Sunday, May 19, 2024

Chandigarh

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਖਾਦ ਅਤੇ ਬੀਜ ਵਿਕਰੀ ਦੀਆਂ ਦੁਕਾਨਾਂ ਦੀ ਚੈਕਿੰਗ

April 27, 2024 12:36 PM
SehajTimes
ਮੋਹਾਲੀ : ਮੁੱਖ ਖੇਤੀਬਾੜੀ ਅਫਸਰ ਜਿਲ੍ਹਾ ਐੱਸ.ਏ.ਐੱਸ.ਨਗਰ ਡਾ. ਗੁਰਮੇਲ ਸਿੰਘ ਦੀ ਅਗਵਾਈ ਵਿੱਚ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਬਲਾਕ ਖਰੜ ਦੇ ਅਧਿਕਾਰੀਆਂ ਵੱਲੋਂ ਖਰੜ ਅਤੇ ਬਨੂੰੜ ਵਿਖੇ ਕੰਮ ਕਰਦੀਆਂ ਖਾਦ ਅਤੇ ਬੀਜ ਵਿਕਰੀ ਕਰਨ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 11 ਬੀਜ ਉਤਪਾਦਨ ਕੰਪਨੀਆਂ ਵੱਲੋਂ ਪੈਦਾ ਕੀਤੀਆਂ ਜਾਂਦੀਆਂ ਝੋਨੇ ਦੀਆਂ 23 ਹਾਈਬਿ੍ਰਡ ਕਿਸਮਾਂ ਦੀ ਵਿਕਰੀ ਬਾਰੇ ਡੀਲਰਾਂ ਨੂੰ  ਜਾਣਕਾਰੀ ਦਿੱਤੀ ਗਈ। ਚੈਕਿੰਗ ਦੌਰਾਨ ਡੀਲਰਾਂ ਨੂੰ ਹਦਾਇਤ ਕੀਤੀ ਗਈ ਕਿ ਬਿਨ੍ਹਾਂ ਅਡੀਸ਼ਨ ਦੇ ਕਿਸੇ ਵੀ ਕੰਪਨੀ ਦੀ ਖਾਦ ਅਤੇ ਬੀਜ ਦੀ ਵਿਕਰੀ ਨਾ ਕੀਤੀ ਜਾਵੇ ਅਤੇ ਬੀਜ ਦੀ ਵਿਕਰੀ ਤੋਂ ਪਹਿਲਾਂ-ਪਹਿਲਾਂ ਸਬੰਧਤ ਕੰਪਨੀ ਦੀ ਅਡੀਸ਼ਨ, ਬੀਜ ਲਾਇਸੈਂਸ ਵਿੱਚ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਸਾਉਣੀ ਸੀਜ਼ਨ ਲਈ ਲੋੜੀਂਦੀ ਖਾਦ ਯੂਰੀਆਂ, ਜਿੰਕ, ਸਲਫ਼ਰ ਆਦਿ ਦੀ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਨੂੰ ਯਕੀਨੀ ਬਨਾਉਣ ਲਈ ਵੀ ਚੈਕਿੰਗ ਕੀਤੀ ਗਈ ਅਤੇ ਡੀਲਰਾਂ ਨੁੰ ਬਿਨ੍ਹਾਂ ਕਿਸੇ ਟੈਗਿੰਗ ਦੇ ਕਿਸਾਨਾਂ ਨੂੰ ਖਾਦ ਦੀ ਵਿਕਰੀ ਕਰਨ ਲਈ ਕਿਹਾ ਗਿਆ। ਚੈਕਿੰਗ ਸਮੇਂ ਬਲਾਕ ਖਰੜ ਦੇ ਬਲਾਕ ਅਫ਼ਸਰ ਡਾ ਸ਼ੁਭਕਰਨ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਗੁਰਦਿਆਲ ਕੁਮਾਰ, ਜਸਵਿੰਦਰ ਸਿੰਘ, ਖੇਤੀਬਾੜੀ ਵਿਸਥਾਰ ਅਫ਼ਸਰ ਡਾ ਅਜੇ ਕੁਮਾਰ ਅਤੇ ਏ ਟੀ ਐਮ ਕੁਲਵਿੰਦਰ  ਸਿੰਘ ਹਾਜ਼ਿਰ ਸਨ।
 

 

Have something to say? Post your comment

 

More in Chandigarh

ਜ਼ੀਰਕਪੁਰ ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਡੇਰਾਬੱਸੀ ਹਲਕੇ ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ 

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਮੋਹਾਲੀ ਪੁਲਿਸ ਵੱਲੋ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ ਗ੍ਰਿਫਤਾਰ

ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