Sunday, May 19, 2024

Health

ਰੋਜ਼ ਸਵੇਰੇ ਖ਼ਾਲੀ ਪੇਟ ਪੀਓ Black Tea

September 09, 2023 04:08 PM
SehajTimes

 ਹਰ ਕੋਈ ਦਿਨ ਦੀ ਸ਼ੁਰੂਆਤ ਚਾਹ ਨਾਲ ਕਰਦਾ ਹੈ। ਕਈ ਲੋਕ ਦੁੱਧ ਨਾਲ ਚਾਹ ਪੀਂਦੇ ਹਨ ਅਤੇ ਕਈ ਕਾਲੀ ਚਾਹ ਪੀਂਦੇ ਹਨ। ਕਾਲੀ ਚਾਹ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੀ ਹੈ। ਇਸ ‘ਚ ਵਿਟਾਮਿਨ, ਖਣਿਜ, ਐਂਟੀਆਕਸੀਡੈਂਟ, ਫਾਈਟੋਕੈਮੀਕਲ, ਟੋਨਿਨ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਇਹ ਪੋਸ਼ਕ ਤੱਤ ਕਈ ਬੀਮਾਰੀਆਂ ਨਾਲ ਲੜਨ ‘ਚ ਫਾਇਦੇਮੰਦ ਹੁੰਦੇ ਹਨ। ਮਾਹਿਰਾਂ ਅਨੁਸਾਰ ਜੇਕਰ ਤੁਸੀਂ ਰੋਜ਼ਾਨਾ ਸਵੇਰੇ ਖਾਲੀ ਪੇਟ ਕਾਲੀ ਚਾਹ ਦਾ ਸੇਵਨ ਕਰੋਗੇ ਤਾਂ ਤੁਸੀਂ ਕਈ ਸਮੱਸਿਆਵਾਂ ਤੋਂ ਦੂਰ ਰਹੋਗੇ। ਤਾਂ ਆਓ ਤੁਹਾਨੂੰ ਦੱਸਦੇ ਹਾਂ ਇਸ ਦੇ ਫਾਇਦਿਆਂ ਬਾਰੇ

ਦਿਲ ਨੂੰ ਰੱਖੇ ਹੈਲਥੀ: ਕਾਲੀ ਚਾਹ ਦਿਲ ਦੀ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੁੰਦੀ ਹੈ। ਇਸ ‘ਚ ਐਂਟੀਆਕਸੀਡੈਂਟਸ ਦੀ ਮਾਤਰਾ ਬਹੁਤ ਵਧੀਆ ਪਾਈ ਜਾਂਦੀ ਹੈ। ਰੋਜ਼ਾਨਾ ਸਵੇਰੇ ਖਾਲੀ ਪੇਟ ਕਾਲੀ ਚਾਹ ਪੀਣ ਨਾਲ ਹਾਈ ਬਲੱਡ ਪ੍ਰੈਸ਼ਰ ਅਤੇ ਕੋਲੈਸਟ੍ਰੋਲ ਨੂੰ ਕੰਟਰੋਲ ਕਰਨ ‘ਚ ਵੀ ਮਦਦ ਮਿਲਦੀ ਹੈ। ਇਸ ਨਾਲ ਤੁਹਾਡੇ ਦਿਲ ਨਾਲ ਸਬੰਧਤ ਬਿਮਾਰੀਆਂ ਦਾ ਖਤਰਾ ਵੀ ਘੱਟ ਹੋ ਜਾਂਦਾ ਹੈ।

ਇਮਿਊਨਿਟੀ ਹੋਵੇਗੀ ਮਜ਼ਬੂਤ: ਇਸ ‘ਚ ਪਾਏ ਜਾਣ ਵਾਲੇ ਐਂਟੀਆਕਸੀਡੈਂਟ ਇਮਿਊਨਿਟੀ ਨੂੰ ਮਜ਼ਬੂਤ ਕਰਨ ‘ਚ ਮਦਦ ਕਰਦੇ ਹਨ। ਕਮਜ਼ੋਰ ਇਮਿਊਨਿਟੀ ਕਾਰਨ ਬਿਮਾਰੀਆਂ ਦਾ ਖ਼ਤਰਾ ਵੀ ਵੱਧ ਜਾਂਦਾ ਹੈ। ਦੂਜੇ ਪਾਸੇ, ਮਜ਼ਬੂਤ ਇਮਿਊਨਿਟੀ ਤੁਹਾਨੂੰ ਮੌਸਮੀ ਇੰਫੈਕਸ਼ਨ ਅਤੇ ਬਿਮਾਰੀਆਂ ਤੋਂ ਵੀ ਦੂਰ ਰੱਖਦੀ ਹੈ। ਕਾਲੀ ਚਾਹ ‘ਚ ਕੈਫੀਨ ਦੀ ਮਾਤਰਾ ਬਹੁਤ ਵਧੀਆ ਪਾਈ ਜਾਂਦੀ ਹੈ। ਇਸ ਦੇ ਸੇਵਨ ਨਾਲ ਤੁਹਾਡੇ ਸਰੀਰ ‘ਚ ਐਨਰਜ਼ੀ ਦਾ ਸੰਚਾਰ ਵੀ ਹੁੰਦਾ ਹੈ।

