Thursday, July 03, 2025

Chandigarh

ਪੰਜਾਬ ‘ਚ ਪੇਂਡੂ ਸੜਕੀ ਨੈੱਟਵਰਕ ਅਤੇ ਪੁਲਾਂ ਨੂੰ ਹੋਰ ਮਜ਼ਬੂਤ ਕਰਨ ਲਈ 850 ਕਰੋੜ ਰੁਪਏ ਦਾ ਪ੍ਰਾਜੈਕਟ ਮਨਜ਼ੂਰ

March 22, 2021 09:55 PM
SehajTimes
ਚੰਡੀਗੜ : ਸੂਬੇ ਦੇ ਪੇਂਡੂ ਖੇਤਰਾਂ ਵਿੱਚ ਸੜਕੀ ਨੈੱਟਵਰਕ ਅਤੇ ਪੁਲਾਂ ਨੂੰ ਹੋਰ ਮਜਬੂਤ ਬਣਾਉਣ ਲਈ ਪੰਜਾਬ ਸਰਕਾਰ ਨੇ 116 ਸੜਕਾਂ ਦੇ ਨਵੀਨੀਕਰਨ ਅਤੇ 22 ਪੁਲਾਂ ਦੇ ਨਿਰਮਾਣ ਸਬੰਧੀ ਪ੍ਰਾਜੈਕਟ ਨੂੰ ਪ੍ਰਵਾਨਗੀ ਦੇ ਦਿੱਤੀ ਹੈ। 
ਇਸ ਪ੍ਰਮੁੱਖ ਪ੍ਰਾਜੈਕਟ ਨਾਲ ਸੂਬੇ ਵਿੱਚ ਪਿੰਡਾਂ ਦਾ ਹਸਪਤਾਲਾਂ, ਸਕੂਲਾਂ ਅਤੇ ਮੰਡੀਆਂ ਨਾਲ ਸੰਪਰਕ ਹੋਰ ਵਧੇਗਾ।
ਇਸ ਪ੍ਰਾਜੈਕਟ ਨਾਲ ਪੰਜਾਬ ਕੇਂਦਰ ਸਰਕਾਰ ਵੱਲੋਂ ਪੀ.ਐੱਮ.ਜੀ.ਐੱਸ.ਵਾਈ.-3 ਪ੍ਰੋਜੈਕਟ ਨੂੰ ਲਾਗੂ ਕਰਨ  ਸਿਖ਼ਰਲੇ 13 ਸੂਬਿਆਂ ਵਿਚੋਂ ਇਕ ਬਣ ਗਿਆ ਹੈ।
ਇਹ ਫੈਸਲਾ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਪੀ.ਐਮ.ਜੀ.ਐੱਸ.ਵਾਈ -3 ਲਈ ਰਾਜ ਪੱਧਰੀ ਸਥਾਈ ਕਮੇਟੀ (ਐਸ.ਐਲ.ਐਸ.ਸੀ.) ਦੀ ਹੋਈ ਮੀਟਿੰਗ ਦੌਰਾਨ ਲਿਆ ਗਿਆ।
ਮੁੱਖ ਸਕੱਤਰ ਨੇ ਦੱਸਿਆ ਕਿ ਕਮੇਟੀ ਨੇ 116 ਸੜਕਾਂ (ਕੁੱਲ ਲੰਬਾਈ 1121 ਕਿਲੋਮੀਟਰ) ਦੇ ਨਵੀਨੀਕਰਨ ਅਤੇ 22 ਪੁਲਾਂ ਦੀ ਉਸਾਰੀ ਨੂੰ ਮਨਜੂਰੀ ਦੇ ਦਿੱਤੀ ਹੈ।
 ਉਹਨਾਂ ਅੱਗੇ ਦੱਸਿਆ ਕਿ ਇਸ ਸੂਚੀ ਵਿੱਚ 10 ਜਿਲਿਆਂ, ਲੁਧਿਆਣਾ, ਐਸ.ਬੀ.ਐੱਸ. ਨਗਰ (ਨਵਾਂ ਸਹਿਰ), ਮੁਕਤਸਰ, ਫਿਰੋਜਪੁਰ, ਕਪੂਰਥਲਾ, ਪਠਾਨਕੋਟ, ਗੁਰਦਾਸਪੁਰ, ਅੰਮਿ੍ਰਤਸਰ, ਮਾਨਸਾ, ਤਰਨ ਤਾਰਨ, ਦੇ 69 ਬਲਾਕ ਸ਼ਾਮਲ ਹਨ। ਇਸ ਪ੍ਰਾਜੈਕਟ ਦੀ ਅਨੁਮਾਨਤ ਲਾਗਤ 850 ਕਰੋੜ ਰੁਪਏ ਹੈ।
ਪਿੰਡਾਂ ਦੇ ਸਸ਼ਕਤੀਕਰਨ ਅਤੇ ਸਰਬਪੱਖੀ ਵਿਕਾਸ ਵਿੱਚ ਸੜਕਾਂ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਸ੍ਰੀਮਤੀ ਵਿਨੀ ਮਹਾਜਨ ਨੇ  ਇਸ ਪ੍ਰਾਜੈਕਟ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਨ ਸਬੰਧੀ ਸਬੰਧਤ ਵਿਭਾਗ ਨੂੰ ਨਿਰਦੇਸ਼ ਵੀ ਦਿੱਤੇ।
ਇਸ ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ (ਵਿਕਾਸ) ਸ੍ਰੀ ਅਨਿਰੁਧ ਤਿਵਾੜੀ, ਵਧੀਕ ਮੁੱਖ ਸਕੱਤਰ ਪੇਂਡੂ ਵਿਕਾਸ ਤੇ ਪੰਚਾਇਤਾਂ ਸੀਮਾ ਜੈਨ, ਪ੍ਰਮੁੱਖ ਸਕੱਤਰ (ਵਿੱਤ) ਕੇ.ਏ.ਪੀ ਸਿਨਹਾ, ਪ੍ਰਮੁੱਖ ਸਕੱਤਰ ਲੋਕ ਨਿਰਮਾਣ ਵਿਭਾਗ ਸ੍ਰੀ ਵਿਕਾਸ ਪ੍ਰਤਾਪ ਅਤੇ ਲੋਕ ਨਿਰਮਾਣ ਵਿਭਾਗ ਦੇ ਹੋਰ ਅਧਿਕਾਰੀ ਸ਼ਾਮਲ ਸਨ।

