ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਛੇਵੇਂ ਅਤੇ ਆਖਰੀ ਸ਼ੂਟਰ ਦੀਪਕ ਮੁੰਡੀ ਅਤੇ ਉਸਦੇ ਦੋ ਉਸਦੇ ਸਾਥੀਆਂ, ਜੋ ਨੇਪਾਲ ਭੱਜਣ ਦੀ ਤਾਕ ’ਚ ਸਨ, ਨੂੰ ਪੱਛਮੀ ਬੰਗਾਲ ਦੀ ਭਾਰਤ-ਨੇਪਾਲ ਸਰਹੱਦ ਤੋਂ ਕਾਬੂ ਕਰ ਲਿਆ ਹੈ ਜਿਸ ਨਾਲ ਇਸ ਸਾਰੀ ਸਾਜ਼ਿਸ਼ ਤੋਂ ਪਰਦਾ ਉੱਠਣ ਦੇ ਨਾਲ-ਨਾਲ ਇਨ੍ਹਾਂ ਗੈਂਗਸਟਰਾਂ ਦੇ ਸਬੰਧਾਂ ਦਾ ਵੀ ਪਰਦਾਫਾਸ਼ ਹੋ ਗਿਆ ਹੈ।
ਡਿਪਟੀ ਕਮਿਸ਼ਨਰ ਅਜੈ ਸਿੰਘ ਤੋਮਰ ਨੇ ਕਿਹਾ ਕਿ ਸਾਰੇ ਬੱਚਿਆਂ ਵਿੱਚ ਕੋਈ ਨਾ ਕੋਈ ਪ੍ਰਤਿਭਾ ਜ਼ਰੂਰ ਹੁੰਦੀ ਹੈ, ਵਿਕਲਾਂਗ ਬੱਚੇ ਵੀ ਪ੍ਰਤਿਭਾ ਵਿੱਚ ਕਿਸੇ ਤੋਂ ਘੱਟ ਨਹੀਂ ਹੁੰਦੇ, ਉਨ੍ਹਾਂ ਨੂੰ ਯੋਗ ਅਗਵਾਈ ਅਤੇ ਹੌਸਲਾ ਅਫਜਾਈ ਕਰਨ ਦੀ ਲੋੜ ਹੈ। ਇਸ ਲਈ ਜੇਕਰ ਮਾਪੇ ਵੀ ਹੌਂਸਲਾ ਨਾ ਹਾਰਨ ਅਤੇ ਉਨ੍ਹਾਂ ਦੀ ਬਿਹਤਰ ਦੇਖਭਾਲ ਅਤੇ ਹੌਸਲਾ-ਅਫ਼ਜ਼ਾਈ ਕਰਨ ਤਾਂ ਕੁਝ ਵੀ ਅਸੰਭਵ ਨਹੀਂ ਹੈ।
ਸਿਰਸਾ ਸ਼ਹਿਰ ਦੇ ਜੀ.ਟੀ.ਐਮ ਗਰਾਊਂਡ ਵਿਖੇ ਇੱਕ ਵਾਰ ਫਿਰ ਵਪਾਰ ਮੇਲਾ ਸ਼ੁਰੂ ਹੋ ਗਿਆ ਹੈ ਜੋ ਕਿ 13 ਮਾਰਚ ਤੱਕ ਚੱਲੇਗਾ। ਲਾਈਵ ਪਬਜੀ ਗੇਮ ਪਾਰਕ ਇਸਦਾ ਮੁੱਖ ਆਕਰਸ਼ਣ ਕੇਂਦਰ ਹਨ , ਕਿਉਂਕਿ ਇਹ ਭਾਰਤ ਵਿੱਚ ਪਹਿਲੀ ਵਾਰ ਸਭ ਤੋਂ ਪਹਿਲਾਂ ਸਿਰਸਾ ਸ਼ਹਿਰ ਵਿੱਚ ਲਗਾਇਆ ਗਿਆ ਹੈ।
ਐਸੋਸੀਏਸ਼ਨ ਆੜ੍ਹਤੀਆ ਅਨਾਜ ਮੰਡੀ ਸਿਰਸਾ ਵੱਲੋਂ ਜਨਤਾ ਭਵਨ ਸਿਰਸਾ ਦੇ ਵਿਹੜੇ ਵਿੱਚ ਟੈਲੀਫੋਨ ਡਾਇਰੈਕਟਰੀ ਰਿਲੀਜ਼ ਸਮਾਰੋਹ ਅਤੇ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਡੇਰਾ ਬਾਬਾ ਭੂਮਣਸ਼ਾਹ ਸੰਘਰਸਾਧਾ ਦੇ ਗੱਦੀਨਸ਼ੀਨ ਬਾਬਾ ਬ੍ਰਹਮਦਾਸ ਨੇ ਪਹੁੰਚ ਕੇ ਆਸ਼ੀਰਵਾਦ ਦਿੱਤਾ ।
