Sunday, May 19, 2024

Majha

50,000 ਰੁਪਏ ਦੀ ਰਿਸ਼ਵਤ ਲੈਂਦਾ ਐਸ.ਐਮ.ਓ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

April 03, 2024 07:52 PM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਰਕਾਰੀ ਸਿਵਲ ਹਸਪਤਾਲ ਤਰਨਤਾਰਨ ਵਿਖੇ ਸੀਨੀਅਰ ਮੈਡੀਕਲ ਅਫਸਰ (ਐਸ.ਐਮ.ਓ.) ਵਜੋਂ ਤਾਇਨਾਤ ਡਾਕਟਰ ਕੰਵਲਜੀਤ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਦੀ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੀ.ਸੀ.ਐਮ.ਐਸ. ਡਾਕਟਰ ਨੂੰ ਧਰਮਬੀਰ ਸਿੰਘ ਵਾਸੀ ਗਲੀ ਮਾਤਾ ਲਾਚੋ ਵਾਲੀ, ਨੇੜੇ ਭਗਤ ਨਾਮ ਦੇਵ ਜੀ ਗੁਰਦੁਆਰਾ, ਤਰਨਤਾਰਨ ਸ਼ਹਿਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਹ ਹਸਪਤਾਲ ਦੇ ਅੰਦਰ ਠੇਕੇ 'ਤੇ ਕੰਟੀਨ ਚਲਾ ਰਿਹਾ ਹੈ ਪਰ ਉਕਤ ਐਸ.ਐਮ.ਓ. ਕੰਟੀਨ ਦੀ ਸਫ਼ਾਈ ਅਤੇ ਖਾਣੇ ਦੀ ਗੁਣਵੱਤਾ ਆਦਿ ਦੇ ਬਹਾਨੇ ਬਣਾਕੇ ਉਸ ਨੂੰ ਤੰਗ-ਪ੍ਰੇਸ਼ਾਨ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਇਲਜ਼ਾਮ ਲਾਇਆ ਕਿ ਐੱਸ.ਐੱਮ.ਓ. ਨੇ ਰਿਸ਼ਵਤ ਦੀ ਰਕਮ ਨਾ ਦੇਣ ਦੀ ਸੂਰਤ ਵਿੱਚ ਕੰਟੀਨ ਦਾ ਠੇਕਾ ਖਤਮ ਕਰਨ ਦੀ ਧਮਕੀ ਵੀ ਦਿੱਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਜਾਲ ਵਿਛਾਇਆ ਗਿਆ ਜਿਸ ਵਿੱਚ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਐਸ.ਐਮ.ਓ. ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Majha

ਗੁਰਦੁਆਰਾ ਭਾਈ ਝਾੜੂ ਜੀ ਪਿੰਡ ਸੁਰਸਿੰਘ ਵਿਖੇ ਦਸਤਾਰ ਦੁਮਾਲਾ, ਸੁੰਦਰ ਲਿਖਾਈ ਮੁਕਾਬਲੇ 21 ਮਈ ਨੂੰ

ਅਕਾਲੀ ਦਲ ਵਲੋਂ ਪਾਰਟੀ ਵਿਚੋਂ ਕੱਢੇ ਗਏ ਸੀਨੀਅਰ ਲੀਡਰ ਰਵੀਕਰਨ ਕਾਹਲੋਂ ਅੱਜ ਭਾਜਪਾ ਵਿਚ ਸ਼ਾਮਲ

ਪੱਤਰਕਾਰ ਚਾਨਣ ਸਿੰਘ ਸੰਧੂ ਦੇ ਪਿਤਾ ਦੇਸਾ ਸਿੰਘ ਦੀ ਅੰਤਿਮ ਅਰਦਾਸ ਮੌਕੇ ਵੱਖ-ਵਂਖ ਆਗੂਆਂ ਵੱਲੋਂ ਸ਼ਰਧਾਂਜਲੀ ਭੇਂਟ

ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ ਬਾਊ ਪਰਮਜੀਤ ਸ਼ਰਮਾ AAP ਵਿੱਚ ਹੋਏ ਸ਼ਾਮਿਲ

ਨਿੱਕੇ ਮੂਸੇਵਾਲੇ ਨੇ ਮਾਪਿਆਂ ਨਾਲ ਕੀਤੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ

AAP ਦੇ ਸੀਨੀਅਰ ਆਗੂ ਦਿਲਬਾਗ ਸਿੰਘ ਭੁੱਲਰ ਦੋਦੇ ਨੂੰ 40 ਪਿੰਡਾਂ ਦਾ ਜੋਨ ਪ੍ਰਧਾਨ ਦਾ ਦਿੱਤਾ ਅਹੁਦਾ

ਸੀਨੀਅਰ ਪੱਤਰਕਾਰ ਚਾਨਣ ਸਿੰਘ ਸੰਧੂ ਮਾੜੀਮੇਘਾ ਨੂੰ ਗਹਿਰਾ ਸਦਮਾ ਪਿਤਾ ਦਾ ਦਿਹਾਂਤ

ਕਾਂਗਰਸ ਨੂੰ ਝਟਕਾ, ਅੰਮ੍ਰਿਤਸਰ ਤੋਂ ਤਰਸੇਮ ਸਿੰਘ ਸਿਆਲਕਾ AAP ‘ਚ ਹੋਏ ਸ਼ਾਮਲ

ਸਪੋਰਟਸ ਵਿੰਗ ਦਾ ਸਟੇਟ ਜੁਆਇੰਟ ਸੈਕਟਰੀ ਦਾ ਅਹੁਦਾ ਮਿਲਣ ਤੇ ਜੋਬਨਦੀਪ ਸਿੰਘ ਧੁੰਨ ਨੇ ਕੀਤਾ ਹਾਈਕਮਾਂਡ ਦਾ ਧੰਨਵਾਦ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ,1 ਕਿਲੋ ਹੈਰੋਇਨ ਕੀਤੀ ਬਰਾਮਦ