Monday, November 03, 2025

Malwa

ਸਵੀਪ ਵੋਟਰ ਜਾਗਰੂਕਤਾ ਵੈਨ ਕਰ ਰਹੀ ਹੈ ਜ਼ਿਲ੍ਹੇ ਦੇ ਵੋਟਰਾਂ ਨੂੰ ਜਾਗਰੂਕ

February 24, 2024 04:50 PM
SehajTimes

ਪਟਿਆਲਾ : ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰਾਂ 'ਚ ਵੋਟ ਪਾਉਣ, ਨਵੀਂ ਵੋਟ ਬਣਾਉਣ, ਈ.ਵੀ.ਐਮ ਅਤੇ ਵੀ.ਵੀ.ਪੀ.ਏ.ਟੀ. ਸਬੰਧੀ ਜਾਗਰੂਕਤਾ ਫੈਲਾਉਣ ਦੇ ਮੰਤਵ ਨਾਲ 'ਸਵੀਪ ਵੋਟਰ ਜਾਗਰੂਕਤਾ ਵੈਨ' ਜ਼ਿਲ੍ਹੇ 'ਚ ਵੱਖ ਵੱਖ ਸਥਾਨਾਂ 'ਤੇ ਵੀਡੀਓ ਰਾਹੀਂ ਵੋਟਰਾਂ ਨੂੰ ਜਾਗਰੂਕ ਕਰ ਰਹੀ ਹੈ। ਪਟਿਆਲਾ ਜ਼ਿਲ੍ਹੇ ਦੇ ਸਵੀਪ ਨੋਡਲ ਅਫ਼ਸਰ ਡਾ. ਸਵਿੰਦਰ ਰੇਖੀ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੈ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਾਗਰੂਕਤਾ ਵੈਨ ਵੱਖ ਵੱਖ ਹਲਕਿਆਂ 'ਚ ਜਾ ਰਹੀ ਹੈ ਅਤੇ ਇਸ ਸਵੀਪ ਵੋਟਰ ਜਾਗਰੂਕਤਾ ਵੈਨ ਦੇ ਰਾਹੀਂ ਵੱਖ-ਵੱਖ ਪਿੰਡਾਂ ਸ਼ਹਿਰਾਂ ਵਿੱਚ ਜਾ ਕੇ ਲੋਕਾਂ ਨੂੰ ਵੋਟਰ ਜਾਗਰੂਕਤਾ ਸਬੰਧੀ ਵੀਡੀਓ ਦਿਖਾਈਆਂ ਜਾ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਸਵੀਪ ਵੋਟਰ ਜਾਗਰੂਕਤਾ ਵੈਨ ਦਾ ਉਦੇਸ਼ ਵੋਟਰਾਂ ਖ਼ਾਸ ਕਰਕੇ ਨੌਜਵਾਨਾਂ ਨੂੰ ਚੋਣ ਪ੍ਰਕਿਰਿਆ ਬਾਰੇ ਜਾਗਰੂਕ ਕਰਨਾ ਹੈ। ਇਹ ਜਾਗਰੂਕਤਾ ਵੈਨ ਸਵੀਪ ਗਤੀਵਿਧੀਆਂ ਦਾ ਹਿੱਸਾ ਹੈ, ਜੋ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਜਾ ਕੇ ਵੋਟਰਾਂ ਨੂੰ ਵੋਟਰ ਹੈਲਪ ਲਾਈਨ-1950 ਅਤੇ ਈ. ਵੀ. ਐਮ ਅਤੇ ਵੀ. ਵੀ. ਪੀ. ਏ. ਟੀ. ਦੇ ਕੰਮਕਾਜ ਬਾਰੇ ਜਾਗਰੂਕ ਕਰ ਰਹੀ ਹੈ।
  ਅੱਜ ਜ਼ਿਲ੍ਹਾ ਚੋਣ ਅਫ਼ਸਰ, ਪਟਿਆਲਾ ਦੇ ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਪਟਿਆਲਾ ਤੋਂ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪਟਿਆਲਾ ਡਾ ਸਵਿੰਦਰ ਰੇਖੀ ਨੇ ਵੈਨ ਨੂੰ ਹਰੀ ਝੰਡੀ ਦੇ ਕੇ ਵੱਖ-ਵੱਖ ਸਥਾਨਾਂ ਲਈ ਰਵਾਨਾ ਕੀਤਾ। ਇਸ ਮੌਕੇ ਸਮਾਜ ਸੇਵੀ ਪਵਨ ਗੋਇਲ, ਸਨੌਰ-114 ਦੇ  ਨੋਡਲ ਅਫ਼ਸਰ ਸਵੀਪ ਨਰਿੰਦਰ ਸਿੰਘ, ਜ਼ਿਲ੍ਹਾ ਸਹਾਇਕ ਨੋਡਲ ਅਫ਼ਸਰ ਮੋਹਿਤ ਕੋਸਲ ਅਤੇ ਸਬੰਧਤ ਬੀ ਐਲ ਓਜ਼ ਵੀ ਸ਼ਾਮਲ ਹੋਏ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