Thursday, May 16, 2024

Chandigarh

ਜ਼ਿਲ੍ਹਾ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ

April 27, 2024 01:13 PM
SehajTimes
ਮੋਹਾਲੀ : ਲੋਕ ਸਭਾ ਚੋਣਾਂ ਵਿੱਚ 80 ਫ਼ੀਸਦੀ ਤੋਂ ਵਧੇਰੇ ਵੋਟ ਭੁਗਤਾਨ ਦੇ ਟੀਚੇ ਨੂੰ ਸਰ ਕਰਨ ਲਈ ਜ਼ਿਲ੍ਹੇ ਦੇ ਸਮੂਹ ਵਿਦਿਅਕ ਅਦਾਰਿਆਂ ਵਿੱਚ ਸਰਗਰਮੀਆਂ ਜ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਜ਼ਿਲ੍ਹਾ ਦੇ ਸਮੂਹ ਵੋਟਰ ਸਾਖਰਤਾ ਕਲੱਬਾਂ ਨੇ ਵੋਟ ਪਾਉਣ ਦੇ ਸੁਨੇਹੇ ਨਾਲ ਵੋਟਰ ਜਾਗਰੂਕਤਾ ਮੁਹਿੰਮ ਵਿਚ ਗਰਮਾਹਟ ਅਤੇ ਦਿਲਚਸਪੀ ਪੈਦਾ ਕਰ ਦਿੱਤੀ ਹੈ। ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਹਰ ਇੱਕ ਵਿਦਿਅਕ ਅਦਾਰੇ ਵਿਚ ਵੋਟਰ ਸਾਖਰਤਾ ਕਲੱਬ (ਈ ਐਲ ਸੀ) ਸਥਾਪਿਤ ਕੀਤੇ ਗਏ ਹਨ ਅਤੇ ਹਰ ਵਿਦਿਅਕ ਅਦਾਰੇ ਵਿੱਚ ਘੱਟੋ-ਘੱਟ ਦੋ ਕੈਂਪਸ ਅੰਬੇਸਡਰ ਨਿਯੁਕਤ ਕੀਤੇ ਗਏ ਹਨ।
 
 
ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸਤਨਾਮ ਸਿੰਘ ਬਾਠ ਦੀ ਅਗਵਾਈ ਵਿਚ ਵਿਧਾਨ ਸਭਾ ਹਲਕਾ ਖਰੜ ਵਿਖੇ ਸਵੀਪ ਗਤੀਵਿਧੀਆਂ ਦੀ ਵਾਗਡੋਰ ਨਵਦੀਪ ਚੌਧਰੀ ਨੋਡਲ ਅਫਸਰ ਅਤੇ ਕਿ੍ਰਸ਼ਨ ਅਰੋੜਾ ਸਹਾਇਕ ਸਵੀਪ ਨੋਡਲ ਅਫਸਰ ਨੇ ਸੰਭਾਲੀ ਹੋਈ ਹੈ ਜਿਸ ਤਹਿਤ ਹਰ ਸਕੂਲ ਵਿੱਚ ਲੋਕਤੰਤਰ ਦੀ ਦੀਵਾਰ ਬਣਾਈ ਜਾ ਰਹੀ ਹੈ। ਇਸ ਵਿਚ ਪੇਂਟਿੰਗ, ਸਲੋਗਨ ਮੁਕਾਬਲੇ,ਅਤੇ ਔਰਤ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਉਹਨਾਂ ਦੇ ਮਹਿੰਦੀ ਲਗਾਈ ਜਾ ਰਹੀ ਹੈ। ਨੁੱਕੜ ਨਾਟਕ, ਲੋਕਤੰਤਰ ਦੀਆਂ ਬੋਲੀਆਂ ਪਾ ਕੇ ਅਤੇ ਰੈਲੀਆਂ ਕੱਢ ਕੇ ਵੋਟਰਾਂ ਨੂੰ ਵੋਟ ਪਾਉਣ ਅਤੇ ਬਣਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
 
 
ਇਸ ਲੜੀ ਤਹਿਤ ਨਾਲਿਜ ਬੱਸ ਸਕੂਲ ਖਰੜ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਛਲੀ ਕਲਾਂ ਵੱਲੋਂ ਸਾਇਕਲ ਰੈਲੀ ਕੱਢ ਕੇ ਵੋਟਰਾਂ ਦੇ ਘਰ-ਘਰ ਜਾ ਵੋਟ ਪਾਉਣ ਦੀ ਅਪੀਲ ਕੀਤੀ ਗਈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਰਾਲੀ, ਖਿਜਰਾਬਾਦ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੜੂੰਆਂ ਦੇ ਵਿਦਿਆਰਥੀਆਂ ਵੱਲੋਂਂ ਮਹਿੰਦੀ ਲਗਾਕੇ ਵੋਟਰ ਜਾਗਰੂਕਤਾ ਦਾ ਸੁਨੇਹਾ ਦਿੱਤਾ ਗਿਆ। ਇਹਨਾਂ ਪ੍ਰੋਗਰਾਮਾਂ ਦੌਰਾਨ ਵੋਟ ਵਾਲੇ ਦਿਨ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਵੀ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ।

Have something to say? Post your comment

 

More in Chandigarh

ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੁਲਿਸ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਤਾਇਨਾਤ

ਧਾਰਮਿਕ ਸਥਾਨਾਂ ਦੀ ਕਿਸੇ ਵੀ ਤਰ੍ਹਾਂ ਚੋਣ ਪ੍ਰਚਾਰ ਦੇ ਮੰਚ ਵਜੋਂ ਵਰਤੋਂ ਨਾ ਕੀਤੀ ਜਾਵੇ: ਡੀ ਸੀ ਆਸ਼ਿਕਾ ਜੈਨ

ਪੰਜਾਬ ਵਿੱਚ ਕੁੱਲ 598 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕੀਤੇ ਕਾਬੂ 

ਕੇ.ਵਾਈ.ਸੀ ਐਪ ਰਾਹੀਂ ਪੰਜਾਬ ਦੇ ਕਿਸੇ ਵੀ ਉਮੀਦਵਾਰ ਬਾਰੇ ਜਾਣਕਾਰੀ ਲਈ ਜਾ ਸਕਦੀ ਹੈ : ਸਿਬਿਨ ਸੀ 

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ  

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ

ਚੰਡੀਗੜ੍ਹ ਦੀ ਹੱਦ ਨਾਲ ਲੱਗਦੀਆਂ ਨਾਜਾਇਜ਼ ਉਸਾਰੀਆਂ 'ਤੇ ਮੋਹਾਲੀ ਪ੍ਰਸ਼ਾਸਨ ਸਖ਼ਤ ਹੋਇਆ

ਛੋਟਾ ਥਾਣੇਦਾਰ ਵੱਢੀ ਲੈਂਦਾ ਰੰਗੇ ਹੱਥੀਂ ਕਾਬੂ

ਮੋਹਾਲੀ ਦੀ ਦਿਸ਼ਾ ਨੇ MBBS ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਪਹਿਲਾ ਦਾ ਸਥਾਨ ਹਾਸਲ ਕੀਤਾ