ਪੰਜਾਬ ਸਰਕਾਰ ਦੇ ਘਰ- ਘਰ ਰੋਜ਼ਗਾਰ ਮਿਸ਼ਨ ਤਹਿਤ ਨੌਜਵਾਨ ਪ੍ਰਾਰਥੀਆਂ ਨੂੰ ਰੋਜਗਾਰ ਮੁਹੱਇਆ ਕਰਵਾਉਣ ਲਈ 7 ਦਸੰਬਰ 2021 ਨੂੰ ਸਵੈ ਰੋਜਗਾਰ ਕੈਂਪ ਰੋਜ਼ਗਾਰ ਦਫ਼ਤਰ, ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ, ਐਸ.ਏ.ਐਸ ਨਗਰ ਜੀ ਵਲੋਂ ਅੱਜ ਮਿਤੀ 03/12/2021 ਨੂੰ ਗਵਰਨਿੰਗ ਕਾਉਂਸਲ ਦੀ ਮੀਟਿੰਗ ਦੋਰਾਨ ਏ.ਡੀ.ਸੀ (ਵਿ) ਜੀ ਦੀ ਮੌਜੂਦਗੀ ਵਿੱਚ ਮੈਗਾ ਜਾਬ ਫੇਅਰ ਅਤੇ ਸਵੈ ਰੋਜਗਾਰ ਮੇਲਿਆਂ ਬਾਰੇ ਰਿਵਿਊ ਲਿਆ ਗਿਆ।
ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਅੱਜ ਕਾਂਗਰਸ ਭਵਨ ਸਿਰਸਾ ਵਿੱਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਜੈਅੰਤੀ ਮਨਾਈ ਗਈ । ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਕਾਂਗਰਸ ਭਵਨ ਵਿਖੇ ਇਕੱਠੇ ਹੋ ਕੇ ਸ਼ਰਧਾਂਜਲੀ ਭੇਟ ਕੀਤੀ। ਇੰਦਰਾ ਗਾਂਧੀ ਦੀ ਤਸਵੀਰ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ। ਹਾਜ਼ਰ ਕਾਂਗਰਸੀ ਆਗੂਆਂ ਨੇ ਕਿਹਾ ਕਿ ਦੇਸ਼ ਦੇ ਸਭ ਤੋਂ ਹੋਣਹਾਰ ਪ੍ਰਧਾਨ ਮੰਤਰੀਆਂ ਵਿੱਚ ਇੰਦਰਾ ਗਾਂਧੀ ਜੀ ਦਾ ਨਾਮ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਹੋਇਆ ਹੈ।
ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਅੱਜ ਕਿਸਾਨੀ ਧਰਨਿਆਂ ਦੇ 358ਵੇਂ ਦਿਨ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਤਿੰਨ ਕਿਸਾਨ ਵਿਰੋਧੀ, ਲੋਕ ਵਿਰੋਧੀ ਅਤੇ ਕਾਰਪੋਰੇਟ ਪੱਖੀ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੇ ਭਾਰਤ ਸਰਕਾਰ ਦੇ ਫੈਸਲੇ ਦੇ ਸਬੰਧ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਵੱਲੋਂ ਸਵੇਰ ਦੇ ਐਲਾਨ ਦੇ ਰੂਪ ਵਿੱਚ ਅੱਜ ਦਾ ਐਲਾਨ ਸਵਾਗਤਯੋਗ ਹੈ ਅਤੇ ਇਹ ਕਿਸਾਨਾਂ ਲਈ ਪਹਿਲੀ ਇਤਿਹਾਸਕ ਜਿੱਤ ਹੈ।
