Sunday, May 19, 2024

Articles

ਕੀ ਤੁਸੀਂ ਵੀ ਹੋ ਘੁਰਾੜਿਆਂ ਦੀ ਸਮੱਸਿਆ ਤੋਂ ਪ੍ਰੇਸ਼ਾਨ? ਅਪਣਾਓ ਇਹ ਘਰੇਲੂ ਨੁਸਖੇ, ਜਲਦ ਮਿਲੇਗਾ ਛੁਟਕਾਰਾ

January 23, 2024 01:19 PM
SehajTimes

ਕਈ ਲੋਕਾਂ ਨੂੰ ਉੱਚੀ-ਉੱਚੀ ਘੁਰਾੜੇ ਮਾਰਨ ਦੀ ਆਦਤ ਹੁੰਦੀ ਹੈ। ਇਸ ਕਾਰਨ ਆਸ-ਪਾਸ ਸੌਣ ਵਾਲਿਆਂ ਦੀ ਨੀਂਦ ਖਰਾਬ ਹੋ ਜਾਂਦੀ ਹੈ। ਘੁਰਾੜੇ ਆਉਣ ਦੇ ਕਈ ਕਾਰਨ ਹੋ ਸਕਦੇ ਹਨ। ਜਦੋਂ ਸੌਂਦੇ ਸਮੇਂ ਸਾਹ ਨਲੀ ਵਿਚ ਰੁਕਾਵਟ ਆਉਂਦੀ ਹੈ, ਤਾਂ ਸਰੀਰ ਦੇ ਅੰਦਰੂਨੀ ਸੈੱਲਾਂ ਦੀ ਵਾਈਬ੍ਰੇਸ਼ਨ ਕਾਰਨ ਅਣਚਾਹੀ ਆਵਾਜ਼ ਆਉਂਦੀ ਹੈ। ਕੁਝ ਲੋਕ ਥਕਾਵਟ ਜਾਂ ਤਣਾਅ ਦੇ ਕਾਰਨ ਵੀ ਘੁਰਾੜੇ ਮਾਰਦੇ ਹਨ।ਇਸ ਤੋਂ ਇਲਾਵਾ ਕੁਝ ਸਿਹਤ ਸਮੱਸਿਆਵਾਂ ਕਾਰਨ ਵੀ ਘੁਰਾੜੇ ਆ ਸਕਦੇ ਹਨ। ਇਸ ਲਈ ਇਸ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ। ਆਓ ਜਾਣਦੇ ਹਾਂ ਘੁਰਾੜਿਆਂ ਤੋਂ ਛੁਟਕਾਰਾ ਪਾਉਣ ਲਈ ਕੁਝ ਘਰੇਲੂ ਨੁਸਖੇ…

ਘੁਰਾੜਿਆਂ ਤੋਂ ਛੁਟਕਾਰਾ ਪਾਉਣ ਦੇ ਤਰੀਕੇ
1. ਜੈਤੂਨ ਦਾ ਤੇਲ
ਜੈਤੂਨ ਦੇ ਤੇਲ ‘ਚ ਐਂਟੀ-ਇੰਫਲੇਮੇਟਰੀ ਗੁਣ ਪਾਏ ਜਾਂਦੇ ਹਨ, ਜੋ ਸੋਜ ਦੀ ਸਮੱਸਿਆ ਨੂੰ ਦੂਰ ਕਰਨ ‘ਚ ਮਦਦ ਕਰਦੇ ਹਨ। ਇਸ ਕਾਰਨ ਸਾਹ ਲੈਣ ‘ਚ ਕੋਈ ਸਮੱਸਿਆ ਨਹੀਂ ਹੁੰਦੀ। ਜੈਤੂਨ ਦਾ ਤੇਲ ਘੁਰਾੜਿਆਂ ਨੂੰ ਦੂਰ ਕਰਨ ਵਿੱਚ ਬਹੁਤ ਫਾਇਦੇਮੰਦ ਹੁੰਦਾ ਹੈ। ਰਾਤ ਨੂੰ ਸੌਣ ਤੋਂ ਪਹਿਲਾਂ ਜੈਤੂਨ ਦੇ ਤੇਲ ਦੀਆਂ ਕੁਝ ਬੂੰਦਾਂ ਨੱਕ ਵਿੱਚ ਪਾਉਣ ਨਾਲ ਜਲਦ ਹੀ ਆਰਾਮ ਮਿਲ ਸਕਦਾ ਹੈ।

