Wednesday, May 15, 2024

Chandigarh

ਪੰਜਾਬ ਵਿੱਚ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਵਿਆਪਕ ਟੀਕਾਕਰਨ ਮੁਹਿੰਮ ਅੱਜ ਤੋਂ

February 24, 2024 04:07 PM
SehajTimes
ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 25 ਫਰਵਰੀ ਤੋਂ ਲੰਪੀ ਸਕਿੱਨ ਬਿਮਾਰੀ ਤੋਂ ਗਊਧਨ ਦੇ ਬਚਾਅ ਲਈ ਵੱਡੇ ਪੱਧਰ 'ਤੇ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵੱਲੋਂ ਤੇਲੰਗਾਨਾ ਸਟੇਟ ਵੈਟਰਨਰੀ ਬਾਇਓਲਾਜੀਕਲ ਐਂਡ ਰਿਸਰਚ ਇੰਸਟੀਚਿਊਟ, ਹੈਦਰਾਬਾਦ ਤੋਂ 78.75 ਲੱਖ ਰੁਪਏ ਦੀ ਲਾਗਤ ਨਾਲ ਗੋਟ ਪੌਕਸ ਵੈਕਸੀਨ ਦੀਆਂ 25 ਲੱਖ ਖੁਰਾਕਾਂ ਖਰੀਦੀਆਂ ਗਈਆਂ ਹਨ।
 
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਟੇਟ ਵੈਟਰਨਰੀ ਵੈਕਸੀਨ ਇੰਸਟੀਚਿਊਟ, ਲੁਧਿਆਣਾ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਵੈਕਸੀਨ ਭੇਜ ਦਿੱਤੀ ਗਈ ਹੈ। ਇਸ ਮੁਹਿੰਮ ਤਹਿਤ ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਕੈਟਲ ਪੌਂਡਸ ਅਤੇ ਪ੍ਰਾਈਵੇਟ ਗਊਸ਼ਾਲਾਵਾਂ ਸਮੇਤ ਸੂਬੇ ਦੇ ਸਾਰੇ ਗਊਧਨ ਨੂੰ ਇਹ ਵੈਕਸੀਨ ਮੁਫ਼ਤ ਲਗਾਈ ਜਾਵੇਗੀ।  ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਟੀਕਾਕਰਨ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜੁਆਇੰਟ ਡਾਇਰੈਕਟਰ ਆਰ.ਡੀ.ਡੀ.ਐਲ., ਜਲੰਧਰ ਨੂੰ ਨੋਡਲ ਅਫ਼ਸਰ ਵਜੋਂ ਤਾਇਨਾਤ ਕੀਤਾ ਗਿਆ ਹੈ। ਪੰਜਾਬ ਪਸ਼ੂ ਪਾਲਣ ਵਿਭਾਗ ਵੱਲੋਂ ਸੂਬਾ ਪੱਧਰ 'ਤੇ ਇਕ ਕੰਟਰੋਲ ਰੂਮ ਸਥਾਪਤ ਕਰਨ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰਾਂ ਦੇ ਦਫ਼ਤਰਾਂ ਵਿਖੇ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਵੀ ਸਥਾਪਤ ਕੀਤੇ ਗਏ ਹਨ। ਵਿਭਾਗ ਨੇ ਪਸ਼ੂ ਪਾਲਕਾਂ ਦੀ ਮਦਦ ਲਈ ਹੈਲਪਲਾਈਨ ਨੰਬਰ 0172-2217084 ਵੀ ਜਾਰੀ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਬਿਮਾਰੀ ਤੋਂ ਬਚਾਅ ਲਈ ਗੋਟ ਪੌਕਸ ਵੈਕਸੀਨ ਦੀ ਇਹ ਬੂਸਟਰ ਡੋਜ਼ ਤੀਜੀ ਵਾਰ ਲਗਾਈ ਜਾ ਰਹੀ ਹੈ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਵੈਕਸੀਨ ਲਈ ਕੋਲਡ ਚੇਨ ਦੇ ਪੁਖ਼ਤਾ ਪ੍ਰਬੰਧ ਕਰਨ ਅਤੇ ਪਸ਼ੂ ਪਾਲਕਾਂ ਨੂੰ ਟੀਕਾਕਰਨ ਮੁਹਿੰਮ ਦੇ ਫਾਇਦਿਆਂ ਬਾਰੇ ਜਾਗਰੂਕ ਕਰਨ ਲਈ ਵੀ ਕਿਹਾ।

Have something to say? Post your comment

 

More in Chandigarh

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ  

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ

ਚੰਡੀਗੜ੍ਹ ਦੀ ਹੱਦ ਨਾਲ ਲੱਗਦੀਆਂ ਨਾਜਾਇਜ਼ ਉਸਾਰੀਆਂ 'ਤੇ ਮੋਹਾਲੀ ਪ੍ਰਸ਼ਾਸਨ ਸਖ਼ਤ ਹੋਇਆ

ਛੋਟਾ ਥਾਣੇਦਾਰ ਵੱਢੀ ਲੈਂਦਾ ਰੰਗੇ ਹੱਥੀਂ ਕਾਬੂ

ਮੋਹਾਲੀ ਦੀ ਦਿਸ਼ਾ ਨੇ MBBS ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਪਹਿਲਾ ਦਾ ਸਥਾਨ ਹਾਸਲ ਕੀਤਾ

ਏ.ਡੀ.ਸੀ. ਵੱਲੋਂ ਅਬਰੋਡ ਕੈਰੀਅਰਜ਼ ਫਰਮ ਦਾ ਲਾਇਸੰਸ ਰੱਦ

ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਲੋਕਤੰਤਰ ਦਾ ਤਿਉਹਾਰ ਮਨਾਉਣ ਲਈ ਸਵੀਪ ਟੀਮ ਵੱਲੋਂ ਰੇਲਵੇ ਸਟੇਸ਼ਨ ਅਤੇ ਬੱਸ ਅੱਡਿਆ ਉਤੇ ਦਸਤਕ 

ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫ਼ਤਾਰ

ਅੰਤਰਰਾਸ਼ਟਰੀ ਮਾਂ ਦਿਵਸ ਅਤੇ ਨਰਸ ਦਿਵਸ ਮੌਕੇ ਜ਼ਿਲ੍ਹਾ ਹਸਪਤਾਲ ਵਿਖੇ ਵੋਟ ਪਾਉਣ ਦਾ ਸੁਨੇਹਾ ਦਿੱਤਾ ਗਿਆ