Sunday, May 19, 2024

Haryana

ACS Vineet Garg ਨੇ ਫਤਿਹਾਬਾਦ ਤੇ ਰਤਿਆ ਦੀ ਅਨਾਜ ਮੰਡੀਆਂ ਦਾ ਦੌਰਾ ਕਰ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

April 27, 2024 02:36 PM
SehajTimes

ਏਸੀਐਸ ਨੇ ਅਧਿਕਾਰੀਆਂ ਦੇ ਨਾਲ ਮੀਟਿੰਗ ਕਰ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ

ਚੰਡੀਗੜ੍ਹ : ਹਰਿਆਣਾ ਉੱਚੇਰੀ ਸਿਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਤੇ ਨੋਡਲ ਅਧਿਕਾਰੀ ਵਿਨੀਤ ਗਰਗ ਨੇ ਫਤਿਹਾਬਾਦ ਜਿਲ੍ਹਾ ਦੀ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕਰ ਫਸਲ ਖਰੀਦ ਦਾ ਜਾਇਜਾ ਲਿਆ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੁੰ ਫਸਲ ਵੇਚਣ ਵਿਚ ਕਿਸੇ ਵੀ ਤਰ੍ਹਾ ਦੀ ਪਰੇਸ਼ਾਨੀ ਨ ਹੋਵੇ, ਇਸ ਦੇ ਲਈ ਸਹੀ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ, ਫਸਲ ਉਠਾਨ ਵੀ ਯਕੀਨੀ ਕੀਤਾ ਜਾਵੇ। ਏਸੀਐਸ ਨੇ ਇਸ ਤੋਂ ਪਹਿਲਾਂ ਲੋਕ ਨਿਰਮਾਣ ਵਿਭਾਗ ਦੇ ਰੇਸਟ ਹਾਊਸ ਵਿਚ ਅਧਿਕਾਰੀਆਂ ਦੇ ਨਾਲ ਮੀਟਿੰਗ ਕਰ ਜਿਲ੍ਹਾ ਵਿਚ ਕਣਕ ਖਰੀਦ ਨੂੰ ਲੈ ਕੇ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕੀਤੀ।

ਵਧੀਕ ਮੁੱਖ ਸਕੱਤਰ ਨੇ ਅਧਿਕਾਰੀਆਂ ਨੂੰ ਕਿਸਾਨਾਂ ਦੀ ਫਸਲ ਦਾ ਭੁਗਤਾਨ ਨਿਰਧਾਰਿਤ ਸਮੇਂ ਸੀਮਾ ਵਿਚ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ, ਗਰਮੀ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਜਿਲ੍ਹਾ ਦੀ ਅਨਾਜ ਮੰਡੀਆਂ ਵਿਚ ਸਾਫ ਪੀਣ ਦੇ ਪਾਣੀ, ਬਿਜਲੀ, ਪਖਾਨੇ, ਬਾਰਦਾਨਾ ਆਦਿ ਦੀ ਵੀ ਸਹੀ ਵਿਵਸਥਾ ਕੀਤੀ ਜਾਵੇ। ਉਨ੍ਹਾਂ ਨੇ ਵਪਾਰੀਆਂ ਅਤੇ ਕਿਸਾਨਾਂ ਨਾਲ ਵੀ ਗਲਬਾਤ ਕੀਤੀ ਅਤੇ ਉਨ੍ਹਾਂ ਦੀ ਸਮਸਿਆਵਾਂ ਨੂੰ ਧਿਆਨ ਨਾਲ ਸੁਣਿਆ।

