Sunday, May 19, 2024

Entertainment

ਲਹਿੰਦੇ ਅਤੇ ਚੜਦੇ ਪੰਜਾਬ ਦੇ ਕਲਾਕਾਰਾਂ ਦੀ ਸਾਂਝੀ ਕਹਾਣੀ ‘ਡਰਾਮੇ ਆਲੇ’

January 10, 2024 05:58 PM
Harjinder Jawanda

ਪੰਜਾਬੀ ਫ਼ਿਲਮ ਡਰਾਮੇ ਆਲੇ ਲਹਿੰਦੇ ਅਤੇ ਚੜਦੇ ਪੰਜਾਬ ਦੇ ਸਾਂਝੇ ਕਲਾਕਾਰਾਂ ਦੀ ਫ਼ਿਲਮ ਹੈ। ਪਾਕਿਸਤਾਨ ਦੇ ਡਰਾਮੇ (ਨਾਟਕ) ਪੂਰੀ ਦੁਨੀਆਂ ਵਿੱਚ ਮਸ਼ਹੂਰ ਹਨ। ਇਹ ਫਿਲਮ ਪਾਕਿਸਤਾਨ ਤੋਂ ਹੀ ਲੰਡਨ ਨਾਟਕ ਖੇਡਣ ਆਏ ਥੀਏਟਰ ਕਲਾਕਾਰਾਂ ਦੇ ਦੁਆਲੇ ਘੁੰਮਦੀ ਹੈ। 19 ਜਨਵਰੀ ਨੂੰ ਦੁਨੀਆਂ ਭਰ ਵਿੱਚ ਰਿਲੀਜ ਹੋ ਰਹੀ ਇਸ ਫ਼ਿਲਮ ਨਾਲ ਦੋਹਾਂ ਮੁਲਕਾਂ ਦੀ ਕਲਾਤਮਿਕ ਸਾਂਝ ਹੋਰ ਗੂੜੀ ਹੋਵੇਗੀ। ਕਾਮੇਡੀ, ਰੁਮਾਂਸ ਤੇ ਸੋਸ਼ਲ ਡਰਾਮੇ ਦਾ ਸੁਮੇਲ ਇਸ ਫ਼ਿਲਮ ਵਿੱਚ ਚੜਦੇ ਪੰਜਾਬ ਤੋਂ ਹਰੀਸ਼ ਵਰਮਾ, ਸ਼ਰਨ ਕੌਰ ਅਤੇ ਸੁਖਵਿੰਦਰ ਚਾਹਲ ਨੇ ਮੁੱਖ ਭੂਮਿਕਾ ਨਿਭਾਈ ਹੈ। ਜਦ ਲਹਿੰਦੇ ਪੰਜਾਬ ਤੋਂ ਨਾਮਵਾਰ ਅਦਾਕਾਰਾ ਰੂਬੀ ਅਨਮ, ਸਰਦਾਰ ਕਾਮਾਲ, ਮਲਿਕ ਆਸਫ ਇਕਬਾਲ, ਹਨੀ ਅਲਬੇਲਾ ਤੇ ਕੇਸਰ ਪਿਆ ਨੇ ਅਹਿਮ ਭੂਮਿਕਾ ਨਿਭਾਈ ਹੈ। ਪੰਜਾਬੀ ਰੰਗਮੰਚ ਤੋਂ ਆਪਣੇ ਅਦਾਕਾਰੀ ਸਫ਼ਰ ਦੀ ਸ਼ੁਰੂਆਤ ਕਰਨ ਵਾਲਾ ਹਰੀਸ਼ ਵਰਮਾ ਹੁਣ ਇਸ ਫਿਲਮ ਜ਼ਰੀਏ ਫ਼ਿਲਮੀ ਪਰਦੇ ‘ਤੇ ਵੀ ਨਾਟਕ ਖੇਡਦਾ ਨਜ਼ਰ ਆਵੇਗਾ। ਇਸ ਫ਼ਿਲਮ ਵਿੱਚ ਹਰੀਸ਼ ਵਰਮਾ ਨੇ ਪਹਿਲੀ ਵਾਰ ਪੂਰੀ ਫਿਲਮ ਵਿੱਚ ਪੱਗ ਬੰਨੀ ਹੈ। ਫਿਲਮ ਦਾ ਟ੍ਰੇਲਰ ਹਾਲਹਿ ਵਿੱਚ ਰਿਲੀਜ ਹੋਇਆ ਹੈ ਜਿਸ ਨੂੰ ਚੁਫੇਰਿਓ ਸ਼ਾਨਦਾਰ ਹੁੰਗਾਰਾ ਮਿਲ ਰਿਹਾ ਹੈ। ਫਿਲਮ ਦੀ ਕਹਾਣੀ ਦੇ ਨਾਲ ਨਾਲ ਇਸ ਦਾ ਸੰਗੀਤ ਵੀ ਦਿਲ ਟੁੰਭਦਾ ਨਜ਼ਰ ਆ ਰਿਹਾ ਹੈ। “ਗਿੱਲ ਮੋਸ਼ਨ ਪਿਕਚਰ” ਦੇ ਬੈਨਰ ਹੇਠ ਬਣੀ ਨਿਰਮਾਤਾ ਜਸਕਰਨ ਸਿੰਘ ਦੀ ਇਸ ਫਿਲਮ ਦੀ ਕਹਾਣੀ ਚੰਦਰ ਕੰਬੋਜ ਨੇ ਲਿਖੀ ਹੈ। ਫਿਲਮ ਨੂੰ ਡਾਇਰੈਕਟ ਚੰਦਰ ਕੰਬੋਜ ਅਤੇ ਉਪਿੰਦਰ ਰੰਧਾਵਾ ਨੇ ਸਾਂਝੇ ਤੌਰ ‘ਤੇ ਕੀਤਾ ਹੈ। ਫਿਲਮ ਦੇ ਸਹਿ ਨਿਰਮਾਤਾ ਵਿਕਾਸ ਧਵਨ, ਸੰਜੀਵ ਕੁਮਾਰ,ਰਾਜਵਿੰਦਰ ਕੌਰ ਅਤੇ ਅਜਰ ਭੱਟ ਹਨ। ਕਰੇਟਿਵ ਡਾਇਰੈਕਟਰ ਆਰ ਘਾਲੀ ਦੀ ਦੇਖਰੇਖ ਹੇਠ ਬਣੀ ਇਸ ਖ਼ੂਬਸੂਰਤ ਫ਼ਿਲਮ ਬਾਰੇ ਗੱਲਬਾਤ ਕਰਦਿਆਂ ਹਰੀਸ਼ ਵਰਮਾ ਨੇ ਦੱਸਿਆ ਕਿ ਇਸ ਫਿਲਮ ਦਾ ਟਾਈਟਲ ਹੀ ਫਿਲਮ ਬਾਰੇ ਬਹੁਤ ਕੁਝ ਬਿਆਨ ਕਰ ਰਿਹਾ ਹੈ। ਇਹ ਫਿਲਮ ਰੰਗਮੰਚ ਦੇ ਕਲਾਕਾਰਾਂ ਤੇ ਉਹਨਾਂ ਦੀ ਜ਼ਿੰਦਗੀ ਦੁਆਲੇ ਘੁੰਮਦੀ ਹੈ। ਪਾਕਿਸਤਾਨ ਦੇ ਡਰਾਮੇ ਪੂਰੀ ਦੁਨੀਆਂ ਵਿੱਚ ਦੇਖੇ ਜਾਂਦੇ ਹਨ। ਪਾਕਿਸਤਾਨ ਤੋਂ ਲੰਡਨ ਆਪਣਾ ਨਾਟਕ ਲੈ ਕੇ ਪੁਹੰਚੀ ਇਕ ਨਾਟਕ ਮੰਡਲੀ ਦੀ ਹਾਲਤ ਉਦੋਂ ਹਾਸੋਹੀਣੀ ਹੋ ਜਾਂਦੀ ਹੈ ਜਦੋਂ ਨਾਟਕ ਦੀ ਟੀਮ ਨਾਲ ਆਇਆ ਇਕ ਕਲਾਕਾਰ ਅਚਾਨਕ ਭੱਜ ਜਾਂਦਾ ਹੈ। ਬਿਗਾਨੇ ਮਲਕ ਵਿੱਚ ਉਸ ਲਾਪਤਾ ਕਲਾਕਾਰ ਨੂੰ ਵੀ ਲੱਭਣਾ ਹੈ ਅਤੇ ਪ੍ਰੋਮੋਟਰ ਵੱਲੋ ਰੱਖੇ ਗਏ ਨਾਟਕ ਦੇ ਸ਼ੋਅ ਨੂੰ ਵੀ ਪੂਰਾ ਕਰਨਾ ਹੈ। ਇਹ ਸਾਰਾ ਡਰਾਮਾ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕਰੇਗਾ। ਉਹ ਨਿੱਜੀ ਜ਼ਿੰਦਗੀ ਵਿੱਚ ਵੀ ਰੰਗਮੰਚ ਨਾਲ ਜੁੜਿਆ ਰਿਹਾ ਹੈ ਇਸ ਲਈ ਫਿਲਮ ਵਿੱਚ ਇਸ ਤਰ੍ਹਾਂ ਦਾ ਕਿਰਦਾਰ ਨਿਭਾਉਣਾ ਉਸ ਲਈ ਬੇਹੱਦ ਰੁਮਾਂਚਿਤ ਸੀ। ਕਈ ਪੰਜਾਬੀ ਫ਼ਿਲਮਾਂ ਵਿੱਚ ਨਜ਼ਰ ਆ ਚੁੱਕੀ ਅਦਾਕਾਰਾ ਸ਼ਰਨ ਕੌਰ ਇਸ ਵਿੱਚ ਇੱਕ ਵੱਖਰੇ ਅੰਦਾਜ਼ ਵਿੱਚ ਨਜ਼ਰ ਆਵੇਗੀ। ਉਹ ਇਸ ਫ਼ਿਲਮ ਵਿੱਚ ਪਾਕਿਸਤਾਨ ਦੀ ਇੱਕ ਨਾਮੀ ਮੇਕਅੱਪ ਆਰਟਿਸਟ ਦਾ ਕਿਰਦਾਰ ਨਿਭਾ ਰਹੀ ਹੈ। ਫ਼ਿਲਮ ਦੇ ਲੇਖਕ ਤੇ ਡਾਇਰੈਕਟਰ ਚੰਦਰ ਕੰਬੋਜ ਮੁਤਾਬਕ ਇਹ ਫ਼ਿਲਮ ਦੋ ਮੁਲਕਾਂ ਦੀ ਆਪਣੀ ਕਲਾਤਮਿਕ ਸਾਂਝ ਦਾ ਨਮੂਨਾ ਹੋਵੇਗੀ। ਇਹ ਫ਼ਿਲਮ ਹਰ ਵਰਗ ਦੇ ਦਰਸ਼ਕ ਨੂੰ ਪਸੰਦ ਆਵੇਗੀ। ਮਨੋਰੰਜਨ ਦੇ ਨਾਲ ਨਾਲ ਵੱਡਾ ਸੁਨੇਹਾ ਵੀ ਦਿੰਦੀ ਇਸ ਫ਼ਿਲਮ ਨਾਲ ਉਹ ਵੀ ਬਤੌਰ ਫ਼ਿਲਮ ਨਿਰਦੇਸ਼ਕ ਆਪਣੀ ਸ਼ੁਰੂਆਤ ਕਰ ਰਹੇ ਹਨ। ਪੰਜਾਬੀ ਸਿਨਮਾ ਦੇ ਮਾਣ ਵਿੱਚ ਹੋਰ ਵਾਧਾ ਕਰਦੀ ਇਹ ਫ਼ਿਲਮ ਦੋਵਾਂ ਪੰਜਾਬ ਦੀ ਸਾਂਝ ਵੀ ਹੋਰ ਗੂੜੀ ਕਰੇਗੀ।

