Sunday, November 02, 2025

Chandigarh

ਝਾਂਮਪੁਰ ਵਿਖੇ ਧਰਮਸ਼ਾਲਾ ਦਾ ਰਸਮੀ ਉਦਘਾਟਨ :ਵਿਧਾਇਕ ਕੁਲਵੰਤ ਸਿੰਘ

February 25, 2024 04:41 PM
SehajTimes
ਝਾਂਮਪੁਰ : ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਅੱਜ ਪਿੰਡ ਝਾਂਮਪੁਰ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਬਣੀ ਧਰਮਸ਼ਾਲਾ ਦਾ ਰਸਮੀ ਉਦਘਾਟਨ ਕੀਤਾ। ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਪਿੰਡ ਝਾਂਮਪੁਰ ਵਿਖੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਜਨਤਾ ਲੈਂਡ ਪ੍ਰਮੋਟਰ ਪ੍ਰਾਈਵੇਟ ਲਿਮਿਟਡ ਕੰਪਨੀ ਦੇ ਸਹਿਯੋਗ ਨਾਲ ਇਸ ਧਰਮਸ਼ਾਲਾ ਦਾ ਨਿਰਮਾਣ ਕੀਤਾ ਗਿਆ। ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਨੇ ਹਾਜ਼ਰੀਨ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਆਗਮਨ -ਪੁਰਬ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਸਾਨੂੰ ਸਭਨਾਂ ਨੂੰ ਬਰਾਬਰਤਾ ਦਾ ਦਰਜਾ ਦੇਣ ਵਾਲੇ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਾਨਵਤਾ ਨੂੰ ਜੀਵਨ ਜਾਂਚ ਦੱਸੀ ਅਤੇ ਸਾਨੂੰ ਵੀ ਗੁਰੂ ਰਵਿਦਾਸ ਜੀ ਦੇ ਦੁਆਰਾ ਦੱਸੀ ਜੀਵਨ ਜਾਂਚ ਨੂੰ ਆਪਣੀ ਜ਼ਿੰਦਗੀ ਦੇ ਵਿੱਚ ਢਾਲਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਮਾਨਦਾਰੀ, ਸੱਚ ਅਤੇ ਕਿਰਤ ਕਰਨ ਕਰਕੇ ਆਪਣਾ ਜੀਵਨ ਨਿਰਵਾਹ ਕਰਨਾ ਕਰਨ ਨੂੰ ਹੀ ਸਾਨੂੰ ਸਬਰ ਨੂੰ ਪ੍ਰਾਥਮਿਕਤਾ ਦੇਣੀ ਚਾਹੀਦਾ ਹੈ ਅਤੇ ਹਮੇਸ਼ਾਂ