Friday, March 20, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਜੱਜ ਬਣੀ ਡਿੰਪਲ ਗਰਗ ਸਨਮਾਨਿਤ

February 24, 2024 02:08 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਸੁਨਾਮ ਸ਼ਹਿਰ ਦੇ ਅਗਰਵਾਲ ਪਰਿਵਾਰ ਨਾਲ ਸਬੰਧਿਤ ਕਾਰੋਬਾਰੀ ਗਿਆਨ ਚੰਦ ਗਰਗ ਦੀ ਬੇਟੀ ਜੱਜ ਬਣੀ ਡਿੰਪਲ ਗਰਗ ਦਾ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਆਗੂਆਂ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਮਾਰਕਿਟ ਕਮੇਟੀ ਸੁਨਾਮ ਦੇ ਸਾਬਕਾ ਚੇਅਰਮੈਨ ਪ੍ਰਿਤਪਾਲ ਸਿੰਘ ਹਾਂਡਾ, ਦਿਹਾਤੀ ਜ਼ਿਲ੍ਹਾ ਪ੍ਰਧਾਨ ਸਤਗੁਰ ਸਿੰਘ ਨਮੋਲ, ਸਾਬਕਾ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ, ਕੌਂਸਲਰ ਮੋਂਟੀ ਮਧਾਨ, ਸਰਪੰਚ ਚਮਕੌਰ ਸਿੰਘ ਮੋਰਾਂਵਾਲੀ, ਸਾਬਕਾ ਕੌਂਸਲਰ ਦਰਸ਼ਨ ਸਿੰਘ ਮੋਰਾਂਵਾਲੀ, ਪ੍ਰਿਤਪਾਲ ਸਿੰਘ ਕਾਲਾ, ਹਰਵਿੰਦਰ ਸਿੰਘ ਹਨੀ ਹਾਂਡਾ ਨੇ ਜੱਜ ਬਣੀ ਡਿੰਪਲ ਗਰਗ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜੋਕੇ ਸਮੇਂ ਕੁੜੀਆਂ ਵੀ ਮੁੰਡਿਆਂ ਦੇ ਮੁਕਾਬਲੇ ਉਚੇਰੀ ਸਿੱਖਿਆ ਹਾਸਲ ਕਰਕੇ ਮੱਲਾਂ ਮਾਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਡਿੰਪਲ ਗਰਗ ਨੇ ਪੀਸੀਐਸ ਜ਼ੁਡੀਸ਼ੀਅਲ ਦਾ ਵਕਾਰੀ ਇਮਤਿਹਾਨ ਪਾਸ ਕਰਕੇ ਪਰਿਵਾਰ ਅਤੇ ਸ਼ਹਿਰ ਦਾ ਨਾਮ ਰੌਸ਼ਨ ਕੀਤਾ ਹੈ। ਅਕਾਲੀ ਆਗੂਆਂ ਨੇ ਉਮੀਦ ਜ਼ਾਹਰ ਕਰਦਿਆਂ ਕਿਹਾ ਕਿ ਸੁਨਾਮ ਸ਼ਹਿਰ ਦੀ ਹੋਣਹਾਰ ਧੀ ਡਿੰਪਲ ਗਰਗ ਇਨਸਾਫ਼ ਦੇ ਮੰਦਿਰ ਦੀਆਂ ਕਦਰਾਂ ਕੀਮਤਾਂ ਨੂੰ ਇਮਾਨਦਾਰੀ ਨਾਲ ਨਿਭਾਅ ਕੇ ਪੀੜਤਾਂ ਨੂੰ ਨਿਆਂ ਦੇਵੇਗੀ। ਇਸ ਮੌਕੇ ਪਰਿਵਾਰਕ ਮੈਂਬਰਾਂ ਵੱਲੋਂ ਅਕਾਲੀ ਆਗੂਆਂ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਉਨ੍ਹਾਂ ਵੱਲੋਂ ਡਿੰਪਲ ਗਰਗ ਨੂੰ ਦਿੱਤੀ ਸਿੱਖਿਆ ਭਵਿੱਖ ਵਿੱਚ ਮਾਰਗ ਦਰਸ਼ਨ ਬਣੇਗੀ।

Have something to say? Post your comment

 

More in Malwa

ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਮਾਣਾ ਦਫ਼ਤਰ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਵਿਧਾਇਕ ਜੌੜਾਮਾਜਰਾ ਦੀ ਟੀਮ ਨੇ ਸਮਾਣਾ ਹਲਕੇ ਦੇ ਲੋਕਾਂ ਨੂੰ ਧਰੁਵ ਰਾਠੀ ਦੀ ਦਸਤਾਵੇਜੀ ਫ਼ਿਲਮ ਦਿਖਾਈ

ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਦੇ ਸਹਿਯੋਗ ਨਾਲ਼ ਕਰਵਾਇਆ ਗਿਆ ਇੱਕ ਰੋਜ਼ਾ ਸੈਮੀਨਾਰ

ਪਾਣੀ ਦੇ ਬਕਾਇਆ ਮੁੱਦੇ ’ਤੇ ਸਪੀਕਰ ਸੰਧਵਾਂ ਵੱਲੋਂ ਰਾਜਸਥਾਨ ਸਰਕਾਰ ਨੂੰ ਅਪੀਲ

ਸੁਨਾਮ 'ਚ ਟਰੈਫਿਕ ਪੁਲਿਸ ਦੇ ਨਵੇਂ ਦਫਤਰ ਦਾ ਕੀਤਾ ਉਦਘਾਟਨ

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਪ੍ਰਿਤਪਾਲ ਸਿੰਘ ਹਾਂਡਾ ਅਕਾਲੀ ਦਲ (ਪੁਨਰ ਸੁਰਜੀਤ ) ਦੇ ਜਨਰਲ ਸਕੱਤਰ ਬਣੇ 

ਸੁਨਾਮ ਕਾਲਜ ਦੇ ਗੇਟ ਮੂਹਰੇ ਕਾਂਗਰਸੀਆਂ ਨੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ 

ਨੌਜਵਾਨ ਕਾਂਗਰਸੀਆਂ ਨੇ ਭੰਡੀ ਮੋਦੀ ਹਕੂਮਤ

ਪੁਰਸਕਾਰ ਲੇਖਕ ਨੂੰ ਹੋਰ ਗੰਭੀਰ ਤੇ ਸੂਝਵਾਨ ਬਣਾਉਣ ’ਚ ਯੋਗਦਾਨ ਪਾਉਂਦੇ ਹਨ : ਭਾਸ਼ੋ