Sunday, May 19, 2024

Health

ਕਾਲੀ ਕਿਸ਼ਮਿਸ਼ ਦੇ ਨਾਲ ਦੁੱਧ ਦਾ ਇਸ ਤਰ੍ਹਾਂ ਕਰੋ ਸੇਵਨ

September 12, 2023 01:23 PM
SehajTimes

 ਤੁਸੀਂ ਖੱਟੀ ਮਿੱਠੀ ਸੰਤਰੀ ਸੌਗੀ ਤਾਂ ਬਹੁਤ ਖਾਧੀ ਹੋਵੇਗੀ ਪਰ ਕੀ ਤੁਸੀਂ ਕਦੇ ਕਾਲੀ ਸੌਗੀ ਦਾ ਸਵਾਦ ਚੱਖਿਆ ਹੈ? ਜੇਕਰ ਤੁਸੀਂ ਕਦੇ ਵੀ ਕਾਲੀ ਸੌਗੀ ਨਹੀਂ ਖਾਧੀ ਹੈ ਤਾਂ ਤੁਸੀਂ ਇਸ ਦੇ ਫਾਇਦਿਆਂ ਤੋਂ ਵੀ ਜਾਣੂ ਨਹੀਂ ਹੋਵੋਗੇ। ਅਸਲ ‘ਚ ਸੰਤਰੀ ਕਿਸ਼ਮਿਸ਼ ਹਰੇ ਅੰਗੂਰ ਤੋਂ ਬਣਦੀ ਹੈ ਅਤੇ ਕਾਲੀ ਸੌਗੀ ਕਾਲੇ ਅੰਗੂਰਾਂ ਤੋਂ ਬਣਦੀ ਹੈ। ਕਾਲੀ ਕਿਸ਼ਮਿਸ਼ ਆਮ ਸੰਤਰੀ ਕਿਸ਼ਮਿਸ਼ ਦੇ ਮੁਕਾਬਲੇ ਜ਼ਿਆਦਾ ਫਾਇਦੇਮੰਦ ਹੁੰਦੀ ਹੈ।

ਇਸ ਤਰ੍ਹਾਂ ਬਣਦੀ ਹੈ ਕਾਲੀ ਸੌਗੀ: ਕਿਸ਼ਮਿਸ਼ ਬਣਾਉਣ ਲਈ ਅੰਗੂਰਾਂ ਦੀ ਵਰਤੋਂ ਕੀਤੀ ਜਾਂਦੀ ਹੈ ਪਰ ਕਾਲੀ ਕਿਸ਼ਮਿਸ਼ ਲਈ ਆਮ ਅੰਗੂਰਾਂ ਦੀ ਬਜਾਏ ਕਾਲੇ ਅੰਗੂਰ ਦੀ ਵਰਤੋਂ ਕੀਤੀ ਜਾਂਦੀ ਹੈ। ਕਾਲੀ ਸੌਗੀ ਨੂੰ ਰਾਤ ਭਰ ਦੁੱਧ ‘ਚ ਭਿਓਂ ਕੇ ਖਾਣ ਨਾਲ ਕਈ ਫਾਇਦੇ ਹੁੰਦੇ ਹਨ।

ਖਰਾਬ ਕੋਲੈਸਟ੍ਰੋਲ ਦੀ ਮਾਤਰਾ ਹੁੰਦੀ ਹੈ ਘੱਟ: ਇਸ ਦੇ ਸੇਵਨ ਨਾਲ ਖਰਾਬ ਕੋਲੈਸਟ੍ਰੋਲ ਦੀ ਮਾਤਰਾ ਘੱਟ ਹੋ ਜਾਂਦੀ ਹੈ। ਇਹ ਖੂਨ ‘ਚ ਮੌਜੂਦ ਫੈਟ ਦੀ ਮਾਤਰਾ ਨੂੰ ਵੀ ਘੱਟ ਕਰਦਾ ਹੈ। ਤੁਸੀਂ ਸਮਝ ਸਕਦੇ ਹੋ ਕਿ ਇਹ ਸਰੀਰ ਲਈ ਕਿੰਨਾ ਫਾਇਦੇਮੰਦ ਹੁੰਦਾ ਹੈ ਕਿਉਂਕਿ ਅੱਜਕੱਲ੍ਹ ਲੋਕਾਂ ਦੀਆਂ ਖਾਣ-ਪੀਣ ਦੀਆਂ ਆਦਤਾਂ ਖਰਾਬ ਹਨ।

 ਇਮਿਊਨਿਟੀ ਮਜ਼ਬੂਤ: ਸਰਦੀ ਦਾ ਮੌਸਮ ਆ ਗਿਆ ਹੈ ਇਸ ਲਈ ਸਰੀਰ ਦੀ ਇਮਿਊਨਿਟੀ ਘੱਟ ਗਈ ਹੈ ਤਾਂ ਕਾਲੀ ਸੌਗੀ ਨੂੰ ਦੁੱਧ ਦੇ ਨਾਲ ਪੀਣ ਨਾਲ ਸਰੀਰ ਦੀ ਇਮਿਊਨਿਟੀ ਨੂੰ ਜ਼ਬਰਦਸਤ ਹੁਲਾਰਾ ਮਿਲਦਾ ਹੈ।

ਸਕਿਨ ਗਲੋਇੰਗ: ਕਾਲੀ ਕਿਸ਼ਮਿਸ਼ ‘ਚ ਮੌਜੂਦ ਆਕਸੀਡੈਂਟ ਸਕਿਨ ਨੂੰ ਸੁਧਾਰਨ ਦਾ ਕੰਮ ਕਰਦੇ ਹਨ ਅਤੇ ਕਈ ਤਰ੍ਹਾਂ ਦੇ ਸਕਿਨ ਇੰਫੈਕਸ਼ਨ ਨੂੰ ਦੂਰ ਕਰਦੇ ਹਨ।

 

Have something to say? Post your comment

 

More in Health

ਜ਼ਿਲ੍ਹਾ ਹਸਪਤਾਲ ਵਿਚ ਥੈਲੇਸੀਮੀਆ ਸਬੰਧੀ ਜਾਗਰੂਕਤਾ ਸਮਾਗਮ

ਸਿਵਲ ਸਰਜਨ ਵਲੋਂ ਲੂੰ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਅਪੀਲ

ਡੇਂਗੂ ਬੁਖਾਰ ਦੀ ਰੋਕਥਾਮ ਲਈ ਜਾਣਕਾਰੀ ਅਤੇ ਜਾਗਰੂਕਤਾ ਜ਼ਰੂਰੀ

ਸੰਗਰੂਰ ‘ਚ ਆਂਗਣਵਾੜੀ ਵੱਲੋਂ ਐਕਸਪਾਇਰੀ ਸੀਰਪ ਦੇਣ ਦੇ ਮਾਮਲੇ ਚ ਵੱਡਾ ਐਕਸ਼ਨ

ਡਾਕਟਰ ਲੋਕਾਂ ਨੂੰ ਪਹਿਲ ਦੇ ਅਧਾਰ ਤੇ ਸੇਵਾ ਦੇਣਾ ਯਕੀਨੀ ਬਣਾਉਣ: ਸਿਵਲ ਸਰਜਨ

ਬਾਲਾਂ ਨੂੰ ਮਾਂ ਦੁੱਧ ਪਿਲਾਉਣ ਦੀ ਮਹੱਤਤਾ, ਚਣੌਤੀਆਂ ਵਿਸ਼ੇ ਤੇ ਕਮਿਊਨਿਟੀ ਹੈਲਥ ਅਫਸਰਾਂ ਦੀ ਸਿਖਲਾਈ ਵਰਕਸ਼ਾਪ

ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ

ਕੇਅਰ ਕੰਪੇਨੀਅਨ ਪ੍ਰੋਗਰਾਮ ਬਾਰੇ ਜਾਣੂ ਕਰਵਾਇਆ

ਮੁਹੱਲਾ ਕਲੀਨਿਕਾਂ ਤੋਂ ਸ਼ਹਿਰ ਵਾਸੀਆਂ ਨੂੰ ਮਿਲ ਰਿਹਾ ਵੱਡਾ ਫਾਇਦਾ : ਡਾ ਬਲਬੀਰ

ਮੇਰੀ ਸਿਹਤ ਮੇਰਾ ਅਧਿਕਾਰ ਨਾਹਰੇ ਦੇ ਤਹਿਤ ਮਨਾਇਆ ਗਿਆ ਵਿਸ਼ਵ ਸਿਹਤ ਦਿਵਸ