Sunday, May 19, 2024

Malwa

'ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ 2023' ਵਿੱਚ ਪੰਜਾਬੀ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਕੀਤੀਆਂ ਪ੍ਰਾਪਤੀਆਂ

February 24, 2024 06:28 PM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਸ਼ਿਲੌਂਗ, ਕੋਹਿਮਾ ਅਤੇ ਮਿਜ਼ੋਰਮ ਵਿੱਚ 'ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ 2023' ਦੌਰਾਨ ਚੰਗਾ ਪ੍ਰਦਰਸ਼ਨ ਕੀਤਾ ਹੈ। ਸ਼ਿਲੌਂਗ ਵਿਖੇ ਤੀਰਅੰਦਾਜ਼ੀ ਦੇ ਖੇਤਰ ਵਿੱਚ ਇੱਕ ਸੋਨ ਤਗ਼ਮਾ ਇੱਕ ਚਾਂਦੀ ਤਗ਼ਮਾ ਅਤੇ ਦੋ ਕਾਂਸੀ ਦੇ ਤਗ਼ਮੇ ਜਿੱਤੇ ਹਨ। ਯੂਨੀਵਰਸਿਟੀ ਤੋਂ ਤੀਰਅੰਦਾਜ਼ ਪਵਨ ਨੇ ਲਵਲੀ ਯੂਨੀਵਰਸਿਟੀ ਦੇ ਖਿਲਾਫ ਵਿਅਕਤੀਗਤ ਸੋਨ ਤਗ਼ਮਾ ਜਿੱਤਿਆ। ਰਿਕਵਰ ਪੁਰਸ਼ ਟੀਮ, ਜਿਸ ਵਿੱਚ ਜਸਵਿੰਦਰ, ਰੌਬਿਨ, ਦਲੀਪ ਅਤੇ ਪਵਨ ਸ਼ਾਮਿਲ ਸਨ, ਨੇ ਚਾਂਦੀ ਦਾ ਤਗ਼ਮਾ ਜਿੱਤਿਆ।
 
 
ਇਸੇ ਤਰ੍ਹਾਂ ਰਿਕਵਰ ਮਹਿਲਾ ਟੀਮ, ਜਿਸ ਵਿੱਚ ਕਿ ਤਨੀਸ਼ਾ ਵਰਮਾ, ਗੁਰਮੇਹਰ ਕੌਰ, ਹਰਪ੍ਰੀਤ ਕੌਰ ਅਤੇ ਸ਼ਵੇਤਾ ਸ਼ਾਮਿਲ ਸਨ, ਕਾਂਸੀ ਦਾ ਤਗਮਾ ਜਿੱਤਿਆ। ਜਸਵਿੰਦਰ ਨੇ ਵਿਅਕਤੀਗਤ ਤੌਰ ਉੱਤੇ ਕਾਂਸੀ ਦਾ ਤਗ਼ਮਾ ਜਿੱਤਿਆ। ਯੂਨੀਵਰਸਿਟੀ ਦੀ ਕੰਪਾਊਂਡ ਮਿਕਸ ਟੀਮ ਨੇ ਚੌਥਾ ਸਥਾਨ ਹਾਸਲ ਕੀਤਾ। ਯੂਨੀਵਰਸਿਟੀ ਦੀ ਤੀਰਅੰਦਾਜ਼ ਪ੍ਰਿਆ ਨੇ ਚੌਥਾ ਸਥਾਨ ਹਾਸਲ ਕੀਤਾ। ਓਧਰ ਨਾਗਾਲੈਂਡ ਦੇ ਕੋਹਿਮਾ ਵਿੱਚ 'ਖੇਲੋ ਇੰਡਿਆ ਯੂਨੀਵਰਸਿਟੀ ਖੇਡਾਂ 2023' ਦੌਰਾਨ ਚੱਲੇ ਕੁਸ਼ਤੀ ਮੁਕਾਬਲਿਆਂ ਵਿੱਚ ਪੰਜਾਬੀ ਯੂਨਵਰਸਿਟੀ ਦੀ ਖਿਡਾਰੀ ਸਵਿਤਾ ਮਲਿਕ ਨੇ 50 ਕਿੱਲੋ ਭਾਰ ਵਰਗ ਵਿੱਚ ਕਾਂਸੀ ਦਾ ਤਗ਼ਮਾ ਜਿੱਤ ਲਿਆ ਹੈ। 
 
 
ਮਿਜ਼ੋਰਮ ਵਿਖੇ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ 2023 ਵਿੱਚ ਪੰਜਾਬੀ ਯੂਨੀਵਰਸਿਟੀ ਦੀ ਫੁੱਟਬਾਲ ਟੀਮ ਯੂਨੀਵਰਸਿਟੀ ਆਫ਼ ਕਲਕੱਤਾ ਨੂੰ 2-0 ਨਾਲ਼ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੂੰ 1-0 ਨਾਲ਼ ਹਰਾ ਕੇ ਅਗਲੇ ਗੇੜ ਵਿੱਚ ਦਾਖ਼ਲ ਹੋ ਗਈ ਹੈ। ਪੰਜਾਬੀ ਯੂਨਵਰਸਿਟੀ ਦੇ ਉਪ ਕੁਲਪਤੀ ਪ੍ਰੋ ਅਰਵਿੰਦ ਅਤੇ ਖੇਡ ਨਿਰਦੇਸ਼ਕ ਡਾ. ਅਜੀਤਾ ਨੇ ਸਾਰੇ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚਾਂ ਨੂੰ ਵਧਾਈ ਦਿੱਤੀ।

Have something to say? Post your comment

 

More in Malwa

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