  1. ਹਲਦੀ
    ਘੁਰਾੜਿਆਂ ਤੋਂ ਛੁਟਕਾਰਾ ਪਾਉਣ ਲਈ ਹਲਦੀ ਕਾਰਗਰ ਸਾਬਤ ਹੋ ਸਕਦੀ ਹੈ। ਇਸ ਵਿੱਚ ਐਂਟੀ-ਇੰਫਲੇਮੇਟਰੀ ਗੁਣ ਪਾਏ ਜਾਂਦੇ ਹਨ, ਜੋ ਨੱਕ ਦੀ ਕੰਜੇਸ਼ਨ ਅਤੇ ਸੋਜ ਨੂੰ ਦੂਰ ਕਰਨ ਵਿੱਚ ਮਦਦ ਕਰਦੇ ਹਨ। ਰੋਜ਼ ਰਾਤ ਨੂੰ ਸੌਣ ਤੋਂ ਪਹਿਲਾਂ ਇੱਕ ਗਲਾਸ ਕੋਸੇ ਦੁੱਧ ਵਿੱਚ ਇੱਕ ਚੁਟਕੀ ਹਲਦੀ ਪਾਊਡਰ ਮਿਲਾ ਕੇ ਪੀਣ ਨਾਲ ਘੁਰਾੜਿਆਂ ਦੀ ਸਮੱਸਿਆ ਦੂਰ ਹੋ ਜਾਵੇਗੀ ਅਤੇ ਤੁਹਾਡੀ ਨੀਂਦ ਵੀ ਠੀਕ ਹੋ ਜਾਵੇਗੀ।
  2. ਸ਼ਹਿਦ
    ਘੁਰਾੜਿਆਂ ਦੀ ਸਮੱਸਿਆ ਨੂੰ ਦੂਰ ਕਰਨ ਲਈ ਵੀ ਸ਼ਹਿਦ ਬਹੁਤ ਫਾਇਦੇਮੰਦ ਹੋ ਸਕਦਾ ਹੈ। ਇਸ ਦੇ ਐਂਟੀ-ਇੰਫਲੇਮੇਟਰੀ ਅਤੇ ਐਂਟੀ-ਮਾਈਕ੍ਰੋਬਾਇਲ ਗੁਣ ਸਾਹ ਦੀ ਸਮੱਸਿਆ ਨੂੰ ਦੂਰ ਕਰਨ ਵਿੱਚ ਮਦਦ ਕਰਦੇ ਹਨ। ਇੱਕ ਗਲਾਸ ਪਾਣੀ ਵਿੱਚ ਇੱਕ ਚੱਮਚ ਸ਼ਹਿਦ ਮਿਲਾ ਕੇ ਰਾਤ ਨੂੰ ਸੌਣ ਤੋਂ ਪਹਿਲਾਂ ਪੀਣ ਨਾਲ ਜਲਦੀ ਆਰਾਮ ਮਿਲਦਾ ਹੈ।
  3. ਦੇਸੀ ਘਿਓ
    ਦੇਸੀ ਘਿਓ ਘੁਰਾੜਿਆਂ ਨੂੰ ਦੂਰ ਕਰਨ ਵਿੱਚ ਫਾਇਦੇਮੰਦ ਹੁੰਦਾ ਹੈ। ਦੇਸੀ ਘਿਓ ਨੂੰ ਥੋੜ੍ਹਾ ਜਿਹਾ ਗਰਮ ਕਰੋ ਅਤੇ ਇਸ ਦੀਆਂ ਕੁਝ ਬੂੰਦਾਂ ਨੱਕ ਵਿੱਚ ਪਾਓ। ਇਸ ਨੂੰ ਰੋਜ਼ਾਨਾ ਕਰਨ ਨਾਲ ਤੁਸੀਂ ਘੁਰਾੜਿਆਂ ਦੀ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ ਅਤੇ ਇਸ ਨਾਲ ਕਿਸੇ ਹੋਰ ਨੂੰ ਵੀ ਕੋਈ ਪ੍ਰੇਸ਼ਾਨੀ ਨਹੀਂ ਹੋਵੇਗੀ।
  4. ਲੱਸਣ
    ਸਾਈਨਸ ਦੇ ਕਾਰਨ ਘੁਰਾੜੇ ਆਉਣ ਦੀ ਸਮੱਸਿਆ ਵੀ ਹੋ ਸਕਦੀ ਹੈ। ਅਜਿਹੇ ‘ਚ ਲੱਸਣ ਫਾਇਦੇਮੰਦ ਹੋ ਸਕਦਾ ਹੈ। ਲੱਸਣ ਦੀਆਂ ਕਲੀਆਂ ਨੂੰ ਭੁੰਨ ਕੇ ਰਾਤ ਨੂੰ ਸੌਣ ਤੋਂ ਪਹਿਲਾਂ ਕੋਸੇ ਪਾਣੀ ਨਾਲ ਲੈਣ ਨਾਲ ਘੁਰਾੜਿਆਂ ਦੀ ਸਮੱਸਿਆ ਦੂਰ ਹੋ ਸਕਦੀ ਹੈ।

Have something to say? Post your comment