ਦੇਸ਼ ਦੀ ਆਜ਼ਾਦੀ ਦੇ 75 ਵੇਂ ਵਰ੍ਹੇ ਨੂੰ ਆਜ਼ਾਦੀ ਦੇ ਅੰਮ੍ਰਿਤ ਮਹਾਂਉਤਸਵ ਵਜੋਂ ਮਨਾਏ ਜਾਣ ਦੌਰਾਨ ਅੱਜ ਸ੍ਰੀ ਮਹਾਤਮਾ ਗਾਂਧੀ ਅਤੇ ਸ੍ਰੀ ਲਾਲ ਬਹਾਦਰ ਸ਼ਾਸ਼ਤਰੀ ਦੀ ਜੈਯੰਤੀ ਮੌਕੇ ਇੰਡੀਅਨ ਆਇਲ ਨੇ ਜੇਲ ਵਿਭਾਗ ਦੇ ਸਹਿਯੋਗ ਨਾਲ ਦੇਸ਼ ਭਰ ਦੀਆਂ ਜੇਲਾਂ ਅੰਦਰ 'ਪਰਿਵਰਤਨ-ਪ੍ਰਿਜ਼ਨ ਤੋਂ ਪ੍ਰਾਈਡ ਤੱਕ' ਨਾਮ ਦਾ ਇੱਕ ਦੇਸ਼ ਵਿਆਪੀ ਵਿਸ਼ੇਸ਼ ਪ੍ਰੋਗਰਾਮ ਅਰੰਭ ਕੀਤਾ ਹੈ।
ਟੋਕੀਓ ਓਲੰਪਿਕਸ ਦੇ ਪਹਿਲੇ ਦਿਨ ਭਾਰਤ ਦੀ ਮਹਿਲਾ ਵੈਟਲਿਫ਼ਟਰ ਮੀਰਬਾਈ ਚਾਨੂ ਨੇ 49 ਕਿਲੋਗ੍ਰਾਮ ਭਾਰ ਵਰਗ ਵਿਚ 202 ਕਿਲੋਗਾ੍ਰਮ ਭਾਰ ਚੁੱਕ ਕੇ ਚਾਂਦੀ ਦਾ ਤਮਗ਼ਾ ਆਪਣੇ ਨਾਮ ਕਰ ਲਿਆ ਹੈ ਜਦਕਿ ਚੀਨ ਦੀ ਹੋਡ ਜਿਹੂਈ ਨੇ 210 ਕਿਲੋਗ੍ਰਾਮ ਵਜ਼ਨ ਚੁੱਕ ਕੇ ਸੋਨ ਮੈਡਲ ਜਿੱਤਿਆ ਅਤੇ ਇੰਡੋਨੇਸ਼ੀਆ ਦੀ ਵਿੰਡੀ ਨੇ ਕਾਂਸੀ ਦਾ ਤਮਗ਼ਾ ਜਿਤਿਆ। ਉਲੰਪਿਕਸ ਖੇਡਾਂ ਦੇ ਇਤਿਹਾਸ ਵਿਚ ਭਾਰਤ ਦਾ ਇਹ ਪੰਜਵਾਂ ਮੈਡਲ ਹੈ। ਮੀਰਾਬਾਈ ਚਾਨੂ ਦੀ ਇਸ ਪ੍ਰਾਪਤ ਲਈ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਵਧਾਈ ਦਿਤੀ ਹੈ।
ਰੋਹਤਕ : ਪਹਿਲਾਂ ਦੀ ਤਰ੍ਹਾਂ ਇਸ ਵਾਰ ਵੀ ਹਰਿਆਣਾ ਸਰਕਾਰ ਨੇ ਸੂਬੇ ਦੇ ਖਿਡਾਰੀਆਂ ਲਈ ਵੱਡਾ ਐਲਾਨ ਕੀਤਾ ਹੈ ਕਿ ਉਲੰਪਿਕ ਖੇਡਾਂ ਵਿਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਦਾ ਖਾਸ ਖਿਆਲ ਰੱਖਿਆ ਜਾਵੇਗਾ। ਦਰਅਸਲ ਹੁਣ ਤੋਂ ਬਿਲਕੁਲ ਇਕ ਮਹੀਨੇ ਬਾਅਦ, ਟੋਕਿ
ਪੰਚਕੂਲਾ : ਹਰਿਆਣਾ ਦੀ ਖਟੜ ਸਰਕਾਰ ਨੇ ਸਖ਼ਤ ਫ਼ੈਸਲਾ ਲੈਂਦਿਆਂ ਇਕ ਵਾਰ ਫਿਰ Corona ਦੀ ਰੋਕਥਾਮ ਸੰਬੰਧੀ ਪਾਬੰਦੀਆਂ ਵਧਾ ਦਿੱਤੀਆਂ ਹਨ। ਹੁਣ ਤਾਲਾਬੰਦੀ ਨੂੰ ਇਕ ਹਫ਼ਤੇ ਲਈ 21 ਜੂਨ ਤੱਕ ਵਧਾ ਦਿੱਤਾ ਗਿਆ ਹੈ। ਰਾਜ ਸਰਕਾਰ ਦੇ ਨਵੇਂ ਆਦੇਸ਼ ਅਨੁਸਾਰ
ਸਿਰਸਾ : ਸਨਿੱਚਰਵਾਰ ਸ਼ਾਮ ਨੂੰ ਅਚਾਨਕ ਤੇਜ਼ ਹਨੇਰੀ ਅਤੇ ਮੀਂਹ ਪੈਣ ਨਾਲ ਸਿਰਸਾ ਸ਼ਹਿਰ ਵਿੱਚ ਕਾਫ਼ੀ ਨੁਕਸਾਨ ਹੋਇਆ ਹੈ। ਪਰਸ਼ੂਰਾਮ ਚੌਂਕ ਕੋਲ ਇੱਕ ਦੁਕਾਨ ਦਾ ਛੱਜਾ ਡਿੱਗਣ ਨਾਲ ਸੜਕ 'ਤੇ ਜਾ ਰਹੀ ਇੱਕ ਗੱਡੀ ਦੁਰਘਟਨਾ ਦਾ ਸ਼ਿਕਾਰ ਹੋ ਗਈ। ਸੜਕ 'ਤੇ ਮਲਬਾ ਫ਼ੈ
