Saturday, December 20, 2025

Chandigarh

ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ : ਅਧਿਕਾਰੀਆਂ ਦੇ ਤਬਾਦਲੇ ਲੋਕ ਸਭਾ ਹਲਕੇ ਦੇ ਕਿਸੇ ਦੂਜੇ ਜ਼ਿਲ੍ਹੇ ਵਿਚ ਤਾਇਨਾਤ ਨਾ ਕੀਤੇ ਜਾਣ

February 24, 2024 05:37 PM
SehajTimes
ਚੰਡੀਗੜ੍ਹ : ਰਾਜ ਸਰਕਾਰਾਂ ਵੱਲੋਂ ਕਿਸੇ ਲੋਕ ਸਭਾ ਹਲਕੇ ਵਿਚ ਹੀ ਪੈਂਦੇ ਕੋਈ ਦੂਜੇ ਜ਼ਿਲ੍ਹੇ ਵਿੱਚ ਅਧਿਕਾਰੀਆਂ ਦੇ ਕੀਤੇ ਜਾ ਰਹੇ ਤਬਾਦਲੇ/ਤਾਇਨਾਤੀਆਂ ਸਬੰਧੀ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਭਾਰਤੀ ਚੋਣ ਕਮਿਸ਼ਨ ਨੇ ਮੌਜੂਦਾ ਤਬਾਦਲਾ ਨੀਤੀ ਨੂੰ ਮਜ਼ਬੂਤ ਕੀਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਅਧਿਕਾਰੀ ਚੋਣਾਂ ਦੇ ਪਾਰਦਰਸ਼ੀ ਤੇ ਸੁਚੱਜੇ ਅਮਲ ਵਿੱਚ ਕਿਸੇ ਕਿਸਮ ਦਾ ਕੋਈ ਵਿਘਨ ਨਾ ਪਾ ਸਕੇ। ਮੌਜੂਦਾ ਹਦਾਇਤਾਂ ਵਿੱਚ ਖਾਮੀਆਂ ਨੂੰ ਦੂਰ ਕਰਦਿਆਂ ਕਮਿਸ਼ਨ ਨੇ ਨਿਰਦੇਸ਼ ਦਿੱਤੇ ਹਨ ਕਿ ਦੋ ਲੋਕ ਹਲਕਿਆਂ ਵਾਲੇ ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਛੱਡ ਕੇ ਬਾਕੀ ਸਾਰੇ ਰਾਜ ਇਹ ਯਕੀਨੀ ਬਣਾਉਣਗੇ ਕਿ ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਜ਼ਿਲ੍ਹੇ ਤੋਂ ਬਾਹਰ ਕੀਤਾ ਗਿਆ ਹੈ ਉਨ੍ਹਾਂ ਦੀ ਤਾਇਨਾਤੀ ਉਸੇ  ਲੋਕ ਸਭਾ ਹਲਕੇ ਦੇ ਕਿਸੇ ਦੂਜੇ ਜ਼ਿਲ੍ਹੇ ਵਿੱਚ ਨਾ ਕੀਤੀ ਜਾਵੇ।
 
