Sunday, May 19, 2024

Malwa

ਸਟੱਡੀ ਸਰਕਲ ਵੱਲੋਂ ਭਲਕੇ ਹੋਣ ਵਾਲੇ ਕਿਰਤੀ ਦਿਵਸ ਮੌਕੇ ਕਿਰਤੀਆਂ ਦਾ ਹੋਵੇਗਾ ਸਨਮਾਨ

May 01, 2024 04:49 PM
ਤਰਸੇਮ ਸਿੰਘ ਕਲਿਆਣੀ

ਸੰਦੋੜ੍ : ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤੀ ਸਿੱਖ ਭਾਈ ਲਾਲੋ ਜੀ ਦੀ ਯਾਦ ਨੂੰ ਸਮਰਪਿਤ "ਕਿਰਤੀ ਦਿਵਸ" ਭਲਕੇ ਸਥਾਨਿਕ ਗੁਰਦੁਆਰਾ ਸਾਹਿਬ ਅਕਾਲਗੜ੍ਹ ਬਰਨਾਲਾ ਕੈਂਚੀਆਂ ਵਿਖੇ ਮਨਾਇਆ ਜਾ ਰਿਹਾ ਹੈ। ਕੁਲਵੰਤ ਸਿੰਘ ਨਾਗਰੀ ਜੋ਼ਨਲ ਸਕੱਤਰ, ਸੁਰਿੰਦਰ ਪਾਲ ਸਿੰਘ ਸਿਦਕੀ ਐਡੀਸ਼ਨਲ ਚੀਫ਼ ਸਕੱਤਰ ਅਤੇ ਗਿਆਨ ਸਿੰਘ ਭਵਾਨੀਗੜ੍ਹ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸਹਿਯੋਗ ਨਾਲ ਹੋ ਰਹੇ ਇਸ ਸਮਾਗਮ ਵਿੱਚ ਕਿਰਤ ਸਭਿਆਚਾਰ ਤੇ ਵਿਚਾਰ ਗੋਸ਼ਟੀ ਹੋਵੇਗੀ। ਇਸ ਮੌਕੇ ਤੇ ਭਾਈ ਮਲਕੀਤ ਸਿੰਘ ਚੰਗਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਸਵਿੰਦਰ ਸਿੰਘ ਪ੍ਰਿੰਸ ਮੁੱਖੀ ਗੁਰਦੁਆਰਾ ਸਾਹਿਬਾਨ ਪ੍ਰਬੰਧਕ ਤਾਲਮੇਲ ਕਮੇਟੀ ਅਤੇ ਗੁਰਮੀਤ ਸਿੰਘ ਕਪਿਆਲ ਜ਼ਿਲ੍ਹਾ ਪ੍ਰਧਾਨ ਕਿਸਾਨ ਯੂਨੀਅਨ ਵਿਸ਼ੇਸ਼ ਮਹਿਮਾਨ ਹੋਣਗੇ। ਲਾਭ ਸਿੰਘ ਡਿਪਟੀ ਚੀਫ਼ ਆਰਗੇਨਾਈਜ਼ਰ, ਬਾਬਾ ਹਰਬੰਸ ਸਿੰਘ ਜਥੇਦਾਰ ਗੁਰਦੁਆਰਾ ਸਾਹਿਬ ਅਕਾਲਗੜ੍ਹ ਦੀ ਦੇਖ ਰੇਖ ਹੇਠ ਹੋ ਰਹੇ ਇਸ ਸਮਾਗਮ ਵਿੱਚ ਸਟੱਡੀ ਸਰਕਲ ਵੱਲੋਂ ਹੱਥੀਂ ਕੰਮ ਕਰਨ ਵਾਲੇ ਕਿਰਤੀਆਂ ਗੁਰਸੇਵਕ ਸਿੰਘ ਮਾਲੀ ਪਿੰਗਲਵਾੜਾ ਸ਼ਾਖਾ ਸੰਗਰੂਰ, ਪਰਮਜੀਤ ਸਿੰਘ ਪੇਂਟਰ ਫ਼ਕੀਰ ਆਰਟਸ, ਸੁਰਜੀਤ ਸਿੰਘ ਜੁੱਤੀਆਂ ਗੰਢਣ ਵਾਲਾ ਮੋਚੀ, ਜਸਪਾਲ ਕੁਮਾਰ ਬੈਗ ਬਨਾਉਣ ਵਾਲਾ, ਬਲਵੀਰ ਚੰਦ ਮਿੱਟੀ ਦੇ ਭਾਂਡੇ ਬਣਾਉਣ ਵਾਲਾ ਘੁਮਿਆਰ ਅਤੇ ਜ਼ਿੰਦਰ ਸਿੰਘ ਰਾਮਪੁਰਾ ਸਬਜ਼ੀਆਂ ਦਾ ਕਾਸ਼ਤਕਾਰ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।‌ਜੋ਼ਨਲ ਕੌਂਸਲ ਦੇ ਪ੍ਰਬੰਧਕ ਗੁਰਮੇਲ ਸਿੰਘ ਵਿੱਤ ਸਕੱਤਰ, ਅਜਮੇਰ ਸਿੰਘ ਡਿਪਟੀ ਡਾਇਰੈਕਟਰ, ਗੁਲਜ਼ਾਰ ਸਿੰਘ ਜਥੇਬੰਦਕ ਸਕੱਤਰ ਤੇ ਆਧਾਰਿਤ ਕਮੇਟੀਆਂ ਵੱਲੋਂ ਪ੍ਰਬੰਧਕੀ ਤਿਆਰੀਆਂ ਹੋ ਰਹੀਆਂ ਹਨ।

Have something to say? Post your comment

 

More in Malwa

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