Sunday, May 19, 2024

Education

ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ

May 03, 2024 01:09 PM
SehajTimes

ਪਟਿਆਲਾ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੀਤੇ ਦਿਨੀਂ ਐਲਾਨੇ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਸੂਬੇ ਭਰ ਵਿਚ ਕੁੱਲ 320 ਵਿਦਿਆਰਥੀ ਮੈਰਿਟ ਸੂਚੀ ਵਿਚ ਆਏ ਹਨ, ਜਿਨ੍ਹਾਂ ਵਿਚੋਂ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਨੇ ਇਸ ਸੂਚੀ ਵਿੱਚ ਆਪਣੀ ਥਾਂ ਬਣਾਈ ਹੈ। ਅੱਜ ਇੱਥੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਮੈਰਿਟ ਵਿੱਚ ਆਏ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਕਿਸੇ ਵੀ ਖੇਤਰ ਵਿੱਚ ਕੀਤੀ ਗਈ ਮਿਹਨਤ ਦੇ ਸਾਰਥਕ ਨਤੀਜੇ ਜ਼ਰੂਰ ਸਾਹਮਣੇ ਆਉਂਦੇ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਮੈਰਿਟ ’ਚ ਆਏ 52 ਵਿਦਿਆਰਥੀਆਂ ਵਿੱਚੋਂ 33 ਵਿਦਿਆਰਥੀ ਸਰਕਾਰੀ ਸਕੂਲਾਂ ਦੇ ਹਨ, ਜੋ ਖੁਸ਼ੀ ਦੀ ਗੱਲ ਹੈ। ਉਨ੍ਹਾਂ ਅਧਿਆਪਕਾਂ ਨੂੰ ਹੋਰ ਮਿਹਨਤ ਕਰਵਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਨਤੀਜਿਆਂ ਸਬੰਧੀ ਦਿੱਤੀ ਜਾਣਕਾਰੀ ਮੁਤਾਬਕ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਇਹਨਾਂ 52 ਵਿਦਿਆਰਥੀਆਂ ਵਿਚੋਂ ਸਭ ਤੋਂ ਵਧੇਰੇ ਵਿਦਿਆਰਥੀ ਸੀਨੀਅਰ ਸੈਕੰਡਰੀ ਰੈਜ਼ੀਡੈਂਸ਼ੀਅਲ ਸਕੂਲ ਆਫ ਮੈਰੀਟੋਰੀਅਸ ਦੇ ਹਨ। ਮੈਰੀਟੋਰੀਅਸ ਸਕੂਲ ਦੇ ਕੁੱਲ 20 ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਰਿਟ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਇਆ ਹੈ। ਇਹਨਾਂ ਵਿਦਿਆਰਥੀਆਂ ਵਿਚੋਂ ਮਨਦੀਪ ਕੌਰ ਅਤੇ ਸਿਮਰਨਜੀਤ ਕੌਰ ਨੇ 99 ਪ੍ਰਤੀਸ਼ਤ ਨੰਬਰ ਹਾਸਲ ਕਰਦਿਆਂ ਪੂਰੇ ਪੰਜਾਬ ਵਿਚੋਂ ਛੇਵਾਂ ਰੈਂਕ ਹਾਸਲ ਕੀਤਾ ਹੈ। ਇਸ ਤੋਂ ਬਿਨ੍ਹਾਂ ਜਸਪ੍ਰੀਤ ਕੌਰ ਅਤੇ ਰਾਜਵਿੰਦਰ ਕੌਰ ਨੇ 98.80 ਪ੍ਰਤੀਸ਼ਤ, ਗਗਨਪ੍ਰੀਤ ਅਤੇ ਹਰਸ਼ ਦੇ 98.60 ਪ੍ਰਤੀਸ਼ਤ, ਜਸ਼ਨਦੀਪ ਕੌਰ 98.40, ਰਵਿੰਦਰ ਸਿੰਘ, ਪੂਜਾ ਰਾਣੀ, ਕਮਲਪ੍ਰੀਤ, ਪਰਾਸ਼ੋ ਗਰਗ, ਦਿਲਜੀਤ ਕੌਰ ਦੇ 98 ਪ੍ਰਤੀਸ਼ਤ, ਤਨੂ ਸ਼ਰਮਾ, ਜਤਿਨ ਗੋਇਲ, ਹਰਮੀਤ ਕੌਰ, ਸਾਹਿਲਪ੍ਰੀਤ ਕੌਰ ਦੇ 97.80 ਫੀਸਦੀ, ਵਿਵੇਕ ਕੁਮਾਰ ਸਿੰਘ 97.60 ਤੋਂ ਇਲਾਵਾ ਗੁਰਦਾਸ ਸਿੰਘ, ਰਿਤੂ ਅਤੇ ਰੋਹਿਤ ਗਾਡੀ ਨੇ 97.40 ਪ੍ਰਤੀਸ਼ਤ ਅੰਕ ਹਾਸਿਲ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।


ਜ਼ਿਕਰਯੋਗ ਹੈ ਕਿ ਪਟਿਆਲ਼ਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਕੁੱਲ 33 ਵਿਦਿਆਰਥੀ ਮੈਰਿਟ ਵਿਚ ਆਏ ਹਨ ਜਿਨ੍ਹਾਂ ਵਿਚੋਂ 20 ਵਿਦਿਆਰਥੀ ਸਿਰਫ਼ ਮੈਰੀਟੋਰੀਅਸ ਸਕੂਲ ਦੇ ਹਨ। ਸਕੂਲ ਦੇ ਕੁੱਲ 429 ਵਿਦਿਆਰਥੀਆਂ ਵਿਚੋਂ 191 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵਧੇਰੇ ਅੰਕ ਹਾਸਿਲ ਕੀਤੇ ਹਨ ਅਤੇ ਬਾਕੀ ਵਿਦਿਆਰਥੀਆਂ ਨੇ 80-90 ਪ੍ਰਤੀਸ਼ਤ ਵਾਲੀ ਸੂਚੀ ਵਿਚ ਨਾਮ ਦਰਜ ਕਰਵਾਇਆ ਹੈ। ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਨੇ ਆਪਣੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਜਿੱਥੇ ਸਕੂਲ ਅਧਿਆਪਕਾਂ ਦੀ ਮਿਹਨਤ ਦਾ ਨਤੀਜਾ ਦੱਸਿਆ ਉੱਥੇ ਹੀ ਉਹਨਾਂ ਨੇ ਸਕੂਲ ਦੇ ਬਿਹਤਰ ਪ੍ਰਬੰਧਾਂ ਅਤੇ ਪੜ੍ਹਣ ਲਈ ਸਕੂਲ ਪ੍ਰਬੰਧਨ ਵੱਲੋਂ ਬਣਾਏ ਗਏ ਸੁਖਾਵੇਂ ਮਾਹੌਲ ਨੂੰ ਵੀ ਆਪਣੀ ਕਾਮਯਾਬੀ ਦਾ ਸਿਹਰਾ ਦਿੱਤਾ ਹੈ। ਇੱਥੇ ਦੱਸਣਯੋਗ ਹੈ ਕਿ ਮੈਰੀਟੋਰੀਅਸ ਸਕੂਲ ਪੰਜਾਬ ਸਰਕਾਰ ਦੁਆਰਾ ਹੋਣਹਾਰ ਵਿਦਿਆਰਥੀਆਂ ਲਈ ਖੋਲ੍ਹੇ ਗਏ ਸਕੂਲ ਹਨ ਜਿੱਥੇ ਵਿਦਿਆਰਥੀਆਂ ਦੇ ਰਹਿਣ ਲਈ ਹੋਸਟਲ/ਮੈੱਸ ਦਾ ਵੀ ਪ੍ਰਬੰਧ ਹੈ। ਪੂਰੇ ਪੰਜਾਬ ਵਿਚ ਕੁੱਲ 320 ਮੈਰਿਟਾਂ ਵਿਚੋਂ 86 ਮੈਰੀਟਾਂ ਸਿਰਫ 10 ਮੈਰੀਟੋਰੀਅਸ ਸਕੂਲਾਂ ਨੇ ਹਾਸਿਲ ਕੀਤੀਆਂ ਹਨ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੰਜੀਵ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦਰਸ਼ਨਜੀਤ ਸਿੰਘ, ਡਿਪਟੀ ਡੀ.ਓ. ਮਨਵਿੰਦਰ ਕੌਰ ਭੁੱਲਰ, ਮੈਰੀਟੋਰੀਅਸ ਸਕੂਲ ਪਟਿਆਲ਼ਾ ਦੇ ਪ੍ਰਿੰਸੀਪਲ ਡਾ. ਰਵਿੰਦਰਪਾਲ ਸ਼ਰਮਾ (ਡਿਪਟੀ ਡੀ. ਈ. ਓ. ਪਟਿਆਲ਼ਾ), ਡੀ.ਡੀ.ਐਫ. ਨਿਧੀ ਮਲਹੋਤਰਾ ਵੀ ਮੌਜੂਦ ਸਨ।

