Sunday, May 19, 2024

Chandigarh

ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਬਗੈਰ ਸੜਕ ਦੇ ਟੈਂਡਰ ਲਗਵਾ ਕੇ ਜ਼ਮੀਨ ’ਤੇ ਗੈਰ ਕਾਨੂੰਨੀ ਕਬਜ਼ਾ ਕਰਵਾਉਣਾ ਚਾਹੁੰਦੇ ਨੇ ਪ੍ਰਨੀਤ ਕੌਰ ਤੇ ਡਾ. ਬਲਬੀਰ ਸਿੰਘ: ਐਨ ਕੇ ਸ਼ਰਮਾ

April 26, 2024 09:14 PM
SehajTimes
ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਨ ਕੇ ਸ਼ਰਮਾ ਨੇ ਕਿਹਾ ਹੈ ਕਿ ਪਟਿਆਲਾ ਵਿਚ ਬਣਨ ਵਾਲੇ ਉੱਤਰੀ ਬਾਈਪਾਸ ਲਈ ਕਿਸਾਨਾਂ ਨੂੰ ਐਕਵਾਇਰ ਕੀਤੀ ਜ਼ਮੀਨਾਂ ਦਾ ਮੁਆਵਜ਼ਾ ਦਿੱਤੇ ਬਗੈਰ ਸੜਕ ਦਾ ਟੈਂਡਰ ਲਗਵਾ ਕੇ ਭਾਜਪਾ ਦੇ ਆਗੂ ਪ੍ਰਨੀਤ ਕੌਰ ਅਤੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਗੈਰ ਕਾਨੂੰਨੀ ਕਬਜ਼ਾ ਕਰਵਾਉਣਾ ਚਾਹੁੰਦੇ ਹਨ। ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਐਨ ਕੇ ਸ਼ਰਮਾ ਨੇ ਕਿਹਾ ਕਿ ਉਹ ਹੈਰਾਨ ਹਨ ਕਿ ਤਿੰਨ ਸਾਲ ਤੋਂ ਕਿਸਾਨਾਂ ਨੂੰ ਜ਼ਮੀਨ ਦੇ ਮੁਆਵਜ਼ੇ ਦੀ ਫੁੱਟੀ ਕੌਡੀ ਵੀ ਨਹੀਂ ਮਿਲੀ ਪਰ ਪ੍ਰਨੀਤ ਕੌਰ ਜੀ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੀਟਿੰਗਾਂ ਕਰ ਕੇ ਸੜਕ ਦੇ 764 ਕਰੋੜ ਰੁਪਏ ਦਾ ਟੈਂਡਰ ਲਗਵਾ ਦਿੱਤਾ ਹੈ ਜੋ ਖੁੱਲ੍ਹ ਵੀ ਗਿਆ ਹੈ। ਉਹਨਾਂ ਕਿਹਾ ਕਿ ਜਦੋਂ ਟੈਂਡਰ ਖੁੱਲ੍ਹ ਗਿਆ ਤਾਂ ਸੁਭਾਵਕ ਹੈ ਕਿ ਸੜਕ ਬਣਾਉਣ ਲਈ ਜ਼ਿੰਮੇਵਾਰ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ (ਐਨ ਐਚ ਏ ਆਈ) ਹੁਣ ਜ਼ਮੀਨਾਂ ਦਾ ਕਬਜ਼ਾ ਲੈਣਾ ਸ਼ੁਰੂ ਕਰ ਦੇਵੇਗੀ। ਉਹਨਾਂ ਕਿਹਾ ਕਿ ਇਹ ਦੇਸ਼ ਵਿਚ ਪਹਿਲੀ ਅਜਿਹੀ ਉਦਾਹਰਣ ਹੋਵੇਗੀ ਜਦੋਂ ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਬਗੈਰ ਕਿਸੇ ਸੜਕ ਵਾਸਤੇ ਗੈਰ ਕਾਨੂੰਨੀ ਢੰਗ ਨਾਲ ਕਿਸਾਨਾਂ ਦੀ ਜ਼ਮੀਨ ਦਾ ਕਬਜ਼ਾ ਲਿਆ ਜਾਵੇ। ਉਹਨਾਂ ਕਿਹਾ ਕਿ ਬੇਸ਼ੱਕ ਪ੍ਰਨੀਤ ਕੌਰ ਦਾਅਵੇ ਕਰ ਰਹੇ ਹਨ ਕਿ ਉਹਨਾਂ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੀਟਿੰਗਾਂ ਕਰਵਾਈਆਂ ਪਰ ਸ਼ਾਇਦ ਉਹ ਭੁੱਲ ਰਹੇ ਹਨ ਕਿ ਉਹਨਾਂ ਖੁਦ ਦਾਅਵਾ ਕੀਤਾ ਸੀ ਕਿ ਜ਼ਮੀਨਾਂ ਦਾ ਸਾਰਾ ਮੁਆਵਜ਼ਾ ਕੇਂਦਰ ਸਰਕਾਰ ਦੇਵੇਗੀ ਜਦੋਂ ਕਿ ਕੇਂਦਰ ਸਰਕਾਰ ਇਹ ਮੁਆਵਜ਼ਾ ਦੇਣ ਤੋਂ ਭੱਜ ਗਈ ਤੇ ਸਾਰੀ ਜ਼ਿੰਮੇਵਾਰੀ ਸੂਬੇ ਦੀ ਭਗਵੰਤ ਮਾਨ ਸਰਕਾਰ ’ਤੇ ਸੁੱਟ ਕੇ ਦਾਅਵਾ ਕਰ ਦਿੱਤਾ ਕਿ ਨਿਯਮਾਂ ਮੁਤਾਬਕ ਅੱਧਾ ਮੁਆਵਜ਼ਾ ਸੂਬਾ ਸਰਕਾਰ ਨੇ ਦੇਣਾ ਹੈ। ਉਹਨਾਂ ਨੇ ਪ੍ਰਨੀਤ ਕੌਰ ਨੂੰ ਸਵਾਲ ਕੀਤਾ ਕਿ ਕੇਂਦਰ ਸਰਕਾਰ ਲਈ 250-300 ਕਰੋੜ ਰੁਪਏ ਦੇਣਾ ਕਿੰਨਾ ਕੁ ਵੱਡਾ ਸਵਾਲ ਹੈ ? ਕਹਿਣ ਦੇ ਬਾਵਜੂਦ ਕੇਂਦਰ ਸਰਕਾਰ ਸਾਰਾ ਮੁਆਵਜ਼ਾ ਦੇਣ ਤੋਂ ਕਿਉਂ ਇਨਕਾਰੀ ਹੈ ? ਐਨ ਕੇ ਸ਼ਰਮਾ ਨੇ ਕਿਹਾ ਕਿ ਪ੍ਰਨੀਤ ਕੌਰ ਨੇ ਅੱਜ ਆਪਣੇ ਸਮਰਥਕਾਂ ਦਾ ਇਕੱਠ ਉਸੇ ਜੱਸੋਵਾਲ ਪਿੰਡ ਵਿਚ ਸੱਦਿਆ ਜਿਸਦੀ ਜ਼ਮੀਨ ਐਕਵਾਇਰ ਹੋ ਰਹੀ ਹੈ। ਉਹਨਾਂ ਕਿਹਾ ਕਿ ਇਹਨਾਂ ਕਿਸਾਨਾਂ ਨੂੰ ਨਿਯਮਾਂ ਮੁਤਾਬਕ 2.88 ਕਰੋੜ ਰੁਪਏ ਮੁਆਵਜ਼ਾ ਮਿਲਣਾ ਚਾਹੀਦਾ ਹੈ, ਉਹ ਤਾਂ ਇਹੀ ਮੰਗ ਕਰ ਰਹੇ ਹਨ। ਉਹਨਾਂ ਕਿਹਾ ਕਿ ਇਹ ਇਲਾਕਾ ਡਾ. ਬਲਬੀਰ ਸਿੰਘ ਦੇ ਵਿਧਾਨ ਸਭਾ ਹਲਕੇ ਵਿਚ ਪੈਂਦਾ ਹੈ ਪਰ ਉਹ ਕਿਸਾਨਾਂ ਦੀ ਮੰਗ ਚੁੱਕਣ ਤੇ ਉਹਨਾਂ ਨੂੰ ਇਨਸਾਫ ਦੁਆਉਣ ਵਿਚ ਨਾਕਾਮ ਰਹੇ ਹਨ।
ਅਕਾਲੀ ਆਗੂ ਨੇ ਕਿਹਾ ਕਿ ਉਹ ਆਪ ਤਾਂ ਸਿਰਫ ਕਿਸਾਨਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰ ਰਹੇ ਹਨ ਤੇ ਕੋਈ ਰਾਜਨੀਤੀ ਨਹੀਂ ਕਰ ਰਹੇ। ਉਹਨਾਂ ਕਿਹਾ ਕਿ ਕਿਸਾਨ ਹੋਣ ਦੇ ਨਾਅਤੇ ਕਿਸਾਨਾਂ ਦੇ ਹੱਕ ਵਿਚ ਖੜ੍ਹੇ ਹੋਣਾ ਉਹਨਾਂ ਦੀ ਮੁੱਢਲੀ ਜ਼ਿੰਮੇਵਾਰੀ ਹੈ ਤੇ ਕਿਸਾਨਾਂ ਨੂੰ ਬਣਦਾ ਹੱਕ ਦੁਆਉਣ ਵਾਸਤੇ ਉਹ ਕਿਸੇ ਵੀ ਪੱਧਰ ਤੱਕ ਜਾਣ ਲਈ ਤਿਆਰ ਹਨ।
