Sunday, May 19, 2024

Health

ਮੇਰੀ ਸਿਹਤ ਮੇਰਾ ਅਧਿਕਾਰ ਨਾਹਰੇ ਦੇ ਤਹਿਤ ਮਨਾਇਆ ਗਿਆ ਵਿਸ਼ਵ ਸਿਹਤ ਦਿਵਸ

April 05, 2024 02:09 PM
SehajTimes
ਮਾਨਸਾ : ਸਿਹਤ ਵਿਭਾਗ ਮਾਨਸਾ ਵੱਲੋਂ ਸੀ.ਐਚ.ਸੀ.ਖਿਆਲਾ ਵਿਖੇ ਜ਼ਿਲ੍ਹਾ ਪੱਧਰੀ ਵਿਸ਼ਵ ਸਿਹਤ ਦਿਵਸ ਡਾ. ਡਾਕਟਰ ਰਣਜੀਤ ਸਿੰਘ ਰਾਏ ਸਿਵਲ ਸਰਜਨ ਦੀ ਰਹਿਨੁਮਾਈ ਹੇਠ ਮਨਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਦੱਸਿਆ ਕਿ ਇਸ ਸਾਲ ਦਾ ਥੀਮ "ਮੇਰੀ ਸਿਹਤ ਮੇਰਾ ਅਧਿਕਾਰ" ਦੇ ਤਹਿਤ ਵਿਸ਼ਵ ਸਿਹਤ ਦਿਵਸ ਮਨਾਇਆ ਜਾ ਰਿਹਾ ਹੈ। ਸਾਰਿਆਂ ਲਈ ਸਿਹਤਮੰਦ ਸਿਹਤ ਹੋਣੀ ਜਰੂਰੀ ਹੈ, ਇਕ ਸਿਹਤਮੰਦ ਵਿਅਕਤੀ ਹੀ ਸਿਹਤਮੰਦ ਸਮਾਜ ਦੀ ਸਿਰਜਣਾ ਕਰ ਸਕਦਾ ਹੈ, ਸਿਹਤਮੰਦ ਉਸ ਵਿਅਕਤੀ ਨੂੰ ਕਹਿੰਦੇ ਹਨ ਜੋ ਵਿਅਕਤੀ ਸਰੀਰਕ, ਮਾਨਸਿਕ ਅਤੇ ਸਮਾਜਿਕ ਤੌਰ ਤੇ ਤੰਦਰੁਸਤ ਹੋਵੇ। ਉਨ੍ਹਾਂ ਕਿਹਾ ਸਿਹਤ ਵਿਭਾਗ ਹਰ ਵਿਅਕਤੀ ਨੂੰ ਸਿਹਤ ਸੇਵਾਵਾਂ ਦੇਣ ਲਈ ਬਚਨਬੱਧ ਹੈ। ਹਰ ਵਿਅਕਤੀ ਨੂੰ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਰੁਝੇਵਿਆਂ ਭਰੀ ਜ਼ਿੰਦਗੀ ਵਿਚ ਸਾਰਿਆਂ ਨੂੰ ਆਪਣੀ ਸਿਹਤ ਵੱਲ ਵਿਸ਼ੇਸ਼ ਧਿਆਨ ਦੇਣ ਦੀ ਜ਼ਰੂਰਤ ਹੈ। ਜੰਕ ਫੂਡ ਅਤੇ ਫਾਸਟ ਫੂਡ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਸਿਹਤਮੰਦ ਆਦਤਾਂ ਅਪਨਾਉਣੀਆਂ ਚਾਹੀਦੀਆਂ ਹਨ।ਸਾਨੂੰ ਘਰ ਦਾ ਬਣਿਆ ਖਾਣਾ, ਮੌਸਮੀ ਫ਼ਲ, ਸਬਜ਼ੀਆਂ ਅਤੇ ਸੰਤੁਲਿਤ ਭੋਜਨ ਖਾਣ ਦੀ ਜ਼ਰੂਰਤ ਹੈ। ਇਨਸਾਨ ਨੂੰ ਸਿਹਤਮੰਦ ਰਹਿਣ ਲਈ ਹਰ ਰੋਜ਼ 30 ਮਿੰਟ ਸਰੀਰਕ ਕਸਰਤ, ਯੋਗਾ, ਸੈਰ, ਖੇਡਾਂ ਵੱਲ ਜਾਂ ਸਾਈਕਲਿੰਗ ਵਲ ਧਿਆਨ ਦੇਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੰਪੂਰਨ ਸਿਹਤ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ, ਤਾਂ ਜੋ ਵਾਤਾਵਰਨ ਸਿਹਤਮੰਦ ਰਹੇ, ਜੇਕਰ ਹਵਾ ਅਤੇ ਪਾਣੀ ਸ਼ੁੱਧ ਹੋਵੇਗਾ ਤਾਂ ਸਿਹਤ ਲਈ ਵਰਦਾਨ ਸਿੱਧ ਹੋਵੇਗਾ। ਇਸ ਮੌਕੇ ਡਾਕਟਰ ਕੰਵਲਪ੍ਰੀਤ ਕੌਰ ਬਰਾੜ ਜਿਲਾ ਟੀਕਾਕਰਨ ਅਫਸਰ ਨੇ ਸਮੂਹ ਸਟਾਫ ਨਾਲ ਗਰਭਵਤੀ ਔਰਤਾਂ ਅਤੇ ਬੱਚਿਆਂ ਦੇ ਟੀਕਾਕਰਨ ਦੇ ਟੀਚੇ ਨੂੰ 100% ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਅੱਖਾਂ ਦੇ ਮਾਹਿਰ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਇੰਦੂ ਬਾਂਸਲ ਨੇ ਦੱਸਿਆ ਸਰਕਾਰੀ ਹਸਪਤਾਲ ਖਿਆਲਾ ਕਲਾਂ ਵਿਖੇ ਅੱਖਾਂ ਦੇ ਮਰੀਜ਼ਾਂ ਦੀ ਜਾਂਚ ਸੰਬੰਧੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਇਸ ਸੰਬੰਧੀ ਸਿਹਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਲੋੜਵੰਦ ਮਰੀਜ਼ਾਂ ਨੂੰ ਖਿਆਲਾ ਕਲਾਂ ਵਿਖੇ ਲਾਭ ਲੈਣ ਲਈ ਪ੍ਰੇਰਿਤ ਕੀਤਾ ਜਾਵੇ। ਇਸ ਮੌਕੇ ਵਿਜੈ ਕੁਮਾਰ ਜ਼ਿਲ੍ਹਾ ਸਿੱਖਿਆ ਅਤੇ ਸੂਚਨਾ ਅਫ਼ਸਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗਰਮੀ ਦੇ ਮੌਸਮ ਦੀ ਆਮਦ ਕਾਰਨ ਮੱਛਰਾਂ ਦੀ ਪੈਦਾਵਾਰ ਰੋਕਣ ਲਈ ਆਲੇ-ਦੁਆਲੇ ਪਾਣੀ ਨੂੰ ਜਮਾਂ ਨਹੀਂ ਹੋਣ ਦੇਣਾ ਚਾਹੀਦਾ। ਇਸ ਮੌਕੇ ਕੇਵਲ ਸਿੰਘ ਬਲਾਕ ਐਜੂਕੇਟਰ ਜਗਦੀਸ਼ ਸਿੰਘ ਸਿਹਤ ਸੁਪਰਵਾਈਜਰ ਤੋ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।