ਕਮਿਸ਼ਨ ਨੇ ਇਹ ਦੁਹਰਾਇਆ ਕਿ ਤਬਾਦਲਾ ਨੀਤੀ ਦੀ ਇੰਨ-ਬਿੰਨ ਪਾਲਣਾ ਕੀਤੀ ਜਾਣੀ ਚਾਹੀਦੀ ਹੈ ਅਤੇ ਇਹ ਪਾਲਣਾ ਦੇ ਨਾਂ ‘ਤੇ ਮਹਿਜ਼ ਦਿਖਾਵਾ ਮਾਤਰ ਹੀ ਨਾ ਹੋਵੇ। ਇਹ ਨਿਯਮ ਉਨ੍ਹਾਂ ਤਬਾਦਲਿਆਂ ਅਤੇ ਤਾਇਨਾਤੀਆਂ ’ਤੇ ਵੀ ਲਾਗੂ ਹੋਵੇਗਾ ਜੋ ਕਿ ਕਮਿਸ਼ਨ ਦੀਆਂ ਪਹਿਲਾਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਹੋ ਚੁੱਕੀਆਂ ਹਨ। ਭਾਰਤੀ ਚੋਣ ਕਮਿਸ਼ਨ ਦੀ ਨੀਤੀ  ਅਨੁਸਾਰ ਉਨ੍ਹਾਂ ਸਾਰੇ ਅਧਿਕਾਰੀਆਂ ਦਾ ਤਬਾਦਲਾ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ ਜੋ ਜਾਂ ਤਾਂ ਆਪਣੇ ਪਿੱਤਰੀ ਜ਼ਿਲ੍ਹੇ ਵਿੱਚ ਤਾਇਨਾਤ ਹਨ ਜਾਂ ਆਪਣੇ ਸਥਾਨ 'ਤੇ ਤਿੰਨ ਸਾਲ ਪੂਰੇ ਕਰ ਚੁੱਕੇ ਹਨ। ਇਨ੍ਹਾਂ ਵਿੱਚ ਉਹ ਅਧਿਕਾਰੀ ਵੀ ਸ਼ਾਮਲ ਹਨ, ਜੋ ਕਿਸੇ ਵੀ ਤਰੀਕੇ ਨਾਲ ਸਿੱਧੇ ਤੌਰ ’ਤੇ ਚੋਣ ਦੇ ਕੰਮ ਨਾਲ ਜੁੜੇ ਹੋਏ ਹਨ ਜਾਂ ਸੁਪਰਵਾਈਜ਼ਰੀ ਸਮਰੱਥਾ ਰੱਖਦੇ ਹਨ। ਚੋਣਾਂ ਵਿੱਚ ਪਾਰਦਰਸ਼ਤਾ ਬਣਾਈ  ਰੱਖਣ ਦੇ ਮਕਸਦ ਨਾਲ ਕਿਸੇ ਵੀ ਢੰਗ ਨਾਲ ਚੋਣ ਪ੍ਰਕਿਰਿਆ ਭੰਗ ਕਰਨ ਵਾਲਿਆਂ ਵਿਰੁੱਧ ਕਮਿਸ਼ਨ ਵੱਲੋਂ ਜ਼ੀਰੋ ਟਾਲਰੈਂਸ ਦੀ ਨੀਤੀ ਅਖ਼ਤਿਆਰ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਹਾਲ ਹੀ ’ਚ ਹੋਈਆਂ ਪੰਜ ਰਾਜ ਵਿਧਾਨ ਸਭਾ ਚੋਣਾਂ ਦੌਰਾਨ ਕਮਿਸ਼ਨ ਨੇ ਵੱਖ-ਵੱਖ ਅਧਿਕਾਰੀਆਂ ਦੇ ਤਬਾਦਲਿਆਂ ਦੇ ਹੁਕਮ ਦਿੱਤੇ ਸਨ, ਜਿਨ੍ਹਾਂ ਵਿੱਚ ਰਾਜਾਂ ਦੇ ਕਈ ਸੀਨੀਅਰ ਪੁਲਿਸ ਅਧਿਕਾਰੀ ਵੀ ਸ਼ਾਮਲ ਹਨ।

Have something to say? Post your comment

 

More in Chandigarh

ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦੀ ਇਜਾਰੇਦਾਰੀ ਖ਼ਤਮ ਕਰਨ ਲਈ ਮੁੱਖ ਮੰਤਰੀ ਦਾ ਵੱਡਾ ਕਦਮ, ‘ਰੋਜ਼ਗਾਰ ਕ੍ਰਾਂਤੀ ਯੋਜਨਾ’ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ

‘ਯੁੱਧ ਨਸ਼ਿਆਂ ਵਿਰੁੱਧ’: 293ਵੇਂ ਦਿਨ, ਪੰਜਾਬ ਪੁਲਿਸ ਨੇ 61 ਨਸ਼ਾ ਤਸਕਰਾਂ ਨੂੰ 528 ਗ੍ਰਾਮ ਹੈਰੋਇਨ, 2.4 ਕਿਲੋਗ੍ਰਾਮ ਅਫੀਮ, 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਖੇਤੀ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਸੌਰ ਊਰਜਾ ਨਾਲ ਰੁਸ਼ਨਾਏਗਾ ਪੰਜਾਬ

ਸਾਲ 2025 ਦਾ ਲੇਖਾ-ਜੋਖਾ - ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ

ਸਮਾਜਿਕ ਸੁਰੱਖਿਆ ਤੋਂ ਸੰਕੇਤਿਕ ਵਿਧਾਨ ਸਭਾ ਤੱਕ: ਪੰਜਾਬ ਸਰਕਾਰ ਦੇ ਲੋਕ-ਪੱਖੀ ਅਤੇ ਇਤਿਹਾਸਕ ਕਦਮ

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ: ਸਾਲ 2025 ਦਾ ਲੇਖਾ-ਜੋਖਾ