Sunday, May 19, 2024

Malwa

ਗੁਰੂ ਘਰ ਨੇੜੇ ਸ਼ਰਾਬ ਦਾ ਠੇਕਾ ਖੋਲ੍ਹਣ ਦੇ ਵਿਰੋਧ ਚ, ਕੀਤੀ ਨਾਅਰੇਬਾਜ਼ੀ

April 30, 2024 12:45 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਸੁਨਾਮ ਪਟਿਆਲਾ ਮੁੱਖ ਸੜਕ ਤੇ ਮੋਰਾਂਵਾਲੀ ਵਿਖੇ ਸਥਿਤ ਗੁਰਦੁਆਰਾ ਸਿੰਘ ਸਭਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਨਜ਼ਦੀਕ ਸ਼ਰਾਬ ਦਾ ਠੇਕਾ ਖੋਲ੍ਹਣ ਦੇ ਖਿਲਾਫ ਇਲਾਕੇ ਦੇ ਲੋਕਾਂ ਨੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਧਾਰਮਿਕ ਅਸਥਾਨ ਤੇ ਸਕੂਲ ਨੇੜੇ ਸ਼ਰਾਬ ਦਾ ਠੇਕਾ ਖੋਲ੍ਹਣ ਤੋਂ ਰੋਕਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਲਿਖਤੀ ਪੱਤਰ ਭੇਜੇ ਗਏ ਹਨ। ਮੰਗਲਵਾਰ ਨੂੰ ਸੁਨਾਮ ਵਿਖੇ ਮੋਰਾਂਵਾਲੀ ਦੇ ਵਸਨੀਕਾਂ ਸਾਬਕਾ ਚੇਅਰਮੈਨ ਚਮਕੌਰ ਸਿੰਘ ਮੋਰਾਂਵਾਲੀ, ਸਾਬਕਾ ਕੌਂਸਲਰ ਦਰਸ਼ਨ ਸਿੰਘ, ਕੇਹਰ ਸਿੰਘ ਜੋਸ਼ਨ, ਗੁਰਤੇਜ ਸਿੰਘ ਅਤੇ ਗੁਰਚਰਨ ਸਿੰਘ ਦੀ ਅਗਵਾਈ ਹੇਠ ਇਕੱਠੇ ਹੋਏ ਲੋਕਾਂ ਨੇ ਕਿਹਾ ਕਿ ਸੁਨਾਮ ਪਟਿਆਲਾ ਮੁੱਖ ਸੜਕ ਤੇ ਸ਼ਰਾਬ ਦਾ ਠੇਕਾ ਖੋਲਿਆ ਜਾ ਰਿਹਾ ਹੈ, ਜਦਕਿ ਇਸ ਜਗ੍ਹਾ ਦੇ ਨਜ਼ਦੀਕ ਗੁਰੂ ਘਰ, ਸਰਕਾਰੀ ਪ੍ਰਾਇਮਰੀ ਸਕੂਲ, ਬਾਬਾ ਪਰਮਾਨੰਦ ਕੁਟੀਆ ਨੂੰ ਜਾਂਦਾ ਮੁੱਖ ਰਸਤਾ ਅਤੇ ਇੱਕ ਨਿੱਜੀ ਹਸਪਤਾਲ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪਵਿੱਤਰ ਥਾਵਾਂ ਦੇ ਨਜ਼ਦੀਕ ਸ਼ਰਾਬ ਦਾ ਠੇਕਾ ਖੋਲ੍ਹਣਾ ਕਾਨੂੰਨ ਅਨੁਸਾਰ ਵੀ ਗ਼ਲਤ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੇ ਇਸ ਥਾਂ ਤੇ ਠੇਕਾ ਖੋਲ੍ਹਣ ਤੋਂ ਰੋਕਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਡਿਪਟੀ ਕਮਿਸ਼ਨਰ ਸੰਗਰੂਰ, ਜ਼ਿਲ੍ਹਾ ਪੁਲਿਸ ਮੁਖੀ ਅਤੇ ਐਸਡੀਐਮ ਸੁਨਾਮ ਨੂੰ ਲਿਖਤੀ ਪੱਤਰ ਭੇਜੇ ਹਨ, ਜੇਕਰ ਫਿਰ ਵੀ ਇੰਨਾ ਅਸਥਾਨਾਂ ਨੇੜੇ ਸ਼ਰਾਬ ਦਾ ਠੇਕਾ ਖੋਲ੍ਹਣ ਦਾ ਯਤਨ ਕੀਤਾ ਗਿਆ ਤਾਂ ਇਲਾਕੇ ਦੀ ਸੰਗਤ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਸੰਘਰਸ਼ ਵਿੱਢਣ ਤੋਂ ਗ਼ੁਰੇਜ਼ ਨਹੀਂ ਕਰੇਗੀ। 

Have something to say? Post your comment

 

More in Malwa

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