Sunday, May 19, 2024

Education

ਪੰਜਾਬੀ ਯੂਨੀਵਰਸਿਟੀ ਵਿਖੇ ਨਵੇਂ ਸੈਸ਼ਨ 2024-25 ਲਈ ਦਾਖਲੇ ਸ਼ੁਰੂ

May 01, 2024 04:36 PM
SehajTimes
ਵਿਦਿਆਰਥੀ 0175-5136522, 5136390 ਜਾਂ ਵਟ੍ਹਸਐਪ ਨੰਬਰ 8264256390 ਰਾਹੀਂ ਕਰ ਸਕਦੇ ਹਨ ਪੁੱਛਗਿੱਛ
 
ਪਟਿਆਲਾ :  ਪੰਜਾਬੀ ਯੂਨੀਵਰਸਿਟੀ ਵਿਖੇ ਅਕਾਦਮਿਕ ਸੈਸ਼ਨ 2024-25 ਲਈ ਅੰਡਰਗਰੈਜੂਏਟ (ਯੂ.ਜੀ.), ਯੂ.ਜੀ.-ਪੀ.ਜੀ. ਇੰਟੀਗਰੇਟਿਡ ਅਤੇ ਪੋਸਟ ਗਰੈਜੂਏਟ (ਪੀ.ਜੀ.) ਕੋਰਸਾਂ ਦੇ ਦਾਖਲੇ ਸ਼ੁਰੂ ਹੋ ਗਏ ਹਨ।  ਚਾਹਵਾਨ ਵਿਦਿਆਰਥੀ ਪੰਜਾਬੀ ਯੂਨੀਵਰਸਿਟੀ ਮੇਨ ਕੈਂਪਸ ਜਾਂ ਪੰਜਾਬੀ ਨੇਬਰਹੁੱਡ ਕੈਂਪਸਾਂ ਅਤੇ ਰਿਜਨਲ ਸੈਂਟਰਾਂ ਵਿੱਚ ਦਾਖਲਾ ਲੈ ਸਕਦੇ ਹਨ। ਦਾਖਲੇ ਲਈ ਆਨਲਾਈਨ ਪ੍ਰਕਿਰਿਆ ਅਪਣਾਈ ਗਈ ਹੈ ਤਾਂ ਕਿ ਵਿਦਿਆਰਥੀਆਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਦਾਖਲਾ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਬਣੀ ਰਹੇ। ਇਸ ਵਾਰ ਦੀ ਖਾਸੀਅਤ ਇਹ ਹੈ ਕਿ ਇਸ ਸੈਸ਼ਨ ਤੋਂ ਪੰਜਾਬੀ ਯੂਨੀਵਰਸਿਟੀ ਵਿਖੇ ਚਾਰ ਸਾਲਾ ਬੀ.ਏ.-ਬੀ.ਐੱਡ. ਇੰਟੀਗਰੇਟਿਡ ਪ੍ਰੋਗਰਾਮ ਵੀ ਸ਼ੁਰੂ ਹੋ ਰਿਹਾ ਹੈ। ਚਾਹਵਾਨ ਵਿਦਿਆਰਥੀ ਹੋਰ ਵਧੇਰੇ ਜਾਣਕਾਰੀ ਲਈ ਯੂਨੀਵਰਸਿਟੀ ਦੀ ਵੈੱਬਸਾਈਟ  http://www.punjabiuniversity.ac.in/ 'ਤੇ ਵੇਖ ਸਕਦੇ ਹਨ। ਵੈੱਬਸਾਈਟ ਰਾਹੀਂ ਆਨਲਾਈਨ ਅਰਜ਼ੀਆਂ ਨਾਲ਼ ਸੰਬੰਧਤ ਪੋਰਟਲ ਤੱਕ ਪਹੁੰਚਿਆ ਜਾ ਸਕਦਾ ਹੈ ਜਿੱਥੋਂ ਹੋਰ ਵਧੇਰੇ ਹਦਾਇਤਾਂ ਜਾਣਨ ਲਈ ਪ੍ਰਾਸਪੈਕਟਸ ਵੀ ਡਾਊਨਲੋਡ ਕੀਤਾ ਜਾ ਸਕਦਾ ਹੈ। ਵਿਦਿਆਰਥੀ 0175-5136522, 5136390 ਜਾਂ ਵਟ੍ਹਸਐਪ ਨੰਬਰ 8264256390 ਰਾਹੀਂ ਵੀ ਸੰਪਰਕ ਕਰ ਸਕਦੇ ਹਨ। ਇਸ ਸੈਸ਼ਨ ਤੋਂ ਹੋਰ ਰਾਜਾਂ ਦੇ ਉਮੀਦਵਾਰ ਵਿਦਿਆਰਥੀਆਂ,  ਜਿਨ੍ਹਾਂ ਨੇ ਅੰਡਰਗਰੈਜੂਏਟ ਕੋਰਸਾਂ ਲਈ ਸੀ.ਯੂ.ਈ.ਟੀ. ਦਾਖਲਾ ਟੈਸਟ ਰਾਹੀਂ ਅਪਲਾਈ ਕੀਤਾ ਹੋਵੇ , ਲਈ ਵੀ ਦਾਖਲਾ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ ।

Have something to say? Post your comment

 

More in Education

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ

ਸਕੂਲੀ ਵਿਦਿਆਰਥੀਆਂ ਵਲੋਂ ਵੋਟਰ ਜਾਗਰੂਕਤਾ ਦਾ ਸੁਨੇਹਾ ਦਿੰਦੇ ਨੁੱਕੜ ਨਾਟਕ ਖੇਡੇ

ਸਰਕਾਰੀ ਨਰਸਿੰਗ ਕਾਲਜ ਵਿੱਚ 6 ਮਈ ਤੋਂ 14 ਮਈ ਤੱਕ ਅੰਤਰਰਾਸ਼ਟਰੀ ਨਰਸ ਹਫ਼ਤਾ ਮਨਾਇਆ

ਬੁੱਢਾ ਦਲ ਪਬਲਿਕ ਸਕੂਲ, ਸਮਾਣਾ ਦੇ ਦਸਵੀਂ ਦੇ ਨਤੀਜੇ ਰਹੇ ਸ਼ਾਨਦਾਰ

ਸਰਕਾਰੀ ਮਿਡਲ ਸਕੂਲ ਮੈਣ ਦੇ ਵਿਦਿਆਰਥੀਆਂ ਨੇ ਅੱਠਵੀਂ ਬੋਰਡ ਪ੍ਰੀਖਿਆ ਚ ਸਾਇੰਸ ਵਿਸ਼ੇ ਵਿੱਚੋ ਕੀਤਾ ਸ਼ਾਨਦਾਰ ਪ੍ਰਦਰਸ਼ਨ

ਸਕਾਲਰ ਫੀਲਡਜ਼ ਪਬਲਿਕ ਸਕੂਲ ਦੀ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸਾਹਿਤਕਾਰਾਂ ਨੇ ਸੁਰਜੀਤ ਪਾਤਰ ਦੇ ਅਕਾਲ ਚਲਾਣੇ ਤੇ ਦੁੱਖ ਵੰਡਾਇਆ 

ਸਿਵਾਲਕ ਮਾਲਟੀਪਰਪਜ ਪਬਲਿਕ ਸਕੂਲ ਵੱਲੋਂ ਮਾਂ ਦਿਵਸ ਮਨਾਇਆ

ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਬੀ.ਐਨ. ਖਾਲਸਾ ਸਕੂਲ ਪਹੁੰਚ ਕੇ ਸਟਾਫ ਨੂੰ ਭੇਂਟ ਕੀਤੀਆਂ ਧਾਰਮਕ ਪੁਸਤਕਾਂ

ਸ.ਮਿ.ਸ.ਮੈਣ ਦੇ 10 ਵਿਦਿਆਰਥੀਆਂ ਨੇ ਕੰਪਿਊਟਰ ਸਾਇੰਸ ਵਿਸ਼ੇ ਵਿੱਚ ਹਾਸਲ ਕੀਤੇ 100 ਵਿਚੋਂ 100 ਅੰਕ