Friday, May 17, 2024

Malwa

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਨੇ ਕੇਂਦਰੀ ਜੇਲ੍ਹ ਦਾ ਕੀਤਾ ਦੌਰਾ

May 01, 2024 07:32 PM
SehajTimes

ਪਟਿਆਲਾ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ ਨੇ ਕੇਂਦਰੀ ਜੇਲ੍ਹ ਪਟਿਆਲਾ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ -ਕਮ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਮਾਨੀ ਅਰੋੜਾ ਵੀ ਮੌਜੂਦ ਸਨ। ਇਸ ਨਿਰੀਖਣ ਦੌਰਾਨ ਮੈਂਬਰ ਸਕੱਤਰ ਮਨਜਿੰਦਰ ਸਿੰਘ ਨੇ ਨਿੱਜੀ ਤੌਰ 'ਤੇ ਹਰ ਬੈਰਕ ਦਾ ਦੌਰਾ ਕੀਤਾ। ਇਸ ਮੌਕੇ ਜੱਜ ਸਾਹਿਬਾਨ ਨੇ ਜੇਲ੍ਹ 'ਚ ਬੰਦ ਕੈਦੀਆਂ ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਬਾਰੇ ਗੱਲਬਾਤ ਕੀਤੀ। ਜੇਲ੍ਹ ਸੁਪਰਡੈਂਟ, ਜੇਲ੍ਹਾਂ ਦੇ ਹੋਰ ਅਧਿਕਾਰੀਆਂ ਅਤੇ ਸਟਾਫ਼ ਨੂੰ ਹਦਾਇਤ ਕੀਤੀ ਗਈ ਕਿ ਉਹ ਉਨ੍ਹਾਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ। ਉਨ੍ਹਾਂ ਨੂੰ ਹਦਾਇਤ ਕੀਤੀ ਗਈ ਕਿ ਜੇਲ੍ਹ 'ਚ ਕੈਦੀਆਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਦੌਰੇ ਦੌਰਾਨ ਜੱਜ ਸਾਹਿਬਾਨ ਨੇ ਜੇਲ੍ਹ ਦੇ ਕੈਦੀਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਨੂੰ ਵੀ ਚੈੱਕ ਕੀਤਾ। ਇਸ ਤੋਂ ਇਲਾਵਾ ਜੱਜ ਸਾਹਿਬਾਨ ਵੱਲੋਂ ਜੇਲ੍ਹ ਅੰਦਰ ਸੁਰੱਖਿਆ ਉਪਾਵਾਂ ਦੀ ਵੀ ਧਿਆਨ ਨਾਲ ਸਮੀਖਿਆ ਕੀਤੀ ਗਈ।
        ਇਸ ਮੌਕੇ ਮੈਡਮ ਮਾਨੀ ਅਰੋੜਾ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਲੋੜਵੰਦਾਂ ਲਈ ਮੁਫ਼ਤ ਕਾਨੂੰਨੀ ਸਹਾਇਤਾ ਦੀ ਉਪਲਬਧਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਸਹਾਇਤਾ ਦੀ ਮੰਗ ਕਰਨ ਵਾਲੇ ਵਿਅਕਤੀ ਪਟਿਆਲਾ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਨਾਲ ਵਿਅਕਤੀਗਤ ਤੌਰ 'ਤੇ ਜਾਂ ਫ਼ੋਨ 0175-2306500 ਅਤੇ ਨਾਲਸਾ ਹੈਲਪ ਲਾਈਨ ਨੰਬਰ 15100 'ਤੇ ਸੰਪਰਕ ਕਰ ਸਕਦੇ ਹਨ।

Have something to say? Post your comment

 

More in Malwa

ਜਨਰਲ ਅਬਜ਼ਰਵਰ ਵੱਲੋਂ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਮੀਟਿੰਗ

ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ਤੇ ਬਾਜ਼ ਦੀ ਤਿੱਖੀ ਨਜ਼ਰ ਰੱਖੀ ਜਾਵੇ: ਖਰਚਾ ਨਿਗਰਾਨ

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਇਜ਼ਰਾਇਲ-ਫਲਸਤੀਨ ਵਿਸ਼ੇ ਉੱਤੇ ਭਾਸ਼ਣ

ਮੋਦੀ ਦੇ ਰਾਜ ਦੌਰਾਨ ਮੁਲਕ ਸ਼ਕਤੀਸ਼ਾਲੀ ਤਾਕਤ ਬਣਿਆ : ਖੰਨਾ

ਲੋਕ ਸਭਾ ਚੋਣ ਹਲਕਾ ਫਤਿਹਗੜ੍ਹ ਸਾਹਿਬ ਤੋਂ 15 ਊਮੀਦਵਾਰ ਚੋਣ ਮੈਦਾਨ ਵਿੱਚ 

ਪਟਿਆਲਾ 'ਚ 2 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ, 27 ਨਾਮਜ਼ਦਗੀਆਂ ਦਰੁਸਤ ਪਾਈਆਂ

ਪੰਜਾਬੀ ਯੂਨੀਵਰਸਿਟੀ ਵਿੱਚ ਮੈਡੀਟੇਸ਼ਨ ਕੈਂਪ ਹੋਇਆ ਸ਼ੁਰੂ

ਅਸੀਂ ਹੋਰਨਾਂ ਪਾਰਟੀਆਂ ਵਾਂਗ ਝੂਠੇ ਵਾਅਦੇ ਕਰਨਾ ਨਹੀਂ ਜਾਣਦੇ : ਸਿਮਰਨਜੀਤ ਸਿੰਘ ਮਾਨ

ਲੋਕ ਸਭਾ ਚੋਣਾਂ ਸਬੰਧੀ ਸਾਧੂਗੜ੍ਹ ਦੀ Coca Cola Factory ਵਿੱਚ ਕੀਤਾ ਗਿਆ ਜਾਗਰੂਕ

ਵਿਧਾਇਕ ਰਹਿਮਾਨ ਦੀਆਂ ਕੋਸ਼ਿਸ਼ਾਂ ਸਦਕਾ ਲੋਕ ਸਭਾ ਹਲਕਾ ਸੰਗਰੂਰ 'ਚ ਆਪ ਹੋਈ ਮਜ਼ਬੂਤ