ਵਿਸ਼ਵ ਭਰ ਵਿੱਚ ਸਿੱਖ ਮਾਰਸ਼ਲ ਆਰਟ ਗੱਤਕੇ ਨੂੰ ਪ੍ਰਫੁੱਲਤ ਕਰਨ, ਪ੍ਰਚਾਰ-ਪਸਾਰ ਅਤੇ ਸੰਭਾਲਣ ਦੇ ਉਦੇਸ਼ ਨਾਲ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ (ਕੌਮਾਂਤਰੀ ਸਿੱਖ ਸਸ਼ਤਰ ਵਿੱਦਿਆ ਕੌਂਸਲ) ਨੇ ਹੇਜ਼, ਲੰਡਨ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਅਤੇ ਇਸ ਖੇਡ ਦੇ ਗਤੀਸ਼ੀਲ ਵਿਕਾਸ ਅਤੇ ਵਿਸਥਾਰ ਕਰਨ ਦਾ ਫੈਸਲਾ ਲਿਆ।