Sunday, May 19, 2024

Education

ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਨੇ ਮਨਾਇਆ ਅੰਤਰਰਾਸ਼ਟਰੀ ਮਜ਼ਦੂਰ ਦਿਵਸ 

May 03, 2024 07:57 PM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਨਾਇਆ ਗਿਆ। ਰੈੱਡ ਰਿਬਨ ਕਲੱਬ, ਏਕ ਭਾਰਤ ਸ਼੍ਰੇਸ਼ਟ ਭਾਰਤ ਕਲੱਬ, ਇੰਟਰਪਨਿਉਰਸ਼ਿਪ ਕਲੱਬ ਅਤੇ ਈਕੋ ਕਲੱਬ ਦੇ ਸਾਂਝੇ ਉੱਦਮਾਂ ਨਾਲ਼ ਕਰਵਾਏ ਇਸ ਪ੍ਰੋਗਰਾਮ ਦੌਰਾਨ ਐੱਨ. ਐੱਸ. ਐੱਸ. ਵਲੰਟੀਅਰਾਂ ਨੇ ਕੈਂਪਸ ਵਿਖੇ ਜਾਗਰੂਕਤਾ ਰੈਲੀ ਕੱਢੀ। ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਮਮਤਾ ਸ਼ਰਮਾ ਨੇ ਦੱਸਿਆ ਕਿ ਇਸ ਜਾਗਰੂਕਤਾ ਰੈਲੀ ਦਾ ਮੁੱਖ ਮਕਸਦ ਹਰ ਉਦਯੋਗ ਅਤੇ ਹੋਰ ਖੇਤਰ ਵਿੱਚ ਕੰਮ ਕਰਨ ਵਾਲੇ ਲੋਕਾਂ ਦੇ ਯੋਗਦਾਨ ਪ੍ਰਤੀ ਸਨਮਾਨ ਦਿਖਾਉਣਾ ਹੈ ਅਤੇ ਨਾਲ ਹੀ ਇਸ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਸੀ। ਅੰਤਰਰਾਸ਼ਟਰੀ ਮਜ਼ਦੂਰ ਦਿਵਸ ਸਮਾਜ ਅਤੇ ਦੇਸ਼ ਦੇ ਵਿਕਾਸ ਵਿੱਚ ਮਜ਼ਦੂਰ ਵਰਗ ਦੇ ਯੋਗਦਾਨ ਨੂੰ ਪਛਾਣਨ ਵਿੱਚ ਮਦਦ ਕਰਦਾ ਹੈ। ਇਸ ਰੈਲੀ ਵਿਚ ਐੱਨ. ਐੱਸ. ਐੱਸ. ਪ੍ਰੋਗਰਾਮ ਅਫਸਰ ਡਾ. ਲਖਵੀਰ ਸਿੰਘ, ਡਾ. ਸੰਦੀਪ ਸਿੰਘ ਅਤੇ ਡਾ. ਅਭਿਨਵ ਭੰਡਾਰੀ ਸਮੇਤ 18 ਵਲੰਟੀਅਰਾਂ ਨੇ ਭਾਗ ਲਿਆ।
 

Have something to say? Post your comment

 

More in Education

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ

ਸਕੂਲੀ ਵਿਦਿਆਰਥੀਆਂ ਵਲੋਂ ਵੋਟਰ ਜਾਗਰੂਕਤਾ ਦਾ ਸੁਨੇਹਾ ਦਿੰਦੇ ਨੁੱਕੜ ਨਾਟਕ ਖੇਡੇ

ਸਰਕਾਰੀ ਨਰਸਿੰਗ ਕਾਲਜ ਵਿੱਚ 6 ਮਈ ਤੋਂ 14 ਮਈ ਤੱਕ ਅੰਤਰਰਾਸ਼ਟਰੀ ਨਰਸ ਹਫ਼ਤਾ ਮਨਾਇਆ

ਬੁੱਢਾ ਦਲ ਪਬਲਿਕ ਸਕੂਲ, ਸਮਾਣਾ ਦੇ ਦਸਵੀਂ ਦੇ ਨਤੀਜੇ ਰਹੇ ਸ਼ਾਨਦਾਰ

ਸਰਕਾਰੀ ਮਿਡਲ ਸਕੂਲ ਮੈਣ ਦੇ ਵਿਦਿਆਰਥੀਆਂ ਨੇ ਅੱਠਵੀਂ ਬੋਰਡ ਪ੍ਰੀਖਿਆ ਚ ਸਾਇੰਸ ਵਿਸ਼ੇ ਵਿੱਚੋ ਕੀਤਾ ਸ਼ਾਨਦਾਰ ਪ੍ਰਦਰਸ਼ਨ

ਸਕਾਲਰ ਫੀਲਡਜ਼ ਪਬਲਿਕ ਸਕੂਲ ਦੀ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸਾਹਿਤਕਾਰਾਂ ਨੇ ਸੁਰਜੀਤ ਪਾਤਰ ਦੇ ਅਕਾਲ ਚਲਾਣੇ ਤੇ ਦੁੱਖ ਵੰਡਾਇਆ 

ਸਿਵਾਲਕ ਮਾਲਟੀਪਰਪਜ ਪਬਲਿਕ ਸਕੂਲ ਵੱਲੋਂ ਮਾਂ ਦਿਵਸ ਮਨਾਇਆ

ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਬੀ.ਐਨ. ਖਾਲਸਾ ਸਕੂਲ ਪਹੁੰਚ ਕੇ ਸਟਾਫ ਨੂੰ ਭੇਂਟ ਕੀਤੀਆਂ ਧਾਰਮਕ ਪੁਸਤਕਾਂ

ਸ.ਮਿ.ਸ.ਮੈਣ ਦੇ 10 ਵਿਦਿਆਰਥੀਆਂ ਨੇ ਕੰਪਿਊਟਰ ਸਾਇੰਸ ਵਿਸ਼ੇ ਵਿੱਚ ਹਾਸਲ ਕੀਤੇ 100 ਵਿਚੋਂ 100 ਅੰਕ