Sunday, July 20, 2025
BREAKING NEWS
ਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇਸ਼ੇਫਾਲੀ ਜਰੀਵਾਲਾ ਦਾ 42 ਸਾਲ ਦੀ ਉਮਰ ‘ਚ ਹੋਇਆ ਦਿਹਾਂਤDSP ਗੁਰਸ਼ੇਰ ਸਿੰਘ ਸੰਧੂ ਦੀਆਂ ਵਧੀਆਂ ਮੁਸ਼ਕਿਲਾਂਰੁਦਰਪ੍ਰਯਾਗ ; ਅਲਕਨੰਦਾ ਨਦੀ ‘ਚ ਡਿੱਗੀ ਬੱਸ

Chandigarh

ਕੋਰੋਨਾ ਤੋਂ ਬਚਾਅ ਲਈ ਵੱਧ ਤੋਂ ਵੱਧ ਲੋਕਾਂ ਦੀ ਵੈਕਸੀਨੇਸ਼ਨ ਯਕੀਨੀ ਬਣਾਈ ਜਾਵੇ: ਪਰਨੀਤ ਕੌਰ

March 20, 2021 06:59 PM
SehajTimes
ਐਸ. ਏ. ਐਸ ਨਗਰ : ਕੋਰੋਨਾ ਤੋਂ ਬਚਾਅ ਸਬੰਧੀ ਕੋਰੋਨਾ ਵੈਕਸੀਨ ਦਾ ਸਭ ਤੋਂ ਵੱਡਾ ਰੋਲ ਹੈ, ਜਿਸ ਦੇ ਮੱਦੇਨਜ਼ਰ ਤੈਅ ਪ੍ਰਕਿਰਿਆ ਮੁਤਾਬਕ ਵੱਧ ਤੋਂ ਵੱਧ ਲੋਕਾਂ ਦੀ ਵੈਕਸੀਨੇਸ਼ਨ ਯਕੀਨੀ ਬਣਾਈ ਜਾਵੇ ਤੇ ਨਾਲ ਹੀ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਵੈਕਸੀਨ ਦੀ ਪਹਿਲੀ ਡੋਜ਼ ਲੈਣ ਵਾਲੇ ਇਸ ਦੀ ਦੂਜੀ ਡੋਜ਼ ਜ਼ਰੂਰ ਲੈਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਪਟਿਆਲਾ ਤੋਂ ਸੰਸਦ ਮੈਂਬਰ ਸ਼੍ਰੀਮਤੀ ਪਰਨੀਤ ਕੌਰ ਨੇ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਸ਼੍ਰੀ ਮਨੀਸ਼ ਤਿਵਾੜੀ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦਿਸ਼ਾ ਕਮੇਟੀ ਦੀ ਮੀਟਿੰਗ ਦੌਰਾਨ ਕੀਤਾ।
 