ਪਾਚਨ ਕਰੇ ਮਜ਼ਬੂਤ: ਇਹ ਪਾਚਨ ਤੰਤਰ ਨੂੰ ਠੀਕ ਰੱਖਣ ‘ਚ ਵੀ ਮਦਦ ਕਰਦਾ ਹੈ। ਇਸ ‘ਚ ਕੈਟਚਿਨ ਨਾਮਕ ਇੱਕ ਪੌਸ਼ਟਿਕ ਤੱਤ ਹੁੰਦਾ ਹੈ, ਜੋ ਸੋਜ ਵਾਲੀ ਅੰਤੜੀਆਂ ਦੀ ਬਿਮਾਰੀ ਦੇ ਖ਼ਤਰੇ ਨੂੰ ਘਟਾਉਣ ‘ਚ ਮਦਦ ਕਰਦਾ ਹੈ। ਜੇਕਰ ਤੁਸੀਂ ਰੋਜ਼ਾਨਾ ਸਵੇਰੇ ਇਸ ਚਾਹ ਦਾ ਸੇਵਨ ਕਰਦੇ ਹੋ ਤਾਂ ਤੁਹਾਡਾ ਪਾਚਨ ਤੰਤਰ ਠੀਕ ਰਹੇਗਾ ਅਤੇ ਪੇਟ ਨਾਲ ਜੁੜੀਆਂ ਸਮੱਸਿਆਵਾਂ ਵੀ ਘੱਟ ਹੋਣਗੀਆਂ।

Have something to say? Post your comment

 

More in Health

ਜ਼ਿਲ੍ਹਾ ਹਸਪਤਾਲ ਵਿਚ ਥੈਲੇਸੀਮੀਆ ਸਬੰਧੀ ਜਾਗਰੂਕਤਾ ਸਮਾਗਮ

ਸਿਵਲ ਸਰਜਨ ਵਲੋਂ ਲੂੰ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਅਪੀਲ

ਡੇਂਗੂ ਬੁਖਾਰ ਦੀ ਰੋਕਥਾਮ ਲਈ ਜਾਣਕਾਰੀ ਅਤੇ ਜਾਗਰੂਕਤਾ ਜ਼ਰੂਰੀ

ਸੰਗਰੂਰ ‘ਚ ਆਂਗਣਵਾੜੀ ਵੱਲੋਂ ਐਕਸਪਾਇਰੀ ਸੀਰਪ ਦੇਣ ਦੇ ਮਾਮਲੇ ਚ ਵੱਡਾ ਐਕਸ਼ਨ

ਡਾਕਟਰ ਲੋਕਾਂ ਨੂੰ ਪਹਿਲ ਦੇ ਅਧਾਰ ਤੇ ਸੇਵਾ ਦੇਣਾ ਯਕੀਨੀ ਬਣਾਉਣ: ਸਿਵਲ ਸਰਜਨ

ਬਾਲਾਂ ਨੂੰ ਮਾਂ ਦੁੱਧ ਪਿਲਾਉਣ ਦੀ ਮਹੱਤਤਾ, ਚਣੌਤੀਆਂ ਵਿਸ਼ੇ ਤੇ ਕਮਿਊਨਿਟੀ ਹੈਲਥ ਅਫਸਰਾਂ ਦੀ ਸਿਖਲਾਈ ਵਰਕਸ਼ਾਪ

ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ

ਕੇਅਰ ਕੰਪੇਨੀਅਨ ਪ੍ਰੋਗਰਾਮ ਬਾਰੇ ਜਾਣੂ ਕਰਵਾਇਆ

ਮੁਹੱਲਾ ਕਲੀਨਿਕਾਂ ਤੋਂ ਸ਼ਹਿਰ ਵਾਸੀਆਂ ਨੂੰ ਮਿਲ ਰਿਹਾ ਵੱਡਾ ਫਾਇਦਾ : ਡਾ ਬਲਬੀਰ

ਮੇਰੀ ਸਿਹਤ ਮੇਰਾ ਅਧਿਕਾਰ ਨਾਹਰੇ ਦੇ ਤਹਿਤ ਮਨਾਇਆ ਗਿਆ ਵਿਸ਼ਵ ਸਿਹਤ ਦਿਵਸ