Saturday, May 18, 2024

Majha

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ,1 ਕਿਲੋ ਹੈਰੋਇਨ ਕੀਤੀ ਬਰਾਮਦ

May 03, 2024 07:53 PM
SehajTimes
ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਖੁਫੀਆ ਇਤਲਾਹ ’ਤੇ ਕੀਤੀ  ਕਾਰਵਾਈ ਵਿੱਚ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਇੱਕ ਵਿਅਕਤੀ ਨੂੰ ਗਿਰਫ਼ਤਾਰ ਕਰਕੇ ਉਸ ਕੋਲੋਂ 4 ਕਿਲੋ ਆਈਸੀਈ ਡਰੱਗ (ਕ੍ਰਿਸਟਲ ਮੇਥਾਮਫੇਟਾਮਾਈਨ) ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇੱਥੇ ਸ਼ੁੱਕਰਵਾਰ ਨੂੰ ਦਿੱਤੀ।
 
 ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਅਵਤਾਰ ਸਿੰਘ ਵਾਸੀ ਪਿੰਡ ਕੱਕੜ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ।
 
 ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ (ਸੀ.ਆਈ.) ਅੰਮ੍ਰਿਤਸਰ ਨੂੰ ਭਰੋਸੇਯੋਗ ਸੂਤਰਾਂ  ਤੋਂ ਪਤਾ ਲੱਗਾ  ਕਿ  ਮੁਲਜ਼ਮ ਅਵਤਾਰ ਸਿੰਘ ਨੇ ਅਜਨਾਲਾ ਦੇ ਪਿੰਡ ਭਿੰਡੀ ਸੈਦਾਂ ਤੋਂ ਨਸ਼ੀਲੇ ਪਦਾਰਥਾਂ ਦੀ ਇੱਕ ਖੇਪ ਬਰਾਮਦ ਕੀਤੀ ਹੈ ਅਤੇ ਇਸ ਖੇਪ ਨੂੰ ਛੇਹਰਟਾ ਦੇ ਸ਼ੇਰ ਸ਼ਾਹ ਸੂਰੀ ਰੋਡ ਸਥਿਤ ਹਰਗੋਬਿੰਦ ਐਵੀਨਿਊ ਨੇੜੇ ਪਹੁੰਚਾਉਣ ਜਾ ਰਿਹਾ ਹੈ।
 
 ਇਸ ਤੇ ਤਰੁੰਤ ਕਾਰਵਾਈ ਕਰਦਿਆਂ ਡੀ.ਐਸ.ਪੀ. ਸੀ.ਆਈ ਬਲਬੀਰ ਸਿੰਘ  ਦੀ ਅਗਵਾਈ ਵਿੱਚ ਸੀ.ਆਈ. ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ  ਨਿਰਧਾਰਿਤ ਸਥਾਨ ’ਤੇ ਛਾਪੇਮਾਰੀ ਕੀਤੀ ਅਤੇ ਦੋਸ਼ੀ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ’ਚੋਂ 4 ਕਿਲੋ ਆਈ.ਸੀ.ਈ. ਡਰੱਗ ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ।
 
ਡੀਜੀਪੀ ਨੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਮੁਲਜ਼ਮ ਅਵਤਾਰ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਦੇ ਸਿੱਧੇ ਸੰਪਰਕ ਵਿੱਚ ਸੀ। ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥ ਦੀ ਖੇਪ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕੀਤੀ ਸੀ।
ਉਨ੍ਹਾਂ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੀਆਂ -ਪਿਛਲੀਆਂ ਕੜੀਆਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।
 
ਇਸ ਸਬੰਧੀ ਐਫ.ਆਈ.ਆਰ. ਨੰਬਰ 26 ਮਿਤੀ 02.05.2024 ਨੂੰ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 22 ਅਤੇ 29 ਤਹਿਤ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਅਵਤਾਰ ਸਿੰਘ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਜਿੱਥੇ ਪੁਲੀਸ ਉਸ ਦੇ ਰਿਮਾਂਡ ਲਈ ਮੰਗ ਕਰੇਗੀ ਤਾਂ ਜੋ ਨਸ਼ਿਆਂ ਦੇ ਇਸ ਕਾਰੋਬਾਰ ਵਿੱਚ ਸ਼ਾਮਲ ਉਸ ਦੇ ਹੋਰਨਾਂ ਸਾਥੀਆਂ ਬਾਰੇ ਵੀ ਅਹਿਮ ਜਾਣਕਾਰੀ ਜੁਟਾਈ ਜਾ ਸਕੇ।

Have something to say? Post your comment

 

More in Majha

ਗੁਰਦੁਆਰਾ ਭਾਈ ਝਾੜੂ ਜੀ ਪਿੰਡ ਸੁਰਸਿੰਘ ਵਿਖੇ ਦਸਤਾਰ ਦੁਮਾਲਾ, ਸੁੰਦਰ ਲਿਖਾਈ ਮੁਕਾਬਲੇ 21 ਮਈ ਨੂੰ

ਅਕਾਲੀ ਦਲ ਵਲੋਂ ਪਾਰਟੀ ਵਿਚੋਂ ਕੱਢੇ ਗਏ ਸੀਨੀਅਰ ਲੀਡਰ ਰਵੀਕਰਨ ਕਾਹਲੋਂ ਅੱਜ ਭਾਜਪਾ ਵਿਚ ਸ਼ਾਮਲ

ਪੱਤਰਕਾਰ ਚਾਨਣ ਸਿੰਘ ਸੰਧੂ ਦੇ ਪਿਤਾ ਦੇਸਾ ਸਿੰਘ ਦੀ ਅੰਤਿਮ ਅਰਦਾਸ ਮੌਕੇ ਵੱਖ-ਵਂਖ ਆਗੂਆਂ ਵੱਲੋਂ ਸ਼ਰਧਾਂਜਲੀ ਭੇਂਟ

ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ ਬਾਊ ਪਰਮਜੀਤ ਸ਼ਰਮਾ AAP ਵਿੱਚ ਹੋਏ ਸ਼ਾਮਿਲ

ਨਿੱਕੇ ਮੂਸੇਵਾਲੇ ਨੇ ਮਾਪਿਆਂ ਨਾਲ ਕੀਤੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ

AAP ਦੇ ਸੀਨੀਅਰ ਆਗੂ ਦਿਲਬਾਗ ਸਿੰਘ ਭੁੱਲਰ ਦੋਦੇ ਨੂੰ 40 ਪਿੰਡਾਂ ਦਾ ਜੋਨ ਪ੍ਰਧਾਨ ਦਾ ਦਿੱਤਾ ਅਹੁਦਾ

ਸੀਨੀਅਰ ਪੱਤਰਕਾਰ ਚਾਨਣ ਸਿੰਘ ਸੰਧੂ ਮਾੜੀਮੇਘਾ ਨੂੰ ਗਹਿਰਾ ਸਦਮਾ ਪਿਤਾ ਦਾ ਦਿਹਾਂਤ

ਕਾਂਗਰਸ ਨੂੰ ਝਟਕਾ, ਅੰਮ੍ਰਿਤਸਰ ਤੋਂ ਤਰਸੇਮ ਸਿੰਘ ਸਿਆਲਕਾ AAP ‘ਚ ਹੋਏ ਸ਼ਾਮਲ

ਸਪੋਰਟਸ ਵਿੰਗ ਦਾ ਸਟੇਟ ਜੁਆਇੰਟ ਸੈਕਟਰੀ ਦਾ ਅਹੁਦਾ ਮਿਲਣ ਤੇ ਜੋਬਨਦੀਪ ਸਿੰਘ ਧੁੰਨ ਨੇ ਕੀਤਾ ਹਾਈਕਮਾਂਡ ਦਾ ਧੰਨਵਾਦ

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਤਲਬੀਰ ਸਿੰਘ ਗਿੱਲ ਆਪ ‘ਚ ਹੋਏ ਸ਼ਾਮਲ