Have something to say? Post your comment

 

More in Education

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ

ਸਕੂਲੀ ਵਿਦਿਆਰਥੀਆਂ ਵਲੋਂ ਵੋਟਰ ਜਾਗਰੂਕਤਾ ਦਾ ਸੁਨੇਹਾ ਦਿੰਦੇ ਨੁੱਕੜ ਨਾਟਕ ਖੇਡੇ

ਸਰਕਾਰੀ ਨਰਸਿੰਗ ਕਾਲਜ ਵਿੱਚ 6 ਮਈ ਤੋਂ 14 ਮਈ ਤੱਕ ਅੰਤਰਰਾਸ਼ਟਰੀ ਨਰਸ ਹਫ਼ਤਾ ਮਨਾਇਆ

ਬੁੱਢਾ ਦਲ ਪਬਲਿਕ ਸਕੂਲ, ਸਮਾਣਾ ਦੇ ਦਸਵੀਂ ਦੇ ਨਤੀਜੇ ਰਹੇ ਸ਼ਾਨਦਾਰ

ਸਰਕਾਰੀ ਮਿਡਲ ਸਕੂਲ ਮੈਣ ਦੇ ਵਿਦਿਆਰਥੀਆਂ ਨੇ ਅੱਠਵੀਂ ਬੋਰਡ ਪ੍ਰੀਖਿਆ ਚ ਸਾਇੰਸ ਵਿਸ਼ੇ ਵਿੱਚੋ ਕੀਤਾ ਸ਼ਾਨਦਾਰ ਪ੍ਰਦਰਸ਼ਨ

ਸਕਾਲਰ ਫੀਲਡਜ਼ ਪਬਲਿਕ ਸਕੂਲ ਦੀ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸਾਹਿਤਕਾਰਾਂ ਨੇ ਸੁਰਜੀਤ ਪਾਤਰ ਦੇ ਅਕਾਲ ਚਲਾਣੇ ਤੇ ਦੁੱਖ ਵੰਡਾਇਆ 

ਸਿਵਾਲਕ ਮਾਲਟੀਪਰਪਜ ਪਬਲਿਕ ਸਕੂਲ ਵੱਲੋਂ ਮਾਂ ਦਿਵਸ ਮਨਾਇਆ

ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਬੀ.ਐਨ. ਖਾਲਸਾ ਸਕੂਲ ਪਹੁੰਚ ਕੇ ਸਟਾਫ ਨੂੰ ਭੇਂਟ ਕੀਤੀਆਂ ਧਾਰਮਕ ਪੁਸਤਕਾਂ

ਸ.ਮਿ.ਸ.ਮੈਣ ਦੇ 10 ਵਿਦਿਆਰਥੀਆਂ ਨੇ ਕੰਪਿਊਟਰ ਸਾਇੰਸ ਵਿਸ਼ੇ ਵਿੱਚ ਹਾਸਲ ਕੀਤੇ 100 ਵਿਚੋਂ 100 ਅੰਕ