ਐਨ ਕੇ ਸ਼ਰਮਾ ਨੇ ਕਿਹਾ ਕਿ ਜੇਕਰ ਪ੍ਰਨੀਤ ਕੌਰ ਅਤੇ ਡਾ. ਬਲਬੀਰ ਸਿੰਘ ਕਿਸਾਨਾਂ ਪ੍ਰਤੀ ਸੁਹਿਰਦ ਹਨ ਤਾਂ ਉਹਨਾਂ ਨੂੰ ਤੁਰੰਤ 2.88 ਕਰੋੜ ਰੁਪਏ ਪ੍ਰਤੀ ਏਕੜ ਦੀ ਦਰ ਤੋਂ ਕੇਂਦਰ ਸਰਕਾਰ ਤੋਂ ਮੁਆਵਜ਼ਾ ਦੁਆਉਣ। ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਪ੍ਰਨੀਤ ਕੌਰ ਨੇ ਇਕ ਵਾਰ ਵੀ ਇਹ ਮਸਲਾ ਸੰਸਦ ਵਿਚ ਨਹੀਂ ਚੁੱਕਿਆ ਤੇ ਨਾ ਹੀ ਡਾ. ਬਲਬੀਰ ਸਿੰਘ ਨੇ ਕਦੇ ਸਰਕਾਰ ਕੋਲ ਕਿਸਾਨਾਂ ਦਾ ਮਸਲਾ ਚੁੱਕਿਆ।  ਸਿਰਫ ਮੀਟਿੰਗਾਂ ਦਾ ਡਰਾਮਾ ਕਰ ਕੇ ਕਿਸਾਨਾਂ ਨੂੰ ਗੁੰਮਰਾਹ ਕਰਨ ਦਾ ਯਤਨ ਜ਼ਰੂਰ ਕੀਤਾ ਹੈ।
ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਦੋਵੇਂ ਕਿਸਾਨਾਂ ਦੇ ਗੁਨਾਹਗਾਰ ਹਨ ਅਤੇ ਜੇਕਰ ਉਹਨਾਂ ਨੇ ਬਿਨਾਂ ਮੁਆਵਜ਼ਾ ਦਿੱਤੇ ਕਿਸਾਨਾਂ ਦੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਗੈਰ ਕਾਨੂੰਨੀ ਕੋਸ਼ਿਸ਼ ਕੀਤੀ ਤਾਂ ਉਹ ਕਿਸਾਨਾਂ ਨਾਲ ਰਲ ਕੇ ਖੁਦ ਇਸਦਾ ਡਟਵਾਂ ਵਿਰੋਧ ਕਰਨਗੇ।
 

Have something to say? Post your comment

 

More in Chandigarh

ਜ਼ੀਰਕਪੁਰ ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਡੇਰਾਬੱਸੀ ਹਲਕੇ ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ 

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਮੋਹਾਲੀ ਪੁਲਿਸ ਵੱਲੋ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ ਗ੍ਰਿਫਤਾਰ

ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