Monday, April 29, 2024
BREAKING NEWS
ਮੁੱਖ ਮੰਤਰੀ ਵਲੋਂ ਸੰਗਰੂਰ ਲੋਕ ਸਭਾ ਹਲਕੇ ਵਿੱਚ ਵੱਡੀ ਚੋਣ ਰੈਲੀਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣਟੀਵੀ ਲੜੀਵਾਰ ਤਾਰਿਕ ਮਹਿਤਾ ਦਾ ਉਲਟਾ ਚਸ਼ਮਾ ਦਾ ਸੋਢੀ ਹੋਇਆ ਲਾਪਤਾਚੋਣਾਂ ਦੇ ਦਿਨ ਸਹਾਇਕ ਸਾਬਤ ਹੋਵੇਗੀ ਵੋਟਰ ਇਨ ਕਿਉ ਐਪਪਟਿਆਲਾ ਕਾਲਜ ਆਫ ਐਜੂਕੇਸ਼ਨ, ਹਰਦਾਸਪੁਰ (ਪਟਿਆਲਾ) ਦਾ ਬੀ.ਐਡ. ਦਾ ਨਤੀਜਾ ਰਿਹਾ ਸ਼ਾਨਦਾਰਸਕੂਲ ਫਾਰ ਬਲਾਇੰਡ ਦੇ ਦਸਵੀਂ ਜਮਾਤ ਦੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤਇਸਲਾਮੀਆਂ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਲੇਰਕੋਟਲਾ ਵਿਖੇ ਵੋਟਰ ਜਾਗਰੂਕਤਾ ਲਈ ਸੈਮੀਨਾਰ ਆਯੋਜਿਤਨੈਸ਼ਨਲ ਸਕੂਲ ਬੁਆਇਜ ਬਾਸਕਿਟਬਾਲ ਚੈਪੀਅਨਸ਼ਿਪ ਗੁਰੂਗ੍ਰਾਮ ਵਿਚ ਹੋਵੇਗੀਹੀਟਵੇਵ ਨੁੰ ਦੇਖਦੇ ਹੋਏ ਚੋਣ ਕੇਂਦਰਾਂ 'ਤੇ ਵੱਧ ਸਰੋਤਾਂ ਦੀ ਵਿਵਸਥਾ ਕੀਤੀ ਜਾਵੇ : ਅਨੁਰਾਗ ਅਗਰਵਾਲ

Chandigarh

ਪੰਜਾਬ ਪੁਲਿਸ ਨੇ ਲੋਕਾਂ ਤੱਕ ਸੁਖਾਲੀ ਪਹੁੰਚ ਵਧਾਉਣ ਲਈ ਨਵੀਂ ਟਰੈਫਿਕ ਸਲਾਹਕਾਰ ਕਮੇਟੀ ਦਾ ਕੀਤਾ ਗਠਨ

