Saturday, May 18, 2024

Chandigarh

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

May 02, 2024 03:24 PM
SehajTimes

ਮੋਹਾਲੀ : ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਆਸੀ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਦੇ ਰੈਂਡਮਾਈਜ਼ੇਸ਼ਨ ਦੇ ਪਹਿਲੇ ਪੜਾਅ ਦਾ ਆਯੋਜਨ ਕੀਤਾ ਗਿਆ। ਇਹ ਰੈਂਡਮਾਈਜ਼ੇਸ਼ਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਹੋਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 825 ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ 'ਤੇ ਇਸ ਵੰਡ ਦੀ ਗਿਣਤੀ ਅਨੁਸਾਰ ਈ.ਵੀ.ਐਮਜ਼ ਦੇ ਨਾਲ-ਨਾਲ ਵੀ. ਵੀ. ਪੀ. ਏ.ਟੀ. ਮਸ਼ੀਨਾਂ ਲਗਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਅੱਜ ਪੋਲਿੰਗ ਬੂਥਾਂ ਦੀ ਗਿਣਤੀ ਦੇ ਬਰਾਬਰ ਈ ਵੀ ਐਮ ਅਤੇ ਵੀ ਵੀ ਪੀ ਏ ਟੀ ਮਸ਼ੀਨਾਂ ਨੂੰ ਰੈਂਡਮਾਈਜ਼ ਕਰ ਦਿੱਤਾ ਗਿਆ ਹੈ, ਇਸ ਤੋਂ ਇਲਾਵਾ ਵਾਧੂ 20 ਪ੍ਰਤੀਸ਼ਤ ਸੀ ਯੂ (ਕੰਟਰੋਲ ਯੂਨਿਟ), 20 ਪ੍ਰਤੀਸ਼ਤ ਬੀ ਯੂ (ਬੈਲਟ ਯੂਨਿਟ) ਅਤੇ 30 ਪ੍ਰਤੀਸ਼ਤ ਵੀ ਵੀ ਪੀ ਏ ਟੀਜ਼ ਰਾਖਵੇਂ ਰੱਖੇ ਗਏ ਹਨ ਜੋ ਕਿਸੇ ਮਸ਼ੀਨ ਵਿੱਚ ਖਰਾਬੀ ਦੀ ਸਥਿਤੀ ਵਿੱਚ ਵਰਤੇ ਜਾ ਸਕਦੇ ਹਨ। ਅੱਜ ਦੀ ਰੈਂਡਮਾਈਜ਼ੇਸ਼ਨ ਪ੍ਰਕਿਰਿਆ ਦੇ ਅਨੁਸਾਰ, 052-ਖਰੜ, 053-ਐਸਏਐਸ ਨਗਰ (ਮੁਹਾਲੀ) ਅਤੇ 112-ਡੇਰਾਬੱਸੀ ਦੇ ਏ ਆਰ ਓਜ਼ ਨੂੰ 990 ਬੀ ਯੂ, 990 ਸੀ ਯੂ ਅਤੇ 1072 ਵੀਵੀਪੀਏਟੀ ਸੌਂਪੇ ਗਏ ਹਨ।

ਖਰੜ ਨੂੰ 278 ਬੂਥਾਂ ਦੇ ਮੁਕਾਬਲੇ 334 ਬੀ ਯੂ, 334 ਸੀ ਯੂ ਅਤੇ 361 ਵੀਵੀਪੀਏਟੀ, ਮੋਹਾਲੀ ਨੂੰ 251 ਬੂਥਾਂ ਦੇ ਮੁਕਾਬਲੇ 301 ਬੀ ਯੂ, 301 ਸੀ ਯੂ, 326 ਵੀਵੀਪੀਏਟੀ, ਡੇਰਾਬੱਸੀ ਨੂੰ 355 ਬੀ ਯੂ, 355 ਸੀ ਯੂ, ਅਤੇ 385 ਵੀਵੀਪੀਏਟੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਦੀ ਰੈਂਡਮਾਈਜ਼ੇਸ਼ਨ ਤੋਂ ਬਾਅਦ, ਸਹਾਇਕ ਰਿਟਰਨਿੰਗ ਅਫਸਰਾਂ (ਏਆਰਓ) ਦੁਆਰਾ ਈਵੀਐਮ ਅਤੇ ਵੀਵੀਪੀਏਟੀ ਨੂੰ ਉਨ੍ਹਾਂ ਦੇ ਸਬੰਧਤ ਹਲਕਿਆਂ ਵਿੱਚ ਸਟਰਾਂਗ ਰੂਮਾਂ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ। ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਈ.ਵੀ.ਐਮ ਅਤੇ ਵੀ.ਵੀ.ਪੀ.ਏ.ਟੀ. ਮਸ਼ੀਨਾਂ ਦੀ ਰੈਂਡਮਾਈਜੇਸ਼ਨ ਪ੍ਰਕਿਰਿਆ ਦਿਖਾਈ ਗਈ ਅਤੇ ਉਹਨਾਂ ਨੂੰ ਅਗਲੇ ਪੱਧਰ ਦੀ ਰੈਂਡਮਾਈਜੇਸ਼ਨ ਬਾਰੇ ਵੀ ਜਾਣੂ ਕਰਵਾਇਆ ਗਿਆ ਜੋ ਕਿ ਏ.ਆਰ.ਓ ਪੱਧਰ 'ਤੇ ਆਯੋਜਿਤ ਕੀਤੀ ਜਾਵੇਗੀ।ਇਸ ਮੌਕੇ ਏ ਡੀ ਸੀ (ਜ) ਵਿਰਾਜ ਐਸ ਟਿੱਡਕੇ, ਐਸ ਡੀ ਐਮ-ਕਮ-ਏ ਆਰ ਓ ਦੀਪਾਂਕਰ ਗਰਗ, ਚੋਣ ਤਹਿਸੀਲਦਾਰ ਸੰਜੇ ਕੁਮਾਰ, ਡੀ ਆਈ ਓ ਐਨ ਆਈ ਸੀ ਸ੍ਰੀਮਤੀ ਅਨੂ ਗੁਪਤਾ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।

Have something to say? Post your comment

 

More in Chandigarh

ਜ਼ੀਰਕਪੁਰ ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਡੇਰਾਬੱਸੀ ਹਲਕੇ ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ 

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਮੋਹਾਲੀ ਪੁਲਿਸ ਵੱਲੋ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ ਗ੍ਰਿਫਤਾਰ

ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