Friday, May 17, 2024

Malwa

ਐਡਵੋਕੇਟ ਮਨਬੀਰ ਵਿਰਕ ਨੇ ਲਿਆ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਤੋਂ ਆਸ਼ੀਰਵਾਦ

April 29, 2024 03:44 PM
Daljinder Singh Pappi
ਪਟਿਆਲਾ : ਪਟਿਆਲਾ ਦੇ ਉਘੇ ਵਕੀਲ ਐਡਵੋਕੇਟ ਮਨਬੀਰ ਸਿੰਘ ਵਿਰਕ ਅਬਲੋਵਾਲ ਨੇ ਅੱਜ ਬੁੱਢਾ ਦਲ ਦੇ 14ਵੇਂ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਤੋਂ ਇੱਕ ਵਿਸ਼ੇਸ਼ ਮੁਲਾਕਾਤ ਦੌਰਾਨ ਆਸੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਬਾਬਾ ਬਲਬੀਰ ਸਿੰਘ ਨੇ ਮਨਬੀਰ ਸਿੰਘ ਵਿਰਕ ਨੂੰ ਆਸ਼ੀਰਵਾਦ ਦਿੰਦਿਆਂ ਆਖਿਆ ਕਿ ਨੌਜਵਾਨਾਂ ਨੂੰ ਬਾਣੀ ਤੇ ਬਾਣੇ ਨਾਲ ਜੁੜਨਾ ਚਾਹੀਦਾ ਹੈ।
ਬਾਬਾ ਬਲਬੀਰ ਸਿੰਘ ਨੇ ਆਖਿਆ ਕਿ ਨੌਜਵਾਨ ਪੰਜਾਬ ਅਤੇ ਦੇਸ਼ ਦਾ ਭਵਿਖ ਹਨ। ਉਨ੍ਹਾਂ ਆਖਿਆ ਕਿ ਐਡਵੋਕੇਟ ਮਨਬੀਰ ਸਿੰਘ ਵਿਰਕ ਇੱਕ ਬਹੁਤ ਹੀ ਸਮਝਦਾਰ ਐਡਵੋਕੇਟ ਹੈ, ਜਿਸਨੂੰ ਕਾਨੂੰਨ ਦੀ ਵੱਡੀ ਮਹਾਰਤ ਹਾਸਲ ਹੈ। ਅਜਿਹੇ ਨੌਜਵਾਨ ਆਪਣੇ ਹੁਨਰ ਰਾਹੀ ਜਿੱਥੇ ਲੋਕਾਂ ਨੂੰ ਇਨਸਾਫ ਦਿਵਾਉਂਦੇ ਹਨ, ਉੱਥੇ ਸਮਾਜ ਵਿਚੋਂ ਬੁਰਾਈਆਂ ਦੇ ਖਾਤਮੇ ਵਿੱਚ ਵੀ ਅਹਿਮ ਰੋਲ ਅਦਾ ਕਰਦੇ ਹਨ।
ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਅੱਜ ਸਮੁਚੇ ਨੌਜਵਾਨਾਂ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਦੀ ਲੋੜ ਹੈ। ਅੱਜ ਦਾ ਨੌਜਵਾਨ ਨਸ਼ਿਆਂ ਵਰਗੀਆਂ ਬਿਮਾਰੀਆਂ ਵਿੱਚ ਗ੍ਰਿਫਤ ਹੁੰਦਾ ਜਾ ਰਿਹਾ ਹੈ ਤੇ ਦੂਸਰੇ ਪਾਸੇ ਪੰਜਾਬ ਦੀ ਜਵਾਨੀ ਵਿੱਚ ਵਿਦੇਸ਼ਾਂ ਨੂੰ ਜਾਣ ਦੀ ਦੌੜ ਲੱਗੀ ਹੋਈ ਹੈ ਤੇ ਅਜਿਹੇ ਸਮੇਂ ਵਿੱਚ ਐਡਵੋਕੇਟ ਮਨਬੀਰ ਸਿੰਘ ਵਿਰਕ ਵਰਗੇ ਨੌਜਵਾਨਾਂ ਨੇ ਵਿਦੇਸ਼ਾਂ ਦਾ ਰਾਹ ਤਿਆਗ ਕੇ ਆਪਣੇ ਪੰਜਾਬ ਵਿੱਚ ਆਪਣੀ ਕਿਰਤ ਕਾਰ ਕਰਕੇ ਇਹ ਦਿਖਾਇਆ ਹੈ ਕਿ ਪੰਜਾਬ ਵਿੱਚ ਜਿਹੜੇ ਨੌਜਵਾਨ ਮਿਹਨਤ ਕਰਦੇ ਹਨ, ਉਨ੍ਹਾਂ ਲਈ ਪੰਜਾਬ ਵਿੱਚ ਸਭ ਕੁੱਝ ਹੈ।
ਬਾਬਾ ਬਲਬੀਰ ਸਿੰਘ ਨੇ ਆਖਿਆ ਕਿ ਪੰਜਾਬ ਗੁਰੂ ਨਾਨਕ ਦੀ ਧਰਤੀ ਹੈ। ਇਸ ਲਈ ਸਮੁਚੇ ਨੌਜਵਾਨਾਂ ਨੂੰ ਆਪਣੀ ਮਿੱਟੀ ਨਾਲ ਜੁੜਕੇ ਇਸਦੀ ਸੇਵਾ ਵੀ ਕਰਨੀ ਚਾਹੀਦੀ ਹੈ। ਉਨ੍ਹਾਂ ਐਡਵੋਕੇਟ ਮਨਬੀਰ ਸਿੰਘ ਵਿਰਕ ਨੂੰ ਆਸ਼ੀਰਵਾਦ ਦਿੰਦਿਆਂ ਆਪਣੇ ਕਿਤੇ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਆ। ਉਨ੍ਹਾਂ ਆਖਿਆ ਕਿ ਮਨਬੀਰ ਸਿੰਘ ਵਿਰਕ ਵਿੱਚ ਆਉਣ ਵਾਲੇ ਸਮੇਂ ਵਿੱਚ ਇੱਕ ਉੱਘਾ ਵਕੀਲ ਬਣਨ ਵਾਲੇ ਗੁਣ ਹਨ। ਇਸ ਲਈ ਮਨਬੀਰ ਸਿੰਘ ਵਿਰਕ ਨੂੰ ਹੋਰ ਮਿਹਨਤ ਕਰਕੇ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਇਸ ਮੌਕੇ ਐਡਵੋਕੇਟ ਮਨਬੀਰ ਸਿੰਘ ਵਿਰਕ ਨੇ ਬਾਬਾ ਬਲਬੀਰ ਸਿੰਘ ਤੋਂ ਆਸੀਰਵਾਦ ਲੈਂਦਿਆਂ ਆਖਿਆ ਕਿ ਬਾਬਾ ਜੀ ਨੇ ਹਮੇਸ਼ਾ ਹੀ ਉਨ੍ਹਾਂ ਨੂੰ ਆਸ਼ੀਰਵਾਦ ਤੇ ਹੱਲਾਸ਼ੇਰੀ ਦਿੱਤੀ ਹੈ। ਇਸ ਲਈ ਉਹ ਉਨ੍ਹਾਂ ਦਾ ਧੰਨਵਾਦ ਕਰਦੇ ਹਨ। ਇਸ ਮੌਕੇ ਐਡਵੋਕੇਟ ਮਨਬੀਰ ਸਿੰਘ ਵਿਰਕ ਨੇ ਬਾਬਾ ਬਲਬੀਰ ਸਿੰਘ ਨਾਲ ਬੁੱਢਾ ਦਲ ਨਾਲ ਜੁੜੇ ਮਸਲਿਆਂ 'ਤੇ ਕਾਨੂੰਨੀ ਵਿਚਾਰ ਵਟਾਂਦਰਾ ਵੀ ਕੀਤਾ।

