ਕੁਰਾਲੀ : ਇੱਥੋਂ ਨੇੜਲੇ ਇਤਿਹਾਸਿਕ ਕਸਬੇ ਖਿਜਰਾਬਾਦ ਦੇ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਅਤੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਹੋਲੇ ਮੁਹੱਲੇ ਦੇ ਸਾਲਾਨਾ ਧਾਰਮਿਕ ਸਮਾਗਮਾਂ ਦਾ ਆਰੰਭ ਅੱਜ ਨਗਰ ਕੀਰਤਨ ਨਾਲ ਹੋਇਆ। ਗੁਰਦੁਆਰਾ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੀ ਆਰੰਭਤਾ ਮਗਰੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ। ਹੋਲੇ ਮੁਹੱਲੇ ਦੇ ਸਾਲਾਨਾ ਸਮਾਗਮਾਂ ਦੀ ਆਰੰਭਤਾ ਦੌਰਾਨ ਸਜਾਇਆ ਗਿਆ ਇਹ ਨਗਰ ਕੀਰਤਨ ਕਸਬੇ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆ ਵਾਪਿਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ ਅਤੇ ਇਸਦੇ ਨਾਲ ਹੀ ਹੋਲਾ ਮੁਹੱਲਾ ਸਮਾਗਮਾਂ ਦੀ ਆਰੰਭਤਾ ਦੀ ਅਰਦਾਸ ਕੀਤੀ ਗਈ। ਇਸ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਥਾਂ-ਥਾਂ ਤੇ ਭਰਵਾਂ ਸਵਾਗਤ ਕੀਤਾ ਗਿਆ ਅਤੇ ਨਗਰ ਕੀਰਤਨ ਵਿੱਚ ਹਾਜਰ ਸੰਗਤਾਂ ਲਈ ਲੰਗਰ ਲਗਾਏ ਗਏ। ਇਸ ਮੌਕੇ ਪੰਥ ਪ੍ਰਸਿੱਧ ਰਾਗੀ ਢਾਡੀ ਜਥਿਆਂ ਵੱਲੋਂ ਸੰਗਤਾਂ ਨੂੰ ਇਲਾਹੀ ਗੁਰਬਾਣੀ ਦੇ ਕੀਰਤਨ ਦੇ ਨਾਲ ਨਾਲ ਢਾਡੀ ਵਾਰਾਂ ਦੁਆਰਾ ਨਿਹਾਲ ਕੀਤਾ ਗਿਆ ਅਤੇ ਹੋਲੇ ਮੁਹੱਲੇ ਦੇ ਇਤਿਹਾਸ ਤੋਂ ਜਾਣੂੰ ਕਰਵਾਉਂਦਿਆਂ ਇਸ ਇਤਿਹਾਸਿਕ ਮਹੱਹਤਾ ਤੋਂ ਵੀ ਸੇਧ ਲੈਣ ਦਾ ਉਪਦੇਸ਼ ਦਿੱਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਆਈਆਂ ਸੰਗਤਾਂ ਅਤੇ ਇਲਾਕੇ ਦੇ ਮੋਹਤਬਰਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ। ਇਸ ਨਗਰ ਕੀਰਤਨ ਦੌਰਾਨ ਕਿਰਪਾਲ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਕੁਰਾਲੀ, ਗੁਰਿੰਦਰ ਸਿੰਘ ਕਾਲਾ ਸਰਪੰਚ ਹੇਠਲੀ ਪੱਤੀ, ਬੀਬੀ ਜਸਵੀਰ ਕੌਰ ਸਰਪੰਚ ਉਪਰਲੀ ਪੱਤੀ, ਰਾਣਾ ਕੁਸ਼ਲਪਾਲ ਸੀਨੀਅਰ ਯੂਥ ਕਾਂਗਰਸੀ ਆਗੂ, ਹਰਚਰਨ ਸਿੰਘ ਡਾਇਰੈਕਟਰ ਬਾਬਾ ਜੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਪਬਲਿਕ ਸਕੂਲ, ਹਰਦੀਪ ਸਿੰਘ ਸਾਬਕਾ ਸਰਪੰਚ, ਅਵਤਾਰ ਸਿੰਘ ਪਾਬਲਾ ਯੂਥ ਆਗੂ, ਸੰਦੀਪ ਸਿੰਘ ਸੰਨੀ ਬਣਵੈਤ ਯੂਥ ਆਗੂ, ਬਲਜਿੰਦਰ ਸਿੰਘ ਭੇਲੀ ਯੂਥ ਆਗੂ, ਜਸਵਿੰਦਰ ਸਿੰਘ ਕਾਲਾ ਸਮਾਜ ਸੇਵੀ, ਸਤਨਾਮ ਸਿੰਘ ਸੱਤਾ ਖਿਜਰਾਬਾਦ, ਬਲਵੀਰ ਸਿੰਘ ਮੰਗੀ, ਸੰਦੀਪ ਕੌਰ ਮੈਂਬਰ ਬਲਾਕ ਸੰਮਤੀ, ਮਨਦੀਪ ਸਿੰਘ ਖਿਜਰਾਬਾਦ, ਜਸਪ੍ਰੀਤ ਸਿੰਘ ਸਰਪੰਚ ਬਰਸਾਲਪੁਰ ਸਮੇਤ ਇਲਾਕੇ ਦੇ ਮੋਹਤਬਰਾਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜਰੀ ਭਰਦਿਆਂ ਗੁਰੂ ਸਾਹਿਬ ਦੀ ਮਹਿਮਾ ਦਾ ਗੁਣਗਾਣ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਅਤੇ ਹੋਰਨਾਂ ਮੋਹਤਬਰਾਂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ 23 ਅਤੇ ਭਲਕੇ 24 ਮਾਰਚ ਨੂੰ ਜਿੱਥੇ ਵੱਡੀ ਗਿਣਤੀ ਵਿੱਚ ਪੰਥ ਪ੍ਰਸਿੱਧ ਰਾਗੀ ਢਾਡੀ ਜਥੇ ਸੰਗਤਾਂ ਨੂੰ ਇਲਾਹੀ ਗੁਰਬਾਣੀ ਦੇ ਕੀਰਤਨ ਅਤੇ ਗੁਰੂ ਇਤਿਹਾਸ ਸ੍ਰਵਣ ਕਰਵਾ ਕੇ ਨਿਹਾਲ ਕਰਨਗੇ, ਉਥੇ ਹੀ ਵੱਖ ਵੱਖ ਸਿਆਸੀ ਪਾਰਟੀਆਂ ਦੇ ਸੀਨੀਅਰ ਆਗੂ ਵੀ ਇਨਾਂ ਧਾਰਮਿਕ ਸਮਾਗਮਾਂ ਵਿੱਚ ਵਿਸੇਸ਼ ਤੌਰ ਤੇ ਸ਼ਿਰਕਤ ਕਰਨਗੇ।