Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਅਮਨ ਅਰੋੜਾ ਵੱਲੋਂ ਹਲਕੇ ਦੇ ਵਿਕਾਸ ਕਾਰਜਾਂ ਲਈ  ਗ੍ਰਾਂਟਾਂ ਦੀ ਵੰਡ

February 24, 2024 06:40 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਨਿੱਚਰਵਾਰ ਨੂੰ ਸੁਨਾਮ ਹਲਕੇ ਦੇ ਦੋ ਦਰਜਨ ਯੂਥ ਕਲੱਬਾਂ, ਨਗਰ ਕੌਂਸਲਾਂ ਤੇ ਪੰਚਾਇਤਾਂ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨੂੰ ਵਿਕਾਸ ਕਾਰਜਾਂ ਲਈ 70.50 ਲੱਖ ਰੁਪਏ ਦੀਆਂ ਗ੍ਰਾਂਟਾਂ ਦੀ ਵੰਡ ਕੀਤੀ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਅਤੇ ਸਰਵੋਤਮ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ।

 

ਉਨ੍ਹਾਂ ਆਪਣੇ ਅਖ਼ਤਿਆਰੀ ਕੋਟੇ ਵਿੱਚੋਂ ਇਨ੍ਹਾਂ ਗ੍ਰਾਂਟਾਂ ਦੀ ਵੰਡ ਲਾਭਪਾਤਰੀ ਸੰਸਥਾਵਾਂ ਨੂੰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਦੋ ਸਾਲਾਂ ਤੋਂ ਘੱਟ ਸਮੇਂ ਅੰਦਰ ਦੁੱਗਣੀ ਚੋਗਣੀ ਰਫ਼ਤਾਰ ਨਾਲ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਇਆ ਹੈ ਅਤੇ ਵਿਧਾਨ ਸਭਾ ਹਲਕਾ ਸੁਨਾਮ ਵਿਖੇ ਵੀ ਨਾਗਰਿਕਾਂ ਦੀਆਂ ਜ਼ਰੂਰਤਾਂ ਨੂੰ ਤਰਜੀਹ ਦੇ ਆਧਾਰ ਉੱਤੇ ਪੂਰਾ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਹਰ ਰਜਿਸਟਰਡ ਕਲੱਬ, ਸੰਸਥਾ ਆਦਿ ਵੱਲੋਂ ਕੰਮ ਕਰਵਾਉਣ ਲਈ ਗ੍ਰਾਂਟ ਦੀ ਮੰਗ ਕੀਤੇ ਜਾਣ ਤੋਂ ਬਾਅਦ ਉਹ ਖੁਦ ਕੰਮ ਦੀ ਜ਼ਰੂਰਤ ਸਬੰਧੀ ਪੜਤਾਲ ਕਰਵਾਉਂਦੇ ਹਨ ਅਤੇ ਲੋੜ ਅਨੁਸਾਰ ਹੀ ਫੰਡ ਜਾਰੀ ਕਰਦੇ ਹੋਏ ਇਸ ਗੱਲ ਨੂੰ ਯਕੀਨੀ ਬਣਾਇਆ ਜਾਂਦਾ ਹੈ ਕਿ ਫੰਡਾਂ ਦੀ ਵਰਤੋਂ ਦੌਰਾਨ ਇੱਕ ਪੈਸੇ ਦੀ ਵੀ ਹੇਰਾਫੇਰੀ ਨਾ ਹੋਵੇ ਬਲਕਿ ਇਹ ਲੋਕਾਂ ਦਾ ਪੈਸਾ ਹੈ ਜਿਸ ਦੀ ਵਿਆਪਕ ਲੋਕ ਹਿੱਤ ਵਿੱਚ ਪੂਰੀ ਪਾਰਦਰਸ਼ਤਾ ਅਤੇ ਇਮਾਨਦਾਰੀ ਨਾਲ ਵਰਤੋਂ ਹੋਣੀ ਚਾਹੀਦੀ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਜਦੋਂ ਵੀ ਲੋਕਾਂ ਨੂੰ ਦਰਪੇਸ਼ ਕੋਈ ਮਸਲਾ ਉਨ੍ਹਾਂ ਦੇ ਧਿਆਨ ਵਿੱਚ ਆਉਂਦਾ ਹੈ ਤਾਂ ਉਹ ਉਸਦੇ ਤਕਨੀਕੀ ਪੱਖਾਂ ਨੂੰ ਦੇਖਦਿਆਂ ਠੋਸ ਅਤੇ ਸਥਾਈ ਹੱਲ ਨੂੰ ਯਕੀਨੀ ਬਣਾਉਣ ਲਈ ਕਦਮ ਪੁੱਟਦੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਹਲਕਾ ਸੁਨਾਮ ਦੇ ਸਰਵਪੱਖੀ ਵਿਕਾਸ ਲਈ ਵੱਡੀ ਗਿਣਤੀ ਕੰਮ ਜੋਸ਼ੋ ਖਰੋਸ਼ ਨਾਲ ਪ੍ਰਗਤੀ ਅਧੀਨ ਹਨ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਉਹ ਸਮੇਂ ਸਮੇਂ ਉਤੇ ਇਨ੍ਹਾਂ ਬਾਰੇ ਸਮੀਖਿਆ ਕਰਦੇ ਰਹਿੰਦੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਲੋਕ ਪੱਖੀ ਪਹਿਲਕਦਮੀਆਂ ਨੂੰ ਸਫਲਤਾ ਨਾਲ ਲਾਗੂ ਕੀਤਾ ਜਾਵੇਗਾ।
ਇਸ ਮੌਕੇ ਉਨ੍ਹਾਂ ਨੇ ਹਲਕਾ ਸੁਨਾਮ ਦੇ ਪਿੰਡਾਂ ਤੋਗਾਵਾਲ, ਗੱਗੜਪੁਰ, ਬਲਵਾੜ੍ਹ ਕਲਾਂ, ਖੁਰਾਣੀ, ਤੁੰਗਾਂ, ਦੁੱਗਾਂ, ਕੁਲਾਰ ਖੁਰਦ, ਭੰਮਾ ਬੱਦੀ, ਚੱਠੇ ਸੇਖਵਾਂ, ਕਨੋਈ, ਮਾਡਲ ਟਾਊਨ 1, ਝਾੜੋਂ, ਕੋਟੜਾ ਅਮਰੂ, ਬਿਗੜਵਾਲ, ਨਮੋਲ ਅਤੇ ਅਕਬਰਪੁਰ ਦੇ ਨਾਲ ਨਾਲ ਸੁਨਾਮ, ਚੀਮਾ ਤੇ ਲੌਂਗੋਵਾਲ ਦੇ ਸ਼ਹਿਰੀ ਖੇਤਰਾਂ ਵਿਚ ਸਰਗਰਮ ਕਮੇਟੀਆਂ ਅਤੇ ਕਲੱਬਾਂ ਨੂੰ 70.50 ਲੱਖ ਰੁਪਏ ਦੇ ਫੰਡ ਜਾਰੀ ਕੀਤੇ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸੰਗਰੂਰ ਅਵਤਾਰ ਸਿੰਘ ਈਲਵਾਲ, ਪਰਮਿੰਦਰ ਬਰਾੜ, ਬਲਜਿੰਦਰ ਸਿੰਘ, ਗੁਰਿੰਦਰ ਪਾਲ, ਸਾਹਿਬ ਸਿੰਘ, ਦੀਪ ਕਨੋਈ, ਗੁਰਚਰਨ ਸਿੰਘ, ਮਨਪ੍ਰੀਤ ਮਨੀ, ਲਵਪ੍ਰੀਤ, ਸਾਰੇ ਬਲਾਕ ਪ੍ਰਧਾਨ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਅਤੇ ਪਿੰਡਾਂ ਵਿੱਚੋ ਲੋਕ ਅਤੇ ਪਾਰਟੀ ਵਰਕਰ ਹਾਜ਼ਰ ਸਨ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