ਪਟਿਆਲਾ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪਟਿਆਲਾ ਵੱਲੋਂ ਮਿਤੀ 17 ਮਈ ਨੂੰ ਸਵੇਰੇ 9 ਵਜੇ ਸਥਾਨ ਸਮਰਾਟ ਪੈਲੇਸ, ਸਮਾਣਾ ਵਿਖੇ ਸਾਉਣੀ 2024 ਦੀਆਂ ਫ਼ਸਲਾਂ ਸਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ। ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿਚ ਕਿਸਾਨਾਂ ਨੂੰ ਸਰਕਾਰ ਵੱਲੋਂ ਤਹਿ ਮਿਤੀ ਅਨੁਸਾਰ ਹੀ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਬੀਜਣ ਲਈ, ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਵਧਾਉਣ ਲਈ, ਮਿੱਟੀ ਅਤੇ ਪਾਣੀ ਪਰਖ ਕਰਵਾਉਣ ਲਈ ਅਤੇ ਮੱਕੀ ਹੇਠ ਸਿਫ਼ਾਰਿਸ਼ ਸ਼ੁੱਧਾ ਕਿਸਮਾਂ ਬੀਜਣ ਲਈ ਸਾਉਣੀ ਦੀਆਂ ਫ਼ਸਲਾਂ ਸਬੰਧੀ ਤਕਨੀਕੀ ਨੁਕਤੇ ਸਾਂਝੇ ਕੀਤੇ ਜਾਣਗੇ। ਉਹਨਾਂ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨ ਮੇਲੇ ਵਿਚ ਵੱਡੀ ਗਿਣਤੀ ਵਿਚ ਕੇ ਭਾਗ ਲੈਣ ਅਤੇ ਖੇਤੀ ਮਾਹਿਰਾਂ ਵੱਲੋਂ ਦਿੱਤੀ ਜਾਣ ਵਾਲੀ ਜਾਣਕਾਰੀ ਨੂੰ ਪ੍ਰਾਪਤ ਕਰਕੇ ਭਵਿੱਖ ਵਿਚ ਵੱਧ ਤੋਂ ਵੱਧ ਲਾਭ ਉਠਾਉਣ।