਲਾਜ਼ਮ ਅਨਿਲ ਕੁਮਾਰ ਦੇ ਵੀ ਸੱਟਾਂ ਲੱਗੀਆਂ ਹਨ, ਜੋ ਕਿ ਹਸਪਤਾਲ ਵਿਚ ਭਰਤੀ ਹੈ। ਸਬ-ਇੰਸਪੈਕਟਰ ਦੇ ਅਹੁਦੇ ‘ਤੇ ਨਿਯੁਕਤ ਦੀਪਕ ਸ਼ਰਮਾ ਦਾ ਡੇਢ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ। ਪੋਸਟਮਾਰਟਮ ਦੇ ਬਾਅਦ ਐੱਸਐੱਸਪੀ ਕਠੁਆ ਨੇ ਦੀਪਕ ਦੀ ਮ੍ਰਿਤਕ ਦੇਹ ਅੰਤਿਮ ਸਸਕਾਰ ਲਈ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਕ ਗੁਪਤ ਸੂਚਨਾ ‘ਤੇ ਕਾਰਵਾਈ ਕਰਦੇ ਹੋਏ ਅਧਿਕਾਰੀਆਂ ਦੀ ਟੀਮ ਨੇ ਬਦਮਾਸ਼ ਵਾਸੁਦੇਵ ਦਾ ਪਿੱਛਾ ਕੀਤਾ। ਵਾਸੁਦੇਵ ਰਾਮਗੜ੍ਹ ਪੁਲਿਸ ਸਟੇਸ਼ਨ ਵਿਚ ਦਰਜ ਕਤਲ ਦੇ ਮਾਮਲੇ ਵਿਚ ਮੁੱਖ ਮੁਲਜ਼ਮ ਹੈ। 

Have something to say? Post your comment