ਸੰਸਦ ਮੈਂਬਰ ਨੇ ਕਿਹਾ ਕਿ ਲੋਕਾਂ ਨੂੰ ਵੈਕਸੀਨੇਸ਼ਨ ਬਾਰੇ ਜਾਗਰੂਕ ਕਰਨ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ ਤੇ ਨਾਲ ਹੀ ਕੋਰੋਨਾ ਤੋਂ ਬਚਾਅ ਸਬੰਧੀ ਸਾਵਧਾਨੀਆਂ ਦੀ ਪਾਲਣਾ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਡੇਰਾਬਸੀ ਖੇਤਰ, ਜੋ ਕਿ ਲੋਕ ਸਭਾ ਹਲਕਾ ਪਟਿਆਲਾ ਅਧੀਨ ਆਉਂਦਾ ਹੈ, ਸਬੰਧੀ ਗਾਇਨਕੌਲੋਜਿਸਟ ਦੀ ਗਿਣਤੀ ਘੱਟ ਹੋਣ ਸਬੰਧੀ ਜੋ ਵੀ ਦਿੱਕਤਾਂ ਹਨ, ਉਹ ਜਲਦ ਦੂਰ ਕੀਤੀਆਂ ਜਾਣਗੀਆਂ।
ਬੇਟੀ ਬਚਾਓ ਬੇਟੀ ਪੜ੍ਹਾਓ ਸਮੇਤ ਲੜਕੀਆਂ ਦੇ ਵਿਕਾਸ ਸਬੰਧੀ ਜਿੰਨੀਆਂ ਵੀ ਸਕੀਮਾਂ ਹਨ, ਉਨ੍ਹਾਂ ਤਹਿਤ ਇਹ ਗੱਲ ਯਕੀਨੀ ਬਣਾਈ ਜਾਵੇ ਕਿ ਜ਼ਿਲ੍ਹੇ ਦੇ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਆਵੇ ਤੇ ਨਾਲ ਹੀ ਲੜਕੀਆਂ ਨੂੰ ਜ਼ਿੰਦਗੀ ਵਿੱਚ ਅੱਗੇ ਵੱਧਣ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਏ ਜਾਣ। ਲੜਕੀਆਂ ਦੀ ਸਿੱਖਿਆ ਵੱਲ ਉਚੇਚਾ ਧਿਆਨ ਦਿੱਤਾ ਜਾਵੇ ਤੇ ਉਨ੍ਹਾਂ ਦੇ ਵਿਕਾਸ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ। ਸੰਸਦ ਮੈਂਬਰ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਫਰਦ ਕੇਂਦਰਾਂ ਅਤੇ ਰਜਿਸਟਰੀਆਂ ਸਬੰਧੀ ਜੋ ਵੀ ਦਿੱਕਤਾਂ ਨੂੰ ਲੋਕਾਂ ਨੂੰ ਦਰਪੇਸ਼ ਹਨ, ਉਹ ਹਰ ਹਾਲ ਦੂਰ ਕੀਤੀਆਂ ਜਾਣ।
 
ਇਸ ਦੌਰਾਨ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਸ਼੍ਰੀ ਮਨੀਸ਼ ਤਿਵਾੜੀ ਨੇ ਕਿਹਾ ਕਿ ਸਾਰੀਆਂ ਸਰਕਾਰੀ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀਆਂ ਤੱਕ ਪੁੱਜਦਾ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ ਤੇ ਸਮੂਹ ਅਧਿਕਾਰੀ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਖੁਦ ਨਿਗਰਾਨੀ ਕਰਨ ਲਈ ਫੀਲਡ ਵਿੱਚ ਜਾਣਾ ਯਕੀਨੀ ਬਨਾਉਣ ਤਾਂ ਜੋ ਚੱਲ ਰਹੇ ਵਿਕਾਸ ਕਾਰਜਾਂ ਦੀ ਗੁਣਵੱਤਾ ਨੂੰ ਬਰਕਰਾਰ ਰੱਖਿਆ ਜਾ ਸਕੇ। ਜਿਹੜੇ ਵੀ ਵਿਕਾਸ ਕਾਰਜ ਬਕਾਇਆ ਹਨ, ਉਨ੍ਹਾਂ ਨੂੰ ਛੇਤੀ ਤੋਂ ਛੇਤੀ ਮੁਕੰਮਲ ਕੀਤਾ ਜਾਵੇ।
ਸੰਸਦ ਮੈਂਬਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਸਾਫ ਸਫਾਈ ਨੂੰ ਯਕੀਨੀ ਬਣਾਇਆ ਜਾਵੇ, ਜਿਸ ਤਹਿਤ ਕੂੜੇ ਦੀ ਸੈਗਰੀਗੇਸ਼ਨ, ਡੋਰ ਟੂ ਡੋਰ ਕੁਲੈਕਸ਼ਨ ਅਤੇ ਕੂੜੇ ਤੋਂ ਖਾਦ ਬਨਾਉਣ ਤੇ ਰੀਸਾਈਕਲ ਸਬੰਧੀ ਪ੍ਰਕਿਰਿਆ ਵੱਡੇ ਪੱਧਰ ਉਤੇ ਅਮਲ ਵਿੱਚ ਲਿਆਂਦੀ ਜਾਵੇ। ਜਿੱਥੇ ਵੀ ਕਿਤੇ ਕੂੜੇ ਦੇ ਢੇਰ ਹਨ, ਉਨ੍ਹਾਂ ਨੂੰ ਫੌਰੀ ਹਟਾਇਆ ਜਾਵੇ।
 
