Sunday, May 19, 2024

National

AAP ਦੇ ਨੇਤਾ ਸੰਜੇ ਸਿੰਘ ਜੇਲ੍ਹ ਤੋਂ ਆਏ ਬਾਹਰ

April 04, 2024 12:44 PM
SehajTimes

ਦਿੱਲੀ : ਆਮ ਆਦਮੀ ਪਾਰਟੀ ਦੇ ਨੇਤਾ ਸੰਜੇ ਸਿੰਘ ਤਿਹਾੜ ਜੇਲ੍ਹ ਤੋਂ ਬਾਹਰ ਆ ਗਏ ਹਨ। ਉਨ੍ਹਾਂ ਨੂੰ ਛੇ ਮਹੀਨਿਆਂ ਬਾਅਦ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਜ਼ਮਾਨਤ ਮਿਲ ਗਈ। ਇਸ ਤੋਂ ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਦੀ ਰਿਹਾਈ ਦੇ ਹੁਕਮ ਜੇਲ੍ਹ ਪੁੱਜ ਗਏ ਸਨ। ਸੰਜੇ ਸਿੰਘ ਦੀ ਰਿਹਾਈ ਦਾ ਹੁਕਮ ਮੰਗਲਵਾਰ ਨੂੰ ਜਾਰੀ ਕੀਤਾ ਗਿਆ ਸੀ, ਪਰ ਉਸ ਸਮੇਂ ਰਸਮੀ ਕਾਰਵਾਈਆਂ ਪੂਰੀਆਂ ਨਹੀਂ ਹੋ ਸਕੀਆਂ ਕਿਉਂਕਿ ਸੰਜੇ ਸਿੰਘ ਹਸਪਤਾਲ ਵਿੱਚ ਦਾਖ਼ਲ ਸਨ। ਲੀਵਰ ਨਾਲ ਜੁੜੀ ਸਮੱਸਿਆ ਕਾਰਨ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ਬੁੱਧਵਾਰ ਦੁਪਹਿਰ 12 ਵਜੇ ਛੁੱਟੀ ਦੇ ਦਿੱਤੀ ਗਈ। ਇਸ ਤੋਂ ਬਾਅਦ ਉਨ੍ਹਾਂ ਦੀ ਰਿਹਾਈ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ।
2 ਅਪ੍ਰੈਲ ਨੂੰ ਸੁਪਰੀਮ ਕੋਰਟ ‘ਚ ਹੋਈ ਸੁਣਵਾਈ ‘ਚ ਅਦਾਲਤ ਨੇ ਈਡੀ ਤੋਂ ਪੁੱਛਿਆ ਸੀ ਕਿ ਕੀ ਸੰਜੇ ਸਿੰਘ ਨੂੰ ਹੋਰ ਦਿਨ ਜੇਲ੍ਹ ‘ਚ ਰੱਖਣ ਦੀ ਲੋੜ ਹੈ? ਅਦਾਲਤ ਨੇ ਇਹ ਵੀ ਕਿਹਾ ਸੀ ਕਿ ਈਡੀ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਕੀ ਕਰਨਾ ਚਾਹੁੰਦੀ ਹੈ, ਕਿਉਂਕਿ 6 ਮਹੀਨਿਆਂ ਤੱਕ ਜੇਲ੍ਹ ਵਿੱਚ ਰਹਿਣ ਦੌਰਾਨ ਸੰਜੇ ਸਿੰਘ ਵਿਰੁੱਧ ਕੋਈ ਸਬੂਤ ਨਹੀਂ ਮਿਲਿਆ। 

Have something to say? Post your comment