Saturday, May 18, 2024

Malwa

ਵੱਡੇ ਘੱਲੂਘਾਰੇ ਦੇ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਜੋੜ ਮੇਲਾ ਮਨਾਇਆ

February 24, 2024 04:17 PM
ਤਰਸੇਮ ਸਿੰਘ ਕਲਿਆਣੀ

ਸੰਦੌੜ : ਵੱਡੇ ਘੱਲੂਘਾਰੇ ਦੇ ਮਹਾਨ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਪਿੰਡ ਕੁਠਾਲਾ(ਮਾਲੇਰਕੋਟਲਾ) ਸ੍ਰੀ ਮਿਸ਼ਲ ਸ਼ਹੀਦਾਂ ਤਰਨਾ ਦਲ ਦੇ ਤੀਜੇ ਮੁਖ਼ੀ ਸਿੰਘ ਸਾਹਿਬ ਜੱਥੇਦਾਰ ਸ਼ਹੀਦ ਬਾਬਾ ਸੁਧਾ ਸਿੰਘ ਜੀ ਦੇ ਤਪ ਅਸਥਾਨ ਗੁਰਦੁਆਰਾ ਸਾਹਿਬ ਸ਼ਹੀਦੀ ਵਿਖੇ ਤਿੰਨ ਰੋਜ਼ਾ ਮਹਾਨ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਨਿਵਾਸੀਆਂ ਅਤੇ ਇਲਾਕੇ ਦੀਆਂ ਸ਼ਰਧਾਵਾਨ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੀ ਯੋਗ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਇਸ ਸਾਰੇ ਪ੍ਰੋਗਰਾਮ ਦੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਾਬਾ ਗੁਰਦੀਪ ਸਿੰਘ ਖਾਲਸ਼ਾ ਤੇ ਖਾਜ਼ਾਨਚੀ ਫੌਜ਼ੀ ਗੋਬਿੰਦ ਸਿੰਘ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਸਮਾਗਮ ਦੇ ਤਿੰਨੇ ਦਿਨ ਦੁਪਹਿਰ 1:00 ਵਜੇ ਤੋਂ ਸ਼ਾਮ 4:00 ਵਜੇ ਤੱਕ ਸਿੱਖ ਧਰਮ ਦੇ ਪ੍ਰਸਿੱਧ ਪ੍ਰਚਾਰਕ ਸੰਤ ਬਾਬਾ ਹਰੀ ਸਿੰਘ ਜੀ ਰੰਧਾਵੇ ਵਾਲਿਆਂ ਦੇ ਸਪੁੱਤਰ ਭਾਈ ਸਾਹਿਬ ਗੁਰਪ੍ਰੀਤ ਸਿੰਘ ਜੀ ਮੈਂਬਰ ਸ਼੍ਰੋਮਣੀ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਤੇ ਉਹਨਾਂ ਦੇ ਜਥੇ ਦੁਆਰਾ ਸਿੱਖ ਇਤਿਹਾਸ ਨਾਲ ਸੰਗਤਾਂ ਨੂੰ ਕਥਾ ਵਿਚਾਰਾਂ ਰਾਹੀਂ ਨਿਹਾਲ ਕੀਤਾ ਗਿਆ। ਉਹਨਾਂ ਨੇ ਸਿੱਖ ਇਤਿਹਾਸ ਪ੍ਰਤੀ ਗੱਲ ਕਰਦਿਆਂ ਦੱਸਿਆ ਕਿ ਕੁੱਪ ਰੇਹੀੜੇ ਦੇ ਵੱਡੇ ਘੱਲੂਘਾਰੇ ਦੇ ਦੌਰਾਨ ਜੋ ਸਿੰਘਾਂ ਦਾ ਇੱਕ ਜਥਾ ਦੁਸ਼ਮਣਾਂ ਨਾਲ ਯੁੱਧ ਕਰਦਾ ਹੋਇਆ ਇਤਿਹਾਸਕ ਨਗਰ ਪਿੰਡ ਕੁਠਾਲਾ ਵਿਖੇ ਪਹੁੰਚਿਆ ਸੀ ਜਿੰਨਾਂ ਦੀ ਅਗਵਾਈ ਸ਼ਹੀਦ ਬਾਬਾ ਸੁਧਾ ਸਿੰਘ ਜੀ ਕਰ ਰਹੇ ਸਨ। ਉਸ ਯੁੱਧ ਸਮੇਂ 19 ਸਿੰਘ ਸ਼ਹੀਦੀ ਪਾ ਗਏ ਸਨ ਤੇ ਉਹਨਾਂ ਸ਼ਹੀਦ ਸਿੰਘਾਂ ਦਾ ਅੰਤਿਮ ਸ਼ਸਕਾਰ ਏਸੇ ਸਥਾਨ ਤੇ ਕੀਤਾ ਗਿਆ। ਜਿੰਨਾਂ ਦੀ ਯਾਦ ਵਿੱਚ ਪੁਰਾਤਨ ਅੰਗੀਠਾ ਸਾਹਿਬ ਸ਼ੁਸ਼ੋਭਿਤ ਹੈ ਜਿਸ ਦੀ ਹੁਣ ਕਾਰ ਸੇਵਾ ਚੱਲ ਰਹੀ ਹੈ। ਤੇ ਸੰਗਤਾਂ ਵੱਲੋਂ ਇਸ ਮਹਾਨ ਸੇਵਾ ਵਿੱਚ ਤਨ,ਮਨ, ਧਨ ਦੇ ਨਾਲ ਸੇਵਾ ਨਿਭਾਈ ਜਾ ਰਹੀ ਹੈ। ਤੇ ਇਸ ਅਸਥਾਨ ਤੇ ਪੁਰਾਤਨ ਹੱਥ ਲਿਖ਼ਿਤ ਦਮਦਮਾ ਸਾਹਿਬ ਵਾਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸ਼ੁਸ਼ੋਭਿਤ ਹਨ ਜਿੰਨਾਂ ਦੇ ਹਰੇਕ ਚਾਨਣੀ ਦਸ਼ਮੀ ਵਾਲੇ ਦਿਨ ਸੰਗਤਾਂ ਨੂੰ ਦਰਸ਼ਨ ਕਰਵਾਏ ਜਾਂਦੇ ਹਨ ਅਤੇ ਮਾਘ ਮਹੀਨੇ ਦੀ ਚਾਨਣੀ ਦਸ਼ਮੀ ਨੂੰ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲਾ ਮਨਾਇਆ ਜਾਂਦਾ ਹੈ। ਇਸ ਤੋਂ ਇਲਾਵਾ ਪ੍ਰਸਿੱਧ ਢਾਡੀ ਜਥਾ ਨਵਰੰਗ ਸਿੰਘ ਦੁਆਰਾ ਸਿੱਖ ਇਤਿਹਾਸ ਦੀਆਂ ਵਾਰਾਂ ਸੁਣਾਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਸੰਗਤਾਂ ਨੂੰ ਖੰਡੇ ਦੀ ਪਾਹੁਲ ਲੈਣ ਲਈ ਪ੍ਰੇਰਿਆ ਤੇ ਗੁਰੂ ਵਾਲੇ ਬਣਕੇ ਸਿੰਘ ਸਜਕੇ ਬਾਣੀ ਬਾਣੇ ਨਾਲ ਜੁੜਨ ਦੀ ਅਪੀਲ ਕੀਤੀ ਤੇ ਜਬਰ, ਜ਼ੁਲਮ ਦੇ ਖਿਲਾਫ਼ ਲੜਨ ਲਈ ਪ੍ਰੇਰਿਤ ਕੀਤਾ ਤੇ ਹੱਕ, ਸੱਚ ਤੇ ਕਿਰਤ ਕਮਾਈ ਕਰਨ ਦਾ ਸ਼ੰਦੇਸ਼ ਦਿੱਤਾ। ਸਮਾਗਮ ਦੌਰਾਨ ਸਿੱਖ ਧਰਮ ਵਿੱਚ ਪ੍ਰਚੱਲਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ਜੋ ਕਿ ਸਾਰੀਆਂ ਸੰਗਤਾਂ ਵੱਲੋੰ ਇਕੱਠੇ ਬੈਠਕੇ ਛਕਿਆ ਗਿਆ। ਇਸ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀਆਂ ਵੀ ਕੀਤੀਆਂ ਗਈਆਂ ਤੇ ਸੰਗਤਾਂ ਨੂੰ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਸਾਹਿਬ ਗਿਆਨੀ ਗਗਨਦੀਪ ਸਿੰਘ ਵੱਲੋਂ ਸ੍ਰੀ ਗ੍ਰੰਥ ਸਹਿਬ ਜੀ ਦੀ ਬਾਣੀ ਵਿੱਚੋਂ ਹੁਕਮਨਾਮਾ ਸਾਹਿਬ ਸਰਵਨ ਕਰਵਾਏ ਗਏ। ਇਸ ਮੌਕੇ ਸ੍ਰੀ ਮਿਸ਼ਲ ਸ਼ਹੀਦਾਂ ਤਰਨਾ ਦਲ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਬਾਬਾ ਤਰਲੋਚਨ ਸਿੰਘ ਜੀ ਅਤੇ ਉਹਨਾਂ ਦੇ ਜਥੇ ਨੇ ਵਿਸ਼ੇਸ਼ ਤੌਰ ਤੇ ਪਹੁੰਚਕੇ ਹਾਜ਼ਰੀ ਭਰੀ ਅਤੇ ਉਹਨਾਂ ਦੇ ਨਾਲ ਬਾਬਾ ਸੁਖਜੀਤ ਸਿੰਘ ਜੀ ਖੁੱਡੇ ਵਾਲਿਆਂ ਨੇ ਵੀ ਉਚੇਚੇ ਤੌਰ ਤੇ ਸ਼ਾਮਿਲ ਹੋਕੇ ਹਾਜ਼ਰੀ ਲਗਵਾਕੇ ਸੰਗਤਾਂ ਨੂੰ ਦਰਸ਼ਨ ਦਿੱਤੇ। ਪ੍ਰੋਗਰਾਮ ਦੇ ਆਖਿਰ 'ਚ ਗਿਆਨੀ ਗਗਨਦੀਪ ਸਿੰਘ ਵੱਲੋਂ ਸਮਾਗਮ ਵਿੱਚ ਪਹੁੰਚੀਆਂ ਸਾਰੀਆਂ ਸੰਗਤਾਂ ਦਾ ਤਹਿ-ਦਿਲੋਂ ਧੰਨਵਾਦ ਕੀਤਾ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਕਰੋੜਿ-ਕਰੋੜਿ ਧੰਨਵਾਦ ਕਰਦੇ ਹੋਏ ਪ੍ਰੋਗਰਾਮ ਦੀ ਸਮਾਪਤੀ ਕੀਤੀ। ਇਸ ਮੌਕੇ ਬਾਬਾ ਜਗਦੀਪ ਸਿੰਘ ਬਿੱਟੂ, ਫੌਜ਼ੀ ਰਾਮ ਸਿੰਘ, ਲੈਕਚਰਾਰ ਜਸਵਿੰਦਰ ਸਿੰਘ ਜੱਸੀ, ਤੇਜਿੰਦਰ ਸਿੰਘ ਚਹਿਲ, ਨਰਿੰਦਰਜੀਤ ਸਿੰਘ ਨੋਨਾ, ਜਗਦੀਪ ਸਿੰਘ ਜੋਨੀ,ਕੁਲਵੰਤ ਸਿੰਘ ਸੰਧੂ, ਗੁਰਮੀਤ ਸਿੰਘ, ਬਲਵੀਰ ਸਿੰਘ ਬੀਰਾ ਸੰਧੂ, ਮਨਪ੍ਰੀਤ ਸਿੰਘ ਮਨੂ, ਸੁਖਚੈਨ ਸਿੰਘ ਸੰਧੂ, ਮਨਪ੍ਰੀਤ ਸਿੰਘ ਪੰਨੂ, ਸ਼ਤਵੀਰ ਸਿੰਘ ਚਹਿਲ, ਸ਼ਤਿੰਦਰ ਸਿੰਘ ਰੰਧਾਵਾ, ਬਾਬਾ ਸੁਰਜੀਤ ਸਿੰਘ, ਬਾਬਾ ਬਲਜੀਤ ਸਿੰਘ ਖ਼ੁਰਦ, ਸੂਬੇਦਾਰ ਰਘਵੀਰ ਸਿੰਘ, ਰਣਧੀਰ ਸਿੰਘ ਚਹਿਲ, ਨੰਬਰਦਾਰ ਨਿਰਮਲ ਸਿੰਘ,ਰਫੀ ਸਟੂਡੀਓ ਕੁਠਾਲਾ, ਜਸਪਾਲ ਸਿੰਘ ਚਹਿਲ, ਹਰਵਿੰਦਰ ਸਿੰਘ ਖਾਲਸਾ, ਗਿਆਨੀ ਦਰਸ਼ਨ ਸਿੰਘ ਕਾਲਸ਼ਾਂ, ਕਿਸਾਨ ਆਗੂ ਤੇਜਵੰਤ ਸਿੰਘ ਕੁੱਕੀ, ਕਿਸਾਨ ਆਗੂ ਨਗਿੰਦਰ ਸਿੰਘ, ਗੁਰਕੀਰਤ ਸਿੰਘ, ਸੇਵਾਦਾਰ ਚੰਦ ਸਿੰਘ, ਹਰਵਿੰਦਰ ਸਿੰਘ ਚਹਿਲ, ਸੁਖਵਿੰਦਰ ਸਿੰਘ ਸ਼ਨੀ ਤੋੰ ਇਲਾਵਾ ਬੇਅੰਤ ਸੰਗਤਾਂ ਹਾਜ਼ਰ ਸਨ।

Have something to say? Post your comment

 

More in Malwa

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ

ਜਨਰਲ ਅਬਜ਼ਰਵਰ ਵੱਲੋਂ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਮੀਟਿੰਗ