Tuesday, June 18, 2024

Chandigarh

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

May 18, 2024 12:09 PM
SehajTimes

ਖੂਨੀਮਾਜਰਾ : ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਸਵੀਪ ਟੀਮ ਵੱਲੌ ਇਸ ਵਾਰ ਵੋਟਿੰਗ 80% ਪਾਰ ਦੇ ਮਕਸਦ ਨਾਲ ਲਗਾਤਾਰ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਅੱਜ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਜਿੱਥੇ ਕਿ ਵਿਧਾਨ ਸਭਾ ਹਲਕਾ  ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਖਰੜ ਦੇ ਸਟਰਾਂਗ ਰੂਮ ਬਣੇ ਹਨ, ਦੇ ਨਿਰੀਖਣ ਕਰਨ ਲਈ ਪਹੁੰਚੇ ਪੁਲਿਸ ਅਬਜਰਬਰ ਆਨੰਦਪੁਰ ਸਾਹਿਬ ਸਨਦੀਪ ਗਜਾਨਨ ਦਿਵਾਨ ਅਤੇ ਜ਼ਿਲ੍ਹਾ ਪੁਲਿਸ ਕਪਤਾਨ ਡਾ ਸੰਦੀਪ ਗਰਗ ਵੱਲੌਂ ਜ਼ਿਲ੍ਹਾ ਸਵੀਪ ਵੱਲੌਂ ਤਿਆਰ ਵੋਟਰ ਹੈ। ਅੱਜ ਦਾ ਅਰਜਨ ਸ਼ਕਸਮ ਵੋਟਰਾਂ ਦੀ ਪਹਿਚਾਣ ਦਿਖਾਉਂਦਾ  ਚਿੱਤਰ  ਜਾਰੀ ਕੀਤਾ ਗਿਆ। ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਇਸ ਚਿੱਤਰ ਰਾਹੀਂ ਦਿਵਿਆਂਗਜਨ ਵੋਟਰਾਂ ਵੱਲੋਂ ਸ਼ਕਸ਼ਮ ਤਰੀਕੇ ਨਾਲ ਵੋਟ ਕਰਨ ਦੀ ਅਪੀਲ ਕੀਤੀ ਗਈ ਹੈ, ਜਿਸਨੂੰ ਚਿੱਤਰਕਾਰੀ ਦੇ ਦੂਤ  ਗੁਰਪ੍ਰੀਤ ਸਿੰਘ ਨਾਮਧਾਰੀ ਵੱਲੌਂ ਤਿਆਰ ਕੀਤਾ ਗਿਆ ਹੈ।

ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਕਪਤਾਨ ਡਾ ਸੰਦੀਪ ਗਰਗ ਨੇ ਦੱਸਿਆ ਕਿ  ਚੋਣਾਂ ਨੂੰ ਵਧੀਆ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਹਰ ਤਰ੍ਹਾਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਹਨਾਂ ਦੱਸਿਆ ਕਿ 85 ਸਾਲ ਤੌ ਵਧੇਰੇ ਉਮਰ ਦੇ ਵੋਟਰਾਂ ਅਤੇ ਦਿਵਿਆਂਗਜਨ ਵੋਟਰਾਂ ਦੀ ਵੋਟ ਭੁਗਤਾਉਣ ਲਈ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਰਾਜੀਵ ਪੁਰੀ ਨੇ ਦੱਸਿਆ ਕਿ ਕਾਲਜ ਦੇ ਵੋਟਰ ਸਾਖਰਤਾ ਕਲੱਬ ਦੇ ਮੈਂਬਰਾਂ ਨੂੰ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਦੀ ਅਗਵਾਈ ਵਿਚ ਵਿਸ਼ੇਸ਼ ਟ੍ਰੇਨਿੰਗ ਦਿੱਤੀ ਗਈ ਹੈ ਤਾਂ ਕਿ ਵੋਟਾਂ ਦੇ ਮਹਾਂ ਤਿਉਹਾਰ  ਵਿੱਚ ਵੋਟਰਾਂ ਨੂੰ ਉਤਸ਼ਾਹਿਤ ਕਰ ਵੱਧ ਤੋਂ ਵੱਧ ਵੋਟ ਪੋਲ ਕਰਵਾਈ ਜਾ ਸਕੇ। ਇਸ ਮੌਕੇ  ਤੁਸ਼ਾਰ ਗੁਪਤਾ ਐਸ ਪੀ ਹੈਡ ਕੁਆਟਰ, ਉਪ ਮੰਡਲ ਮੈਜਿਸਟਰੇਟ ਸਹਿਬਜਾਦਾ ਅਜੀਤ ਸਿੰਘ ਨਗਰ ਦਿਪਾਂਕਰ ਗਰਗ ਅਤੇ ਉਪ ਮੰਡਲ ਮੈਜਿਸਟਰੇਟ ਖਰੜ ਗੁਰਮੰਦਰ ਸਿੰਘ ਵੱਲੌ ਦੱਸਿਆ ਗਿਆ ਕਿ ਹਰ ਚੋਣ ਲੋਕੇਸ਼ਨ ਉਪਰ ਟੈਂਟ ਅਤੇ ਠੰਡੇ ਪਾਣੀ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।

Have something to say? Post your comment

 

More in Chandigarh

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਡਰੱਗ ਹੌਟਸਪੌਟਸ 'ਤੇ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਚਲਾਈ

ਪੰਜਾਬ ‘ਚ ਗਹਿਰਾ ਹੋ ਸਕਦੈ ਬਿਜਲੀ ਸੰਕਟ

ਜ਼ਮੀਨ ਦੇ ਇੰਤਕਾਲ ਲਈ 3,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬੀ ਕੁੜੀਆਂ ਨੇ ਛੂਹੀਆਂ ਬੁਲੰਦੀਆਂ: ਦੋ ਧੀਆਂ ਭਾਰਤੀ ਹਵਾਈ ਫ਼ੌਜ ਵਿੱਚ ਅਫ਼ਸਰ ਬਣੀਆਂ

ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਛੂਹਿਆ ਆਸਮਾਨ

ਬ੍ਰਮ ਸ਼ੰਕਰ ਜਿੰਪਾ ਵੱਲੋਂ ਮਾਲ ਵਿਭਾਗ ਵਿਚ ਵਿਆਪਕ ਪੱਧਰ ‘ਤੇ ਸੁਧਾਰ ਕਰਨ ਲਈ ਉੱਚ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਜਾਰੀ

ਮਾਤਰੂ ਵੰਦਨਾ ਯੋਜਨਾ ਦੇ ਤਹਿਤ ਚਾਲੂ ਵਿੱਤੀ ਵਰ੍ਹੇ ਦੌਰਾਨ 60 ਕਰੋੜ ਰੁਪਏ ਦੇ ਵਿੱਤੀ ਲਾਭ ਦਿਤੇ ਜਾਣਗੇ: ਡਾ. ਬਲਜੀਤ ਕੌਰ

ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਤੀਸਰੀ ਰਾਸ਼ਟਰੀ ਲੋਕ ਅਦਾਲਤ 14 ਸਤੰਬਰ ਨੂੰ

ਮੁੱਖ ਮੰਤਰੀ ਵੱਲੋਂ ਕੁਵੈਤ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਪ੍ਰੋਤਸਾਹਨ ਰਾਸ਼ੀ ਲਈ ਪੋਰਟਲ ਉੱਪਰ ਰਜਿਸਟ੍ਰੇਸ਼ਨ ਕਰਨ : ਡਿਪਟੀ ਕਮਿਸ਼ਨਰ