ਪੰਜਾਬ ਰਾਜ ਦੇ 117 ਵਿਧਾਨ ਸਭਾ ਹਲਕਿਆਂ ਲਈ 1304 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ, ਪੰਜਾਬ ਡਾ. ਐੱਸ ਕਰੁਣਾ ਰਾਜੂ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰੀਕ੍ਰਿਆ ਦੌਰਾਨ 2266 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਸਨ। ਕਾਗਜ਼ਾਂ ਦੀ ਪੜਤਾਲ ਦੌਰਾਨ 588 ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਸਨ।