Saturday, March 21, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਮਨੁੱਖਤਾ ਨੂੰ ਬਚਾਉਣ ਲਈ ਜੰਗਲਾਂ ਨੂੰ ਬਚਾਉਣਾ ਬਹੁਤ ਜ਼ਰੂਰੀ: ਸਾਧੂ ਸਿੰਘ ਧਰਮਸੋਤ

March 20, 2021 07:19 PM
SehajTimes
ਚੰਡੀਗੜ : ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਵਾਤਾਵਰਣ ਨੂੰ ਮੁੜ ਹਰਿਆ-ਭਰਿਆ ਬਣਾਉਣ ਅਤੇ ਮਨੁੱਖੀ ਜੀਵਨ ਲਈ ਨਰੋਆ ਵਾਤਾਵਰਣ ਯਕੀਨੀ ਬਨਾਉਣ ਲਈ ਜੰਗਲਾਂ ਨੂੰ ਬਚਾਉਣਾ ਸਮੇਂ ਦੀ ਲੋੜ ਹੈ। ਇਸ ਕਰਕੇ ਅੰਤਰਰਾਸ਼ਟਰੀ ਜੰਗਲਾਤ ਦਿਵਸ ਮੌਕੇ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪੂਰੇ ਜੋਸ਼ ਨਾਲ ਅੱਗੇ ਆਉਣਾ ਚਾਹੀਦਾ ਹੈ। 
ਸ. ਧਰਮਸੋਤ ਨੇ ਅੰਤਰਰਾ਼ਸ਼ਟਰੀ ਜੰਗਲਾਤ ਦਿਵਸ ਦੀ ਪੂਰਵ ਸੰਧਿਆ ‘ਤੇ ਆਪਣੇ ਸੰਦੇਸ਼ ਵਿਚ ਤਸੱਲੀ ਪ੍ਰਗਟਾਉਂਦਿਆਂ ਕਿਹਾ ਕਿ ਸੂਬੇ ‘ਚ ਪਿਛਲੇ ਚਾਰ ਸਾਲਾਂ ਦੌਰਾਨ ਘਰ-ਘਰ ਹਰਿਆਲੀ ਸਕੀਮ ਅਧੀਨ ਸਭ ਤੋਂ ਵੱਧ ਇਕ ਕਰੋੜ ਬੂਟੇ ਲਗਾ ਕੇ ਪੰਜਾਬ ਮੋਹਰੀ ਸੂਬਾ ਬਣਿਆ ਹੈ। ਉਨਾਂ ਅੱਗੇ ਕਿਹਾ, “ਅਸੀਂ ਇਸ ਸਾਲ ਵੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਵਿਸ਼ੇਸ਼ ਸਮਾਗਮ ਨੂੰ ਇਸੇ ਉਤਸ਼ਾਹ ਨਾਲ ਮਨਾਵਾਂਗੇ ਅਤੇ ਸਾਫ-ਸੁਥਰੇ ਵਾਤਾਵਰਣ ਦੇ ਮਿਸ਼ਨ ਨੂੰ ਅੱਗੇ ਵਧਾਵਾਂਗੇ। 
ਇਸ ਮੌਕੇ ਲੋਕਾਂ ਨੂੰ ਵਧਾਈ ਦਿੰਦਿਆਂ ਜੰਗਲਾਤ ਮੰਤਰੀ ਨੇ ਅਪੀਲ ਕੀਤੀ ਕਿ ਉਹ ਜਨਮ ਦਿਨ ਅਤੇ ਧਾਰਮਿਕ ਤਿਉਹਾਰਾਂ ਵਰਗੇ ਮੌਕਿਆਂ ’ਤੇ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਹੋਰਾਂ ਨੂੰ ਵੀ ਉਤਸ਼ਾਹਿਤ ਕਰਨ। ਉਨਾਂ ਦੱਸਿਆ ਕਿ ਸੂਬਾ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਉਣ ਦੀ ਮੁਹਿੰਮ ਵੀ ਸਫਲਤਾ ਪੂਰਬਕ ਮੁਕੰਮਲ ਕੀਤੀ ਸੀ।
ਸ. ਧਰਮਸੋਤ ਨੇ ਕਿਹਾ ਕਿ ਹਰੇ-ਭਰੇ ਜੰਗਲ ਅਤੇ ਸਾਫ-ਸੁਥਰਾ ਵਾਤਾਵਰਣ ਸਾਨੂੰ ਜਾਨਲੇਵਾ ਵਾਇਰਸਾਂ ਤੋਂ ਬਚਾਉਣ ਵਿਚ ਮਹੱਤਵਪੂਰਣ ਭੂਮਿਕਾ ਅਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਇਕ ਪ੍ਰਫੁੱਲਤ ਕੁਦਰਤੀ ਵਾਤਾਵਰਣ ਰੋਜ਼ਗਾਰ ਅਤੇ ਰੋਜ਼ੀ-ਰੋਟੀ ਦੇ ਵਧੇਰੇ  ਮੌਕੇ ਪ੍ਰਦਾਨ ਕਰਾਉਣ ਦੇ ਨਾਲ-ਨਾਲ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਸਹਾਈ ਹੁੰਦਾ ਹੈ।

Have something to say? Post your comment

 

More in Chandigarh

ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਦੇ ਵੱਖ-ਵੱਖ ਵਾਰਡਾਂ ਵਿੱਚ 2.13 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਗੈਂਗਸਟਰਾਂ ‘ਤੇ ਵਾਰ': ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ

ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦੀ ਉਸਾਰੀ ਜਲਦ ਸ਼ੁਰੂ ਹੋਵੇਗੀ: ਹਰਪਾਲ ਸਿੰਘ ਚੀਮਾ

ਧੋਖਾਧੜੀ ਨਾਲ ਚੀਨ ਦੇ ਕੁਝ ਨਾਗਰਿਕਾਂ ਦੇ ਖਾਤਿਆਂ ਵਿੱਚ ਪੈਸਾ ਭੇਜਣ ਵਾਲੇ ਮਿਊਲ ਖਾਤਾ ਗਿਰੋਹ ਦੇ ਤਿੰਨ ਵਿਅਕਤੀ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਸਫਰ ‘ਤੇ 2042 ਕਰੋੜ ਦਾ ਵੱਡਾ ਨਿਵੇਸ਼—ਮਾਨ ਸਰਕਾਰ ਦੀ ਮਜ਼ਬੂਤ ਪਹਿਲ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਓਪੀਐਸ ਸਾਈਲੈਂਟ ਟ੍ਰਿਗਰ: ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰ ਕੈਥਲ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