ਰੋਹਤਕ : ਕੋਰੋਨਾ ਕਾਰਨ ਹਰ ਸੂਬਾ ਆਪਣੇ ਪੱਧਰ ਉਤੇ ਫ਼ੈਸਲੇ ਲੈ ਰਿਹਾ ਹੈ ਅਤੇ ਇਸੇ ਤਰਜ ਉਤੇ ਹੁਣ ਹਰਿਆਣਾ ਨੇ ਨੇ ਲਾਕਡਾਊਨ ਨੂੰ ਹੋਰ ਵਧਾ ਦਿੱਤਾ ਹੈ। ਇਸ ਸਬੰਧੀ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਐਲਾਨ ਕੀਤਾ ਹੈ ਕਿ ਹਰਿਆਣਾ ਵਿੱਚ 7 ਜੂਨ ਤੱਕ ਦੇ ਲਈ ਲਾਕਡਾਊਨ
ਰੋਹਤਕ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਬਿਆਨ ਦਿੰਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਆਪਣਾ ਅੰਦੋਲਨ ਖ਼ਤਮ ਕਰ ਦੇਣਾ ਚਾਹੀਦਾ ਹੈ ਕਿਉ ਕਿ ਕੋਰੋਨਾ ਦਾ ਕਹਿਰ ਵੱਧ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਧਰਨਾ ਸਥਾਨ ਤੋਂ ਕਿਸਾਨਾਂ ਦੀ ਆਵਾਜਾਈ ਦੇ ਕਾਰਨ ਪਿੰਡਾਂ 'ਚ
ਕਰੋਨਾਵਾਇਰਸ ਦੇ ਦਿਨੋ ਦਿਨ ਵਧ ਰਹੇ ਖ਼ਤਰੇ ਨੂੰ ਦੇਖਦਿਆਂ ਹਰਿਆਣਾ ਸਰਕਾਰ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਹਰਿਆਣਾ ਸਰਕਾਰ ਨੇ ਸੂਬੇ ਵਿੱਚ ਸੰਪੂਰਨ ਲਾਕਡਾਊਨ ਦਾ ਫ਼ੈਸਲਾ ਲਿਆ ਹੈ ਜਿਸ ਤਹਿਤ ਹੁਣ ਹਰਿਆਣਾ ਵਿਚ ਸੋਮਵਾਰ ਤੋਂ ਸੱਤ ਦਿਨਾਂ ਤਕ ਲਾਕਡਾਊਨ ਰਹੇਗਾ। ਸੂਬੇ ਦੇ ਮੰਤਰੀ ਸ੍ਰੀ ਅਨਿਲ ਵਿੱਜ ਨੇ ਟਵੀਟ ਰਾਹੀਂ ਇਹ ਐਲਾਨ ਕੀਤਾ ਹੈ ਕਿ ਸੂਬੇ ਵਿਚ ਹੁਣ 3 ਮਈ ਤੋਂ ਲੈ ਕੇ ਅਗਲੇ ਸੱਤ ਦਿਨਾਂ ਤਕ ਲਾਕਡਾਊਨ ਲਗਾਇਆ ਗਿਆ ਹੈ।
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਇਕ ਵਾਰ ਫਿਰ ਰਾਜ ਸਰਕਾਰ ਦੀ ਸਭਕਾ ਸਾਥ ਸਭਕਾ ਵਿਕਾਸ ਦੀ ਪ੍ਰਤੀਬੱਧਤਾ ਨੂੰ ਦੁਹਰਾਉਂਦੇ ਹੋਏ ਅੱਜ ਸੂਬਾ ਵਾਸੀਆਂ ਨੂੰ ਸਿਖਿਆ, ਸਿਹਤ, ਸੜਕ ਤੰਤਰ ਦਾ ਮਜਬੂਤੀਕਰਣ, ਜਲ, ਖੇਡ, ਬਿਜਲੀ ਆਦਿ ਸਮੇਤ 141 ਕਰੋੜ ਰੁਪਏ ਦੀ ਪਰਿਯੋਜਨਾਵਾਂ ਸਮਰਪਿਤ ਕੀਤੀਆਂ ਹਨ।