Friday, May 03, 2024

Chandigarh

ਖੇਤਾਂ ਦੀ ਮਿੱਟੀ ਟੈਸਟ ਕਰਵਾਉਣ ਦਾ ਢੁਕਵਾਂ ਸਮਾਂ: ਖੇਤੀਬਾੜੀ ਮਾਹਿਰ

April 29, 2021 04:38 PM
SehajTimes

ਬਰਨਾਲਾ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਨਿਰਦੇਸ਼ਕ ਡਾ. ਸੁਖਦੇਵ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਚਰਨਜੀਤ ਸਿੰਘ ਕੈਂਥ ਦੀ ਅਗਵਾਈ ਹੇਠ  ਵੱਖ ਵੱਖ ਪਿੰਡਾਂ ਵਿੱਚ ਕਿਸਾਨ ਸਿਖਲਾਈ ਕੈਂਪ ਲਾਏ ਜਾ ਰਹੇ ਹਨ। ਇਸ ਤਹਿਤ ਬਰਨਾਲਾ ਜ਼ਿਲੇ ਦੇ ਪਿੰਡ ਦਾਨਗੜ ਅਤੇ ਚੁਹਾਨਕੇ ਵਿਖੇ ਕੈਂਪ ਲਾਏ ਗਏ।
ਇਸ ਮੌਕੇ ਖੇਤੀਬਾੜੀ ਅਫਸਰ ਡਾ. ਲਖਵੀਰ  ਸਿੰਘ ਨੇ ਦੱਸਿਆ ਕਿ ਇਸ ਸਮੇਂ ਫਸਲਾਂ ਦੀ ਕਟਾਈ ਤੋਂ ਬਾਅਦ ਖੇਤ ਖਾਲੀ ਹੋ ਗਏ ਹਨ, ਇਸ ਲਈ ਕਿਸਾਨਾਂ ਨੂੰ ਆਪਣੇ ਖੇਤਾਂ ਦੀ ਮਿੱਟੀ ਅਤੇ ਪਾਣੀ ਦਾ ਟੈਸਟ ਕਰਵਾ ਲੈਣਾ ਚਾਹੀਦਾ ਹੈ। ਉਨਾਂ ਕਿਹ ਕਿ ਕਿਸਾਨ ਕੀੜੇਮਾਰ ਦਵਾਈਆਂ/ਕੀਟਨਾਸ਼ਕ ਦਵਾਈਆਂ, ਖਾਦਾਂ, ਬੀਜਾਂ ਦੀ ਖਰੀਦ ਕਰਨ ਤੋੋਂ ਪਹਿਲਾਂ ਖੇਤੀਬਾੜੀ ਵਿਭਾਗ ਦੇ ਦਫਤਰ ਸੰਪਰਕ ਕਰਨ। ਇਸ ਮੌੌਕੇ ਡਾ. ਸਤਨਾਮ ਸਿੰਘ ਖੇਤੀਬਾੜੀ ਵਿਕਾਸ  ਅਫਸਰ ਨੇ ਝੋੋਨੇ ਦੀ ਸਿੱਧੀ ਬਿਜਾਈ ਤੇ ਇਸ ਦੀ ਸਾਂਭ ਸੰੰਭਾਲ  ਬਾਰੇ ਜਾਣਕਾਰੀ ਦਿੱਤੀ। ਡਾ. ਅੰਮਿ੍ਰਤਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਤੁਪਕਾ ਸਿੰਜਾਈ ਵਿਧੀ ਅਪਨਾਉਣੀ ਚਾਹੀਦੀ ਹੈ।
 ਇਸ ਮੌੌਕੇ ਡਾ. ਸਤਨਾਮ ਸਿੰਘ, ਯਾਦਵਿੰਦਰ ਸਿੰਘ ਖੇਤੀਬਾੜੀ ਵਿਸਥਾਰ ਅਫਸਰ, ਚਰਨ ਰਾਮ ਖੇਤਾਬਾੜੀ ਵਿਸਥਾਰ ਅਫਸਰ, ਹਰਪਾਲ ਸਿੰਘ ਖੇਤੀਬਾੜੀ ਸਬ ਇੰਸਪੈਕਟਰ, ਸਨਮਿੰਦਰ ਸਿੰਘ ਬੀਟੀਐਮ, ਕੁਲਵੀਰ ਸਿੰਘ, ਜ਼ਸਵਿੰਦਰ ਸਿੰਘ ਏਟੀਐਮ, ਦਵਿੰਦਰ ਸਿੰਘ ਖੇਤੀਬਾੜੀ ਉਪ ਨਿਰੀਖਕ, ਦਿਲਦਾਰ ਸਿੰਘ ਖੇਤੀਬਾੜੀ ਉਪ ਨਿਰੀਖਕ ਤੇ ਪਿਛਲੇ ਕਈ ਸਾਲਾਂ ਤੋੋਂ ਝੋੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਕੁਲਵਿੰਦਰ ਸਿੰਘ  ਠਾਣੇਦਾਰ, ਅਜੀਤ ਸਿੰਘ ਸਰਪੰਚ ਤੇ ਹੋੋਰ ਕਿਸਾਨ  ਹਾਜ਼ਰ ਸਨ। 

Have something to say? Post your comment

 

More in Chandigarh

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ

‘ਚੋਣਾਂ ਦਾ ਤਿਉਹਾਰ ਦੇਸ਼ ਦਾ ਮਾਣ’ ਵਿਸ਼ੇ ’ਤੇ ਇੰਡੀਅਨ ਸਕੂਲ ਆਫ ਬਿਜ਼ਨਸ ਵਿਚ ਸੈਮੀਨਾਰ ਆਯੋਜਿਤ 

ਰਾਜਨੀਤਿਕ ਪਾਰਟੀਆਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਰੈਂਡਮਾਈਜੇਸ਼ਨ ਦਾ ਪਹਿਲਾ ਪੜਾਅ ਮੁਕੰਮਲ ਕੀਤਾ ਗਿਆ 

ਸੂਬੇ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, 95 ਫੀਸਦੀ ਫਸਲ ਖਰੀਦੀ : ਅਨੁਰਾਗ ਵਰਮਾ