Have something to say? Post your comment

 

More in Health

ਜ਼ਿਲ੍ਹਾ ਹਸਪਤਾਲ ਵਿਚ ਥੈਲੇਸੀਮੀਆ ਸਬੰਧੀ ਜਾਗਰੂਕਤਾ ਸਮਾਗਮ

ਸਿਵਲ ਸਰਜਨ ਵਲੋਂ ਲੂੰ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਅਪੀਲ

ਡੇਂਗੂ ਬੁਖਾਰ ਦੀ ਰੋਕਥਾਮ ਲਈ ਜਾਣਕਾਰੀ ਅਤੇ ਜਾਗਰੂਕਤਾ ਜ਼ਰੂਰੀ

ਸੰਗਰੂਰ ‘ਚ ਆਂਗਣਵਾੜੀ ਵੱਲੋਂ ਐਕਸਪਾਇਰੀ ਸੀਰਪ ਦੇਣ ਦੇ ਮਾਮਲੇ ਚ ਵੱਡਾ ਐਕਸ਼ਨ

ਡਾਕਟਰ ਲੋਕਾਂ ਨੂੰ ਪਹਿਲ ਦੇ ਅਧਾਰ ਤੇ ਸੇਵਾ ਦੇਣਾ ਯਕੀਨੀ ਬਣਾਉਣ: ਸਿਵਲ ਸਰਜਨ

ਬਾਲਾਂ ਨੂੰ ਮਾਂ ਦੁੱਧ ਪਿਲਾਉਣ ਦੀ ਮਹੱਤਤਾ, ਚਣੌਤੀਆਂ ਵਿਸ਼ੇ ਤੇ ਕਮਿਊਨਿਟੀ ਹੈਲਥ ਅਫਸਰਾਂ ਦੀ ਸਿਖਲਾਈ ਵਰਕਸ਼ਾਪ

ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ

ਕੇਅਰ ਕੰਪੇਨੀਅਨ ਪ੍ਰੋਗਰਾਮ ਬਾਰੇ ਜਾਣੂ ਕਰਵਾਇਆ

ਮੁਹੱਲਾ ਕਲੀਨਿਕਾਂ ਤੋਂ ਸ਼ਹਿਰ ਵਾਸੀਆਂ ਨੂੰ ਮਿਲ ਰਿਹਾ ਵੱਡਾ ਫਾਇਦਾ : ਡਾ ਬਲਬੀਰ

ਡਾ. ਦਵਿੰਦਰ ਕੁਮਾਰ ਬਣੇ ਮੋਹਾਲੀ ਦੇ ਨਵੇਂ ਸਿਵਲ ਸਰਜਨ