Have something to say? Post your comment

 

More in Chandigarh

ਸੁਖਦੇਵ ਸਿੰਘ ਸੁੱਖਾ ਕੰਸਾਲਾ ਨੂੰ ਲੱਗਾ ਸਦਮਾ, ਨੌਜਵਾਨ ਪੁੱਤਰ ਦੀ ਹੋਈ ਮੌਤ

ਸੰਜੀਵ ਅਰੋੜਾ ਨੇ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ CR ਪਾਟਿਲ ਨੂੰ ਅਜਨਾਲਾ ਵਿੱਚ ਰਾਵੀ ਦਰਿਆ ਦੇ ਕਾਰਨ ਹੜ੍ਹਾਂ ਦੇ ਨੁਕਸਾਨ ਅਤੇ ਸੁਰੱਖਿਆ ਚਿੰਤਾਵਾਂ ਨੂੰ ਦੂਰ ਕਰਨ ਲਈ ਫੰਡ ਦੇਣ ਦੀ ਕੀਤੀ ਬੇਨਤੀ

’ਯੁੱਧ ਨਸ਼ਿਆਂ ਵਿਰੁੱਧ’: 123 ਦਿਨਾਂ ਵਿੱਚ 20 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

ਐਨ.ਏ.ਐਸ. 2024 ਵਿੱਚ ਪੰਜਾਬ ਵੱਲੋਂ ਸ਼ਾਨਦਾਰ ਪ੍ਰਦਰਸ਼ਨ: ਦੇਸ਼ ਭਰ ਵਿੱਚੋਂ ਰਿਹਾ ਮੋਹਰੀ

ਭਰਤੀ ਕਮੇਟੀ ਵੱਲੋਂ ਅਗਲਾ ਪ੍ਰੋਗਰਾਮ ਜਾਰੀ

ਬਾਬਾ ਬੁੱਢਾ ਸਾਹਿਬ ਦੇ ਵਾਰਿਸ ਹੈੱਡ ਗ੍ਰੰਥੀ ਨੂੰ ਮਾਨਸਿਕ ਤੌਰ ਤੇ ਤੰਗ ਪ੍ਰੇਸ਼ਾਨ ਕਰਨਾ,ਜ਼ਲੀਲ ਕਰਨ ਅਤਿ ਮੰਦਭਾਗਾ : ਸ਼੍ਰੋਮਣੀ ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਦਾ ਸਖ਼ਤ ਸਟੈਂਡ

ਮੋਹਾਲੀ ਵਿਖੇ ਕੂੜੇ ਦੇ ਨਿਪਟਾਰੇ ਲਈ ਡੰਪਿੰਗ ਗਰਾਊਂਡ ਅਤੇ ਪ੍ਰੋਸੈਸਿੰਗ ਪਲਾਂਟ ਲਈ ਤੁਰੰਤ ਜ਼ਮੀਨ ਅਲਾਟ ਕਰੇ ਸਰਕਾਰ: ਬਲਬੀਰ ਸਿੱਧੂ

ਸਮਾਰਟ ਰਾਸ਼ਨ ਕਾਰਡ ਧਾਰਕ ਲਾਭਪਾਤਰੀਆਂ ਲਈ ਈ.ਕੇ.ਵਾਈ.ਸੀ. ਕਰਾਉਣ ਦਾ ਆਖਰੀ ਮੌਕਾ

’ਯੁੱਧ ਨਸ਼ਿਆਂ ਵਿਰੁੱਧ’ ਦੇ ਚਾਰ ਮਹੀਨਿਆਂ ਦੌਰਾਨ 19880 ਨਸ਼ਾ ਤਸਕਰ ਗ੍ਰਿਫ਼ਤਾਰ; 786 ਕਿਲੋ ਹੈਰੋਇਨ ਅਤੇ 11.5 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