Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਕੰਪਿਊਟਰ ਸਾਇੰਸ ਅਤੇ ਇੰਜਨੀਅਰਿੰਗ ਵਿਭਾਗ ਨੇ ਦੋ-ਰੋਜ਼ਾ ਖੇਡ ਸਮਾਗਮ ਕਰਵਾਇਆ

February 24, 2024 04:11 PM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਅਤੇ ਇੰਜਨੀਅਰਿੰਗ ਵਿਭਾਗ ਨੇ ਦੋ-ਰੋਜ਼ਾ ਖੇਡ ਸਮਾਗਮ ਕਰਵਾਇਆ। ਇਸ ਖੇਡ ਸਮਾਗਮ ਵਿੱਚ ਰਵਾਇਤੀ ਖੇਡਾਂ ਜਿਵੇਂ ਕਿ ਕ੍ਰਿਕਟ, ਫੁੱਟਬਾਲ, ਬੈਡਮਿੰਟਨ, ਰੱਸਾਕਸ਼ੀ ਤੋਂ ਲੈ ਕੇ ਬੌਧਿਕਤਾ ਨਾਲ਼ ਜੁੜੀਆਂ ਖੇਡਾਂ ਜਿਵੇਂ ਕਿ ਸ਼ਤਰੰਜ, ਅਤੇ ਔਨਲਾਈਨ ਗੇਮਿੰਗ ਆਦਿ ਵੀ ਸ਼ਾਮਿਲ ਸਨ। 300 ਤੋਂ ਵੱਧ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਖੇਡਾਂ ਵਿੱਚ ਭਾਗ ਲਿਆ।  ਖੇਡ ਸਮਾਗਮ ਸਮਾਪਤੀ ਉੱਤੇ ਜੇਤੂਆਂ ਨੂੰ ਇਨਾਮ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਪੰਜਾਬੀ ਯੂਨੀਵਰਸਿਟੀ ਤੋਂ ਡਾਇਰੈਕਟਰ ਸਪੋਰਟਸ ਡਾ.ਅਜੀਤਾ ਅਤੇ ਸਪੋਰਟਸ ਸਾਇੰਸ ਦੇ ਪ੍ਰੋਫ਼ੈਸਰ ਡਾ. ਅਸ਼ੋਕ ਕੁਮਾਰ ਨੇ ਇਸ ਸਮਾਗਮ ਦਾ ਉਦਘਾਟਨ ਕੀਤਾ। ਡਾ. ਅਜੀਤਾ ਨੇ ਵਿਦਿਆਰਥੀਆਂ ਨੂੰ ਖੇਡਾਂ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ।  ਉਨ੍ਹਾਂ ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਆਪਣੀ ਤਕਨੀਕੀ ਮੁਹਾਰਤ ਨੂੰ ਲਾਗੂ ਕਰਨ ਲਈ ਵੀ ਉਤਸ਼ਾਹਿਤ ਕੀਤਾ ਤਾਂ ਜੋ ਉਨ੍ਹਾਂ ਦੇ ਵਿਕਾਸ ਨਾਲ਼ ਖੇਡਾਂ ਦੇ ਖੇਤਰ ਵਿੱਚ ਦੇਸ਼ ਦੇ ਪ੍ਰਦਰਸ਼ਨ ਨੂੰ ਅੱਗੇ ਵਧਾਇਆ ਜਾ ਸਕੇ। ਡਾ. ਅਸ਼ੋਕ ਕੁਮਾਰ ਨੇ ਵਿਦਿਆਰਥੀਆਂ ਨੂੰ ਆਪਣੇ ਵਿੱਚ ਖੇਡ ਭਾਵਨਾ ਪੈਦਾ ਕਰਨ ਦੀ ਸਲਾਹ ਦਿੱਤੀ ਅਤੇ ਵਿਦਿਆਰਥੀਆਂ ਦੀਆਂ ਵੱਖ-ਵੱਖ ਖੇਡਾਂ ਅਤੇ ਸਿਹਤ ਸੰਬੰਧੀ ਚਿੰਤਾਵਾਂ ਬਾਰੇ ਵੀ ਗੱਲ ਕੀਤੀ।  ਉਨ੍ਹਾਂ ਸੰਤੁਲਿਤ ਜੀਵਨ ਸ਼ੈਲੀ ਦੀ ਮਹੱਤਤਾ ਨੂੰ ਉਜਾਗਰ ਕੀਤਾ। ਵਿਭਾਗ ਮੁਖੀ ਡਾ. ਹਿਮਾਂਸ਼ੂ ਅਗਰਵਾਲ ਨੇ ਆਪਣੇ ਸਵਾਗਤੀ ਭਾਸ਼ਣ ਵਿੱਚ ਕਿਹਾ ਕਿ ਅਜਿਹੇ ਸਮਾਗਮ ਨਾ ਸਿਰਫ਼ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਦੇ ਹਨ ਸਗੋਂ ਸਾਡੇ ਵਿਦਿਆਰਥੀਆਂ ਵਿੱਚ ਭਾਈਚਾਰਕ ਅਤੇ ਸਹਿਯੋਗ ਦੀ ਭਾਵਨਾ ਵੀ ਪੈਦਾ ਕਰਦੇ ਹਨ। ਸਪੋਰਟਸ ਕਲੱਬ ਦੇ ਕੋਆਰਡੀਨੇਟਰ ਡਾ. ਗੌਰਵ ਗੁਪਤਾ ਅਤੇ ਡਾ. ਵਿਲੀਅਮਜੀਤ ਸਿੰਘ ਨੇ ਵਿਦਿਆਰਥੀਆਂ ਵਿਚ ਟੀਮ ਵਰਕ, ਅਨੁਸ਼ਾਸਨ ਅਤੇ ਲੀਡਰਸ਼ਿਪ ਦੇ ਗੁਣਾਂ ਨੂੰ ਉਤਸ਼ਾਹਿਤ ਕਰਨ ਲਈ ਖੇਡਾਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ।

Have something to say? Post your comment

 

More in Malwa

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਵਸ ਮਨਾਇਆ

ਡਿਜੀਟਲ ਯੁੱਗ ਵਿੱਚ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਨਾ ਸਮੇਂ ਦੀ ਮੁੱਖ ਲੋੜ: ਡਾ. ਜਗਦੀਪ ਸਿੰਘ

ਮਜ਼ਦੂਰ ਦਿਵਸ ਮੌਕੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਸਮਾਣਾ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 5 ਮਈ ਨੂੰ