Wednesday, December 17, 2025

Malwa

ਸਿਵਲ ਹਸਪਤਾਲ ’ਚ ਮਾਸਕ ਪਾਉਣ ਸਬੰਧੀ ਜਾਗਰੂਕਤਾ ਪੋਸਟਰ ਲਾਏ

April 29, 2021 04:55 PM
SehajTimes

ਬਰਨਾਲਾ : ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਰੋਨਾ ਵਾਇਰਸ ਖਿਲਾਫ ‘ਨੌ ਮਾਸਕ, ਨੌ ਐਂਟਰੀ’ ਮੁਹਿੰਮ ਅਧੀਨ ਅੱਜ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰਜੀਤ ਸਿੰਘ ਦੀ ਅਗਵਾਈ ਹੇਠ ਸਿਵਲ ਹਸਪਤਾਲ ਦੀਆਂ ਸਾਰੀਆਂ ਸ਼ਾਖਾਵਾਂ ਵਿਚ ਮਾਸਕ ਸਬੰਧੀ ਜਾਗਰੂਕਤਾ ਪੋਸਟਰ ਲਾਏ ਗਏ।
   ਇਸ ਮੌਕੇ ਜ਼ਿਲਾ ਮਾਸ ਮੀਡੀਆ ਅਫਸਰ ਬਰਨਾਲਾ ਕੁਲਦੀਪ ਸਿੰਘ ਨੇ ਦੱਸਿਆ ਕਿ ਇਸ ਤਹਿਤ ਜਿੱਥੇ ਹਸਪਤਾਲ ਆਉਣ ਵਾਲੇ ਮਰੀਜ਼ਾਂ ਨੂੰ ਮਾਸਕ ਲਾਜ਼ਮੀ ਪਾਉਣ ਬਾਰੇ ਜਾਗਰੂਕ ਕੀਤਾ ਗਿਆ, ਉਥੇ ਸਿਵਲ ਹਸਪਤਾਲ ਅਤੇ ਦਫਤਰ ਸਿਵਲ ਸਰਜਨ ਬਰਨਾਲਾ ਦੀਆਂ ਵੱਖ ਵੱਖ ਸ਼ਾਖਾਵਾਂ ਵਿਚ
ਜਾਗਰੂਕਤਾ ਪੋਸਟਰ ਲਾਏ ਗਏ। ਇਸ ਮੌਕੇ ਬੀਸੀਸੀ ਕੋਆਰਡੀਨੇਟਰ ਹਰਜੀਤ ਸਿੰਘ ਅਤੇ ਮਾਸ ਮੀਡੀਆ ਵਿੰਗ ਦਾ ਹੋਰ ਸਟਾਫ ਹਾਜ਼ਰ ਸੀ।

Have something to say? Post your comment