ਜਿੰਦ ਜਵੰਦਾ 9779591482

Have something to say? Post your comment

 

More in Entertainment

ਨੂੰਹ ਸੱਸ ਦੇ ਰਿਸਤੇ ਤੇ ਅਧਾਰਿਤ, ਹਾਸੇ ਦਾ ਖਜ਼ਾਨਾ ਹੋਵੇਗੀ ਫ਼ਿਲਮ ‘ਨੀ ਮੈਂ ਸੱਸ ਕੁੱਟਣੀ-2’

ਜ਼ੀ ਪੰਜਾਬੀ ਪੇਸ਼ ਕਰਦਾ ਹੈ ਐਮੀ ਵਿਰਕ ਬਰਥਡੇ ਬੈਸ਼: ਬੈਕ-ਟੂ-ਬੈਕ 'ਨਿੱਕਾ ਜ਼ੈਲਦਾਰ' ਤਿੱਕੜੀ ਸਪੈਸ਼ਲ

ਟੀਵੀ ਸਟਾਰਸ ਸੁਰਭੀ ਮਿੱਤਲ, ਜਸਮੀਤ ਕੌਰ, ਈਸ਼ਾ ਕਲੋਆ, ਅਤੇ ਹਸਨਪ੍ਰੀਤ ਕੌਰ ਨੇ ਗਰਮੀਆਂ ਦੇ ਫੈਸ਼ਨ ਸੁਝਾਅ ਸਾਂਝੇ ਕੀਤੇ

ਸਹਿਜਵੀਰ ਸਟਾਰ ਜਸਮੀਤ ਕੌਰ ਨੇ ਅੰਤਰਰਾਸ਼ਟਰੀ ਨੋ ਡਾਈਟ ਦਿਵਸ 'ਤੇ ਸਰੀਰ ਦੀ ਸਕਾਰਾਤਮਕਤਾ ਦਾ ਜਸ਼ਨ ਮਨਾਇਆ

ਸਹਿਜਵੀਰ ਦੇ ਆਉਣ ਵਾਲੇ ਐਪੀਸੋਡ ਵਿੱਚ ਹੋਣਗੇ ਹੈਰਾਨ ਕਰਨ ਵਾਲੇ ਟਵਿਸਟ

ਪੰਜਾਬੀ ਸਿਨੇਮਾ ਨੂੰ ਵਿਲੱਖਣਤ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ'

ਦਿਲਾਂ ਦੇ ਰਿਸ਼ਤੇ ਦੀ ਹਸਨਪ੍ਰੀਤ ਨੇ ਵਰਲਡ ਲਾਫਟਰ ਡੇਅ 'ਤੇ ਲੋਕਾਂ ਦਾ ਜਿੱਤਿਆਂ ਦਿਲ

ਦਿਲਚਸਪ ਮੋੜ: ਕੀ ਸਹਿਜਵੀਰ ਨੇ ਕਬੀਰ ਦੇ ਨਾਲ ਵਿਆਹ ਕਰਵਾ ਲਿਆ?

ਡਾਂਸ ਮੇਰੀ ਜਿੰਦਗੀ ਦਾ ਇੱਕ ਅਹਿਮ ਹਿੱਸਾ ਹੈ ਜਿਸ ਨਾਲ ਮੈਂ ਆਪਣੇ ਆਪ ਨਾਲ ਖੁੱਲ੍ਹਾ ਸਮਾਂ ਬਿਤਾਉਂਦੀ ਹਾਂ: ਈਸ਼ਾ ਕਲੋਆ

ਟੀਵੀ ਲੜੀਵਾਰ ਤਾਰਿਕ ਮਹਿਤਾ ਦਾ ਉਲਟਾ ਚਸ਼ਮਾ ਦਾ ਸੋਢੀ ਹੋਇਆ ਲਾਪਤਾ