Have something to say? Post your comment

 

More in Malwa

ਜਨਰਲ ਅਬਜ਼ਰਵਰ ਵੱਲੋਂ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਮੀਟਿੰਗ

ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ਤੇ ਬਾਜ਼ ਦੀ ਤਿੱਖੀ ਨਜ਼ਰ ਰੱਖੀ ਜਾਵੇ: ਖਰਚਾ ਨਿਗਰਾਨ

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਇਜ਼ਰਾਇਲ-ਫਲਸਤੀਨ ਵਿਸ਼ੇ ਉੱਤੇ ਭਾਸ਼ਣ

ਮੋਦੀ ਦੇ ਰਾਜ ਦੌਰਾਨ ਮੁਲਕ ਸ਼ਕਤੀਸ਼ਾਲੀ ਤਾਕਤ ਬਣਿਆ : ਖੰਨਾ

ਲੋਕ ਸਭਾ ਚੋਣ ਹਲਕਾ ਫਤਿਹਗੜ੍ਹ ਸਾਹਿਬ ਤੋਂ 15 ਊਮੀਦਵਾਰ ਚੋਣ ਮੈਦਾਨ ਵਿੱਚ 

ਪਟਿਆਲਾ 'ਚ 2 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ, 27 ਨਾਮਜ਼ਦਗੀਆਂ ਦਰੁਸਤ ਪਾਈਆਂ

ਪੰਜਾਬੀ ਯੂਨੀਵਰਸਿਟੀ ਵਿੱਚ ਮੈਡੀਟੇਸ਼ਨ ਕੈਂਪ ਹੋਇਆ ਸ਼ੁਰੂ

ਅਸੀਂ ਹੋਰਨਾਂ ਪਾਰਟੀਆਂ ਵਾਂਗ ਝੂਠੇ ਵਾਅਦੇ ਕਰਨਾ ਨਹੀਂ ਜਾਣਦੇ : ਸਿਮਰਨਜੀਤ ਸਿੰਘ ਮਾਨ

ਲੋਕ ਸਭਾ ਚੋਣਾਂ ਸਬੰਧੀ ਸਾਧੂਗੜ੍ਹ ਦੀ Coca Cola Factory ਵਿੱਚ ਕੀਤਾ ਗਿਆ ਜਾਗਰੂਕ

ਵਿਧਾਇਕ ਰਹਿਮਾਨ ਦੀਆਂ ਕੋਸ਼ਿਸ਼ਾਂ ਸਦਕਾ ਲੋਕ ਸਭਾ ਹਲਕਾ ਸੰਗਰੂਰ 'ਚ ਆਪ ਹੋਈ ਮਜ਼ਬੂਤ