ਏਸੀਐਸ ਵਿਨੀਤ ਗਰਗ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਮੰਡੀਆਂ ਤੇ ਖਰੀਦ ਕੇਂਦਰਾਂ ਵਿਚ ਆਪਣੀ ਫਸਲ ਨੂੰ ਪੂਰੀ ਤਰ੍ਹਾ ਨਾਲ ਸੁਖਾ ਕੇ ਅਤੇ ਸਾਫ ਕਰ ਕੇ ਹੀ ਲਿਆਉਣ ਤਾਂ ਜਚੋ ਖਰੀਦ ਏਜੰਸੀਆਂ ਨੂੰ ਉਨ੍ਹਾਂ ਦੀ ਫਸਲ ਨੁੰ ਮੌਕੇ 'ਤੇ ਹੀ ਖਰੀਦਿਆ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਮੰਡੀਆਂ ਵਿਚ ਬਾਰਦਾਨੇ ਆਦਿ ਦੀ ਸਹੀ ਵਿਵਸਥਾ ਕਰਨ ਅਤੇ ਫਸਲ ਸਟੋਰੇਜ ਦੀ ਵੀ ਸਹੀ ਵਿਵਸਥਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਨਾ ਨਿਰਧਾਰਿਤ ਸਹਾਇਕ ਮੁੱਲ 'ਤੇ ਖਰੀਦਿਆ ਜਾਣਾ ਯਕੀਨੀ ਕੀਤਾ ਜਾਵੇਗਾ।

Have something to say? Post your comment

 

More in Haryana

ACB ਦੀ ਟੀਮ ਨੇ ਜੇਈ ਨੂੰ 20000 ਰੁਪਏ ਦੀ ਰਿਸ਼ਵਤ ਲੈਂਦੇ ਕੀਤਾ ਗਿਰਫਤਾਰ

ਹਰਿਆਣਾ ਵਿਚ ਸਰਵਿਸ ਵੋਟਰ ਦੀ ਗਿਣਤੀ 1 ਲੱਖ 11 ਹਜਾਰ ਤੋਂ ਹੈ ਵੱਧ : ਅਨੁਰਾਗ ਅਗਰਵਾਲ

ਰਾਜਨੀਤਿਕ ਪਾਰਟੀਆਂ ਆਪਣੇ ਉਮੀਦਵਾਰਾਂ ਦਾ ਅਧਰਾਧਿਕ ਰਿਕਾਰਡ ਕਰਨ ਪਬਲਿਕ : ਚੋਣ ਅਧਿਕਾਰੀ

ਵਾਤਾਵਰਣ ਅਤੇ ਭੂਮੀ ਸੁਰੱਖਿਆ ਲਈ ਪੌਧਾਰੋਪਣ ਜਰੂਰੀ

ਹਰਿਆਣਾ ਵਿਚ ਜਬਤ ਕੀਤੀ ਗਈ 11.50 ਕਰੋੜ ਰੁਪਏ ਦੀ ਨਗਦੀ

ਹਰਿਆਣਾ ਕੈਬਨਿਟ ਨੇ ਹਰਿਆਣਾ ਪੁਲਿਸ ਜਿਲ੍ਹਾ (ਆਮ ਕਾਡਰ) ਵਿਚ ਭਾਰਤੀ ਰਿਜਰਵ ਬਟਾਲਿਅਨ ਦੇ ਪੁਲਿਸ ਪਰਸੋਨਲਸ ਦਾ ਮਰਜ ਨਿਯਮ, 2024 ਨੂੰ ਦਿੱਤੀ ਮੰਜੂਰੀ

ਇਗਨੂੰ ਵਿਚ ਜੁਲਾਈ 2024 ਸੈਸ਼ਨ ਲਈ ਦਾਖਲਾ ਸ਼ੁਰੂ

ਸੂਬੇ ਵਿਚ ਲੋਕਸਭਾ ਚੋਣ ਵਿਚ 20031 ਚੋਣ ਕੇਂਦਰਾਂ ਦੀ ਕੀਤੀ ਜਾਵੇਗੀ ਵੈਬਕਾਸਟਿੰਗ : ਅਨੁਰਾਗ ਅਗਰਵਾਲ

ਜਿਲ੍ਹਾ ਚੋਣ ਆਈਕਨ ਦੇ ਸੈਲਫੀ ਪੁਆਇੰਟ ਵੋਟਰਾਂ ਨੂੰ ਕਰ ਰਹੇ ਹਨ ਆਕਰਸ਼ਿਤ : ਅਨੁਰਾਗ ਅਗਰਵਾਲ

ਪੁਲਿਸ ਮਹਾਨਿਦੇਸ਼ਕ ਸ਼ਤਰੁਜੀਤ ਕਪੂਰ ਦੀ ਅਗਵਾਈ ਹੇਠ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਪ੍ਰਬੰਧਿਤ