Sunday, May 19, 2024

Chandigarh

ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

April 27, 2024 11:46 AM
SehajTimes
ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਐਚ.ਓ. ਐਨ.ਆਰ.ਆਈ. ਥਾਣਾ ਲੁਧਿਆਣਾ ਦੇ ਰੀਡਰ ਵਜੋਂ ਤਾਇਨਾਤ ਸਿਪਾਹੀ ਬਲਰਾਜ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਐਡਵੋਕੇਟ ਅਰੁਣ ਕੁਮਾਰ ਖੁਰਮੀ, ਵਾਸੀ ਉਪਕਾਰ ਨਗਰ, ਸਿਵਲ ਲਾਈਨਜ਼ ਲੁਧਿਆਣਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਪਿੰਡ ਉਧੋਵਾਲ, ਤਹਿਸੀਲ ਸਮਰਾਲਾ, ਜ਼ਿਲ੍ਹਾ ਲੁਧਿਆਣਾ ਵਿਖੇ ਉਸ ਦੀ ਪਤਨੀ ਦੇ ਨਾਮ ਉਪਰ 20 ਕਨਾਲ ਜ਼ਮੀਨ ਹੈ, ਜਿਸ ਉੱਤੇ ਦੋ ਵਿਅਕਤੀਆਂ ਨੇ ਜਬਰਦਸਤੀ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਇਸ ਜਮੀਨ ਵਿਚ ਖੜ੍ਹੇ ਪਾਪੂਲਰ ਦੇ ਦਰੱਖਤ ਵੀ ਚੋਰੀ ਕਰ ਲਏ। ਸ਼ਿਕਾਇਤਕਰਤਾ ਨੇ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਜੋ ਕਿ ਐਸ.ਐਚ.ਓ ਐਨ.ਆਰ.ਆਈਜ਼ ਸੈੱਲ, ਲੁਧਿਆਣਾ ਕੋਲ ਪਈ ਹੈ। ਉਸ ਨੇ ਅੱਗੇ ਦੋਸ਼ ਲਾਇਆ ਕਿ ਪੁਲੀਸ ਨੇ ਉਸ ਦੀ ਸ਼ਿਕਾਇਤ ’ਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਅਤੇ ਐਸ.ਐਚ.ਓ. ਐਨ.ਆਰ.ਆਈਜ਼ ਥਾਣੇ ਦੇ ਰੀਡਰ ਬਲਰਾਜ ਸਿੰਘ ਨੇ ਇਸ ਉਪਰ ਕਾਰਵਾਈ ਕਰਵਾਉਣ ਬਦਲੇ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਨੇ ਉਸ ਨੂੰ ਰਿਸ਼ਵਤ ਵਜੋਂ 20000 ਰੁਪਏ ਪਹਿਲਾਂ ਅਤੇ 80000 ਰੁਪਏ ਅਗਲੇ ਹਫਤੇ ਤੱਕ ਦੇਣ ਲਈ ਕਿਹਾ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਬਿਆਨਾਂ ਦੀ ਪੜਤਾਲ ਉਪਰੰਤ ਉਕਤ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਸਿਪਾਹੀ ਬਲਰਾਜ ਸਿੰਘ ਨੂੰ ਐਨ.ਆਰ.ਆਈ. ਥਾਣਾ ਲੁਧਿਆਣਾ ਦੇ ਬਾਹਰੋਂ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕੇਸ ਦੀ ਅਗਲੇਰੀ ਜਾਂਚ ਦੌਰਾਨ ਐਸ.ਐਚ.ਓ.ਐਨ.ਆਰ.ਆਈ. ਥਾਣਾ ਦੀ ਭੂਮਿਕਾ ਦੀ ਵੀ ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
 

Have something to say? Post your comment

 

More in Chandigarh

ਜ਼ੀਰਕਪੁਰ ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਡੇਰਾਬੱਸੀ ਹਲਕੇ ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ 

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਮੋਹਾਲੀ ਪੁਲਿਸ ਵੱਲੋ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ ਗ੍ਰਿਫਤਾਰ

ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