ਸੰਸਦ ਮੈਂਬਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਨਅੱਤਕਾਰਾਂ ਨੂੰ ਕਈ ਵਾਰ ਹੁਨਰਮੰਦ ਕਾਮੇ ਨਹੀਂ ਮਿਲਦੇ। ਇਸ ਲਈ ਜ਼ਰੂਰੀ ਹੈ ਕਿ ਸਨਅੱਤੀ ਸੈਕਟਰ ਨਾਲ ਲਗਾਤਾਰ ਰਾਬਤਾ ਕਰ ਕੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣੇ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਜਿਹੜੇ ਕਿੱਤਿਆਂ ਸਬੰਧੀ ਕਾਮਿਆਂ ਦੀ ਲੋੜ ਹੈ, ਉਨ੍ਹਾਂ ਸਬੰਧੀ ਕੋਰਸ ਕਰਵਾਉਣ ਨੂੰ ਹੀ ਤਰਜੀਹ ਦਿੱਤੀ ਜਾਵੇ।
 
ਸੰਸਦ ਮੈਂਬਰ ਨੇ ਕਿਹਾ ਕਿ ਰੁਜ਼ਗਾਰ ਸਬੰਧੀ ਜਿਹੜੇ ਲੋਕਾਂ ਨੂੰ ਕਰਜ਼ੇ ਮੁਹੱਈਆ ਕਰਵਾਏ ਜਾਂਦੇ ਹਨ, ਉਨ੍ਹਾਂ ਨਾਲ ਲਗਾਤਾਰ ਰਾਬਤਾ ਰੱਖ ਕੇ ਇਹ ਯਕੀਨੀ ਬਣਾਇਆ ਜਾਵੇ ਕਿ ਇਸ ਸਬੰਧੀ ਲਾਭਪਾਤਰੀ ਆਪਣਾ ਸਵੈ ਰੁਜ਼ਗਾਰ ਸ਼ੁਰੂ ਕਰ ਕੇ ਕਾਮਯਾਬੀ ਨਾਲ ਚਲਾ ਸਕੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕਿਸੇ ਵੀ ਪੈਨਸ਼ਨਰ ਨੂੰ ਪੈਨਸ਼ਨ ਸਬੰਧੀ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ।
 
ਸੰਸਦ ਮੈਂਬਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਖ਼ਪਤ ਅਤੇ ਇਸ ਉਤੇ ਨਿਰਭਰਤਾ ਨੂੰ ਘਟਾਉਣ ਲਈ ਵੱਧ ਤੋਂ ਵੱਧ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਐਸ ਏ ਐਸ ਨਗਰ ਨੂੰ ਨਹਿਰੀ ਪਾਣੀ ਦੀ ਸਪਲਾਈ ਮੁਹੱਈਆ ਕਰਵਾਉਣ ਲਈ ਉਹ ਲਗਾਤਾਰ ਕੰਮ ਕਰ ਰਹੇ ਹਨ ਤਾਂ ਜੋ ਲੋਕਾਂ ਦੀਆਂ ਪਾਣੀ ਸਬੰਧੀ ਦਿੱਕਤਾਂ ਦੂਰ ਹੋ ਸਕਣ। ਇਸ ਮੌਕੇ ਸ਼੍ਰੀ ਤਿਵਾੜੀ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਫੀਡਰਾਂ ਦੀ ਸੈਗਰੀਗੇਸ਼ਨ ਸਬੰਧੀ ਕੰਮ ਚੱਲ ਰਿਹਾ ਹੈ, ਜਿਸ ਨਾਲ ਬਿਜਲੀ ਸਪਲਾਈ ਪ੍ਰਬੰਧ ਵਧੀਆ ਬਣੇਗਾ ਤੇ ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਕਿਸਾਨਾਂ ਨੂੰ ਬਿਜਲੀ ਸਪਲਾਈ ਸਬੰਧੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਵੇਗੀ।
 
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਗਿਰੀਸ਼ ਦਿਆਲਨ ਨੇ ਲੋਕ ਸਭਾ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਣੀ ਯਕੀਨੀ ਬਣਾਈ ਜਾਵੇਗੀ। ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
 
ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਸਤਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀਮਤੀ ਆਸ਼ਿਕਾ ਜੈਨ, ਡੀ ਡੀ ਪੀ ਓ ਡੀ. ਕੇ. ਸਾਲਦੀ, ਸਿਵਲ ਸਰਜਨ ਡਾ.
ਆਦਰਸ਼ ਪਾਲ ਕੌਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।  

Have something to say? Post your comment

 

More in Chandigarh

ਅਨਮੋਲ ਗਗਨ ਮਾਨ ਨੇ ਛੱਡੀ ਸਿਆਸਤ

ਯੁੱਧ ਨਸ਼ਿਆਂ ਵਿਰੁਧ ਦਾ 139ਵਾਂ ਦਿਨ: 8.6 ਕਿਲੋ ਹੈਰੋਇਨ ਸਮੇਤ 125 ਨਸ਼ਾ ਤਸਕਰ ਕਾਬੂ

ਪੰਜਾਬ ਪੁਲਿਸ ਅਤੇ ਬਚਪਨ ਬਚਾਓ ਅੰਦੋਲਨ ਨੇ ਅਧਿਕਾਰੀਆਂ ਨੂੰ ਜੁਵੇਨਾਈਲ ਜਸਟਿਸ ਅਤੇ ਪੋਕਸੋ ਐਕਟਾਂ ਬਾਰੇ ਜਾਗਰੂਕ ਕਰਨ ਲਈ ਕਰਵਾਇਆ ਸਿਖਲਾਈ ਪ੍ਰੋਗਰਾਮ

ਆਂਗਣਵਾੜੀਆਂ ਅਤੇ ਸਕੂਲਾਂ ਵਿੱਚ ਪੰਜਾਬ ਫੂਡ ਕਮਿਸ਼ਨ ਪੋਸ਼ਣ ਗਾਰਡਨ ਸਥਾਪਤ ਕਰਵਾਏਗਾ

ਮੋਹਾਲੀ ਜ਼ਿਲੇ ਦੇ ਵਸਨੀਕਾਂ ਲਈ ਵਰਦਾਨ ਸਿੱਧ ਹੋ ਰਹੀ ਹੈ ਸੀ ਐਮ ਦੀ ਯੋਗਸ਼ਾਲਾ

ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਸਿੰਘ ਥਿੰਦ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

ਟ੍ਰੈਫਿਕ ਪੁਲਿਸ ਵੱਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਸਬੰਧੀ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਕੀਤਾ ਗਿਆ ਜਾਗਰੂਕ

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ; ਜਾਇਜ਼ ਮੰਗਾਂ ਦੇ ਛੇਤੀ ਹੱਲ ਕਰਨ ਦਾ ਭਰੋਸਾ ਦਿੱਤਾ

ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ: ਪਟਿਆਲਾ ਡਿਵੀਜ਼ਨ ਜੀਐਸਟੀ ਵਾਧੇ ਵਿੱਚ ਮੋਹਰੀ, ਲੁਧਿਆਣਾ ਡਿਵੀਜ਼ਨ ਮਾਲੀਆ ਪ੍ਰਾਪਤੀ ਵਿੱਚ ਸਿਖਰ 'ਤੇ

ਸਵੱਛ ਸਰਵੇਖਣ 2024-25 ਵਿੱਚ ਪੰਜਾਬ ਨੇ ਦਿਖਾਈ ਮਿਸਾਲੀ ਪ੍ਰਗਤੀ