February 24, 2024 09:34 PM
SehajTimes
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਭਰ ਵਿੱਚ ਜਨਤਕ ਸ਼ਮੂਲੀਅਤ ਨੂੰ ਮਜ਼ਬੂਤ ਕਰਨ ਅਤੇ ਟਰੈਫਿਕ ਪ੍ਰਬੰਧਨ ਵਿੱਚ ਸੁਧਾਰ ਲਿਆਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਇੱਕ ਨਵੀਂ ਸੂਬਾ ਪੱਧਰੀ ਟਰੈਫਿਕ ਸਲਾਹਕਾਰ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਬਣਾਈ ਗਈ ਹੈ। ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਟਰੈਫਿਕ ਅਤੇ ਸੜਕ ਸੁਰੱਖਿਆ) ਏ.ਐਸ ਰਾਏ ਦੀ ਪ੍ਰਧਾਨਗੀ ਹੇਠ ਬਣਾਈ ਗਈ ਇਸ ਕਮੇਟੀ ਵਿੱਚ ਪੰਜਾਬ ਭਰ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਕਮਿਊਨਿਟੀ-ਅਧਾਰਿਤ ਸੰਸਥਾਵਾਂ (ਸੀਬੀਓਜ਼) ਦੇ ਨੁਮਾਇੰਦੇ ਅਤੇ ਨਿੱਜੀ ਵਿਅਕਤੀ ਮੈਂਬਰਾਂ ਵਜੋਂ  ਸ਼ਾਮਲ ਹਨ। ਵੱਖ-ਵੱਖ ਜ਼ਿਲਿ੍ਹਆਂ ਤੋਂ ਘੱਟੋ-ਘੱਟ 14 ਐਨਜੀਓ/ਸੀਬੀਓਜ਼ ਦੇ ਮੈਂਬਰਾਂ ਨੇ ਉਦਘਾਟਨੀ ਮੀਟਿੰਗ ਵਿੱਚ ਹਿੱਸਾ ਲਿਆ ਅਤੇ ਆਪਣੀ ਕੀਮਤੀ  ਜਾਣਕਾਰੀ ਸਾਂਝੀ ਕੀਤੀ ਅਤੇ ਸੁਝਾਅ ਦਿੱਤੇ। ਏ.ਡੀ.ਜੀ.ਪੀ. ਏ.ਐਸ. ਰਾਏ ਨੇ ਕਿਹਾ ਕਿ ਇਸ ਕਮੇਟੀ ਦਾ ਮੁੱਢਲਾ ਉਦੇਸ਼ ਜਨਤਕ ਪਹੁੰਚ ਨੂੰ ਵਧਾਉਣਾ ਅਤੇ ਟਰੈਫਿਕ ਪ੍ਰਬੰਧਨ ਅਤੇ ਟਰੈਫਿਕ ਨਿਯਮ ਲਾਗੂ ਕਰਨ ਲਈ ਇੱਕ ਸਹਿਯੋਗੀ ਪਹੁੰਚ ਨੂੰ ਉਤਸ਼ਾਹਿਤ ਕਰਨਾ ਹੈ।  ਉਨ੍ਹਾਂ ਕਿਹਾ ਕਿ ‘‘ਸੀਬੀਓਜ਼ ਅਤੇ ਵੱਖੋ-ਵੱਖਰੀ ਵਿਚਾਰਧਾਰਾ ਵਾਲੇ ਵਿਅਕਤੀਆਂ ਨੂੰ ਸਰਗਰਮੀ ਨਾਲ ਸ਼ਾਮਲ ਕਰਕੇ, ਸਾਡਾ ਉਦੇਸ਼ ਪੰਜਾਬ ਵਿੱਚ ਇੱਕ ਵਧੇਰੇ ਪ੍ਰਭਾਵੀ ਅਤੇ ਟਿਕਾਊ ਟਰੈਫਿਕ ਵਾਤਾਵਰਣ ਦੀ ਸਿਰਜਣਾ ਕਰਨਾ ਹੈ’’।  ਮੀਟਿੰਗ ਤੋਂ ਬਾਅਦ, ਕਮੇਟੀ ਮੈਂਬਰਾਂ ਨੂੰ ਪੰਜਾਬ ਰੋਡ ਸੇਫਟੀ ਐਂਡ ਟਰੈਫਿਕ ਰਿਸਰਚ ਸੈਂਟਰ ਦਾ ਦੌਰਾ ਕਰਨ ਦਾ ਵੀ ਮੌਕਾ ਦਿੱਤਾ ਗਿਆ, ਜਿੱਥੇ ਉਨ੍ਹਾਂ ਨੇ ਰਾਜ ਦੀਆਂ ਨਵੀਨਤਮ ਟਰੈਫਿਕ ਪ੍ਰਬੰਧਨ ਪਹਿਲਕਦਮੀਆਂ ਅਤੇ ਤਕਨਾਲੋਜੀਆਂ ਬਾਰੇ ਚੋਖੀ ਜਾਣਕਾਰੀ ਪ੍ਰਾਪਤ ਕੀਤੀ। ਜ਼ਿਕਰਯੋਗ ਹੈ ਕਿ ਇਹ ਨਵੀਂ ਬਣੀ ਕਮੇਟੀ ਪੰਜਾਬ ਪੁਲਿਸ ਦੀ ਕਮਿਊਨਿਟੀ-ਓਰੀਐਂਟਿਡ ਪੁਲਿਸਿੰਗ ਪ੍ਰਤੀ ਵਚਨਬੱਧਤਾ ਵਿੱਚ ਇੱਕ ਮਹੱਤਵਪੂਰਨ ਕਦਮ ਦੀ ਨਿਸ਼ਾਨਦੇਹੀ ਕਰਦੀ ਹੈ। ਜ਼ਮੀਨੀ ਪੱਧਰ ’ਤੇ ਭਾਈਵਾਲਾਂ ਨਾਲ ਸਾਂਝੇਦਾਰੀ ਕਰਕੇ, ਕਮੇਟੀ ਟਰੈਫਿਕ ਸੁਰੱਖਿਆ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ, ਜ਼ਿੰਮੇਵਾਰੀ ਨਾਲ ਡਰਾਈਵਿੰਗ ਕਰਨ ਲਈ ਪ੍ਰੇਰਨ, ਅਤੇ ਸਥਾਨਕ ਟਰੈਫਿਕ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ।

Have something to say? Post your comment

 

More in Chandigarh

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸੁਵਿਧਾ ਕੇਂਦਰ ਅਤੇ ਸਾਂਝ ਕੇਂਦਰ ਤੋਂ ਮਿਲਣ ਫ਼ਾਰਮਾਂ ਰਾਹੀਂ ਵੀ ਵੋਟ ਪਾਉਣ ਲਈ ਪ੍ਰਚਾਰਿਆ ਜਾਵੇਗਾ

ਜ਼ਿਲ੍ਹਾ ਚੋਣ ਅਫ਼ਸਰ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਜ਼ਿਲ੍ਹਾ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ

ਪੰਜਾਬ ਪੁਲਿਸ ਨੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਅਤੇ ਸਟੋਨ ਕਰੱਸ਼ਰਾਂ/ਸਕਰੀਨਿੰਗ ਪਲਾਂਟਾਂ ਦੀ ਚੈਕਿੰਗ

ਮੋਹਾਲੀ ਜ਼ਿਲ੍ਹੇ ’ਚ 30 ਮਈ ਤੋਂ 1 ਜੂਨ ਤੱਕ ਅਤੇ 4 ਜੂਨ ਨੂੰ ਡਰਾਈ ਡੇਅ ਰਹੇਗਾ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਖਾਦ ਅਤੇ ਬੀਜ ਵਿਕਰੀ ਦੀਆਂ ਦੁਕਾਨਾਂ ਦੀ ਚੈਕਿੰਗ

ਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਉੱਪਰ ਵੋਟਰ ਜਾਗਰੂਕਤਾ ਦਾ ਸੁਨੇਹਾ