Monday, May 20, 2024

Chandigarh

'ਆਪ ਦੀ ਸਰਕਾਰ ਆਪ ਦੇ ਦੁਆਰ' ਦੇ ਤਹਿਤ ਸਬ ਡਵੀਜ਼ਨ ਡੇਰਾਬਸੀ ਵਿੱਚ ਲਗਾਏ ਗਏ ਕੈਂਪ

February 24, 2024 10:12 PM
SehajTimes
ਡੇਰਾਬੱਸੀ : ਸੂਬੇ ਦੇ ਲੋਕਾਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਿਸ ਦੇ ਲਈ ਸਰਕਾਰ ਵੱਲੋਂ 'ਆਪ ਦੀ ਸਰਕਾਰ ਆਪ ਦੇ ਦੁਆਰ' ਵਰਗਾ ਲੋਕ-ਪੱਖੀ ਉਪਰਾਲਾ ਕੀਤਾ ਗਿਆ ਹੈ। ਇਨ੍ਹਾ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਪਹਿਲਕਦਮੀ ਤਹਿਤ ਸਬ ਡਵੀਜ਼ਨ ਡੇਰਾਬਸੀ ਦੇ ਪਿੰਡ ਮਹਿਮਦਪੁਰ ਅਤੇ ਵਾਰਡ ਨੰ 26, 27 ਜ਼ੀਰਕਪੁਰ ਵਿੱਚ ਲਗਾਏ ਗਏ ਵਿਸ਼ੇਸ਼ ਕੈਂਪਾਂ ਦਾ ਦੌਰਾ ਕਰਦਿਆਂ ਕੀਤਾ।
 
 
 ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਦੀ ਇਹ ਪਹਿਲਕਦਮੀ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ 'ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਕਰਨ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਰਚੇਗੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਸੂਬੇ ਭਰ ਵਿੱਚ ਕੈਂਪ ਲਾ ਕੇ ਲੋਕਾਂ ਨੂੰ ਸੇਵਾਵਾਂ ਦਾ ਲਾਭ ਪ੍ਰਦਾਨ ਕਰਨ ਲਈ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਦਰ ਤੱਕ ਪਹੁੰਚ ਕੀਤੀ ਜਾ ਰਹੀ ਹੈ। ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਹ ਉਪਰਾਲਾ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਇਕੋ ਛੱਤ ਥੱਲੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਸੇਵਾਵਾਂ ਦਾ ਲਾਭ ਦੇਣ ਦੇ ਨਾਲ-ਨਾਲ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ, ਜਿਸ ਨਾਲ ਲੋਕਾਂ ਦੇ ਸਮੇਂ ਤੇ ਊਰਜਾ ਦੀ ਬੱਚਤ ਹੋਣ ਨਾਲ ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਮਾਰਨੇ ਪੈਣਗੇ।
 
 
 ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਮੌਕੇ 'ਤੇ ਮੌਜੂਦ ਲੋਕਾਂ ਨਾਲ ਗੱਲਬਾਤ ਕਰਦਿਆਂ ਕੈਂਪਾਂ ਸਬੰਧੀ ਉਨ੍ਹਾਂ ਪ੍ਰਤੀਕਿਰਿਆ ਵੀ ਹਾਸਲ ਕੀਤੀ। ਉਨ੍ਹਾਂ ਨੇ ਇਸ ਗੱਲ 'ਤੇ ਖੁਸ਼ੀ ਜ਼ਾਹਰ ਕੀਤੀ ਕਿ ਲੋਕਾਂ ਵੱਲੋਂ ਸਰਕਾਰ ਦੇ ਇਸ ਉਪਰਾਲੇ ਨੂੰ ਸਲਾਹੁਣ ਦੇ ਨਾਲ-ਨਾਲ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਮਾਨ ਸਰਕਾਰ ਲੋਕਾਂ ਦੇ ਦੁੱਖ ਸੁੱਖ ਵਿੱਚ ਸਹਾਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Have something to say? Post your comment

 

More in Chandigarh

ਜ਼ੀਰਕਪੁਰ ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਡੇਰਾਬੱਸੀ ਹਲਕੇ ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ 

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਮੋਹਾਲੀ ਪੁਲਿਸ ਵੱਲੋ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ ਗ੍ਰਿਫਤਾਰ

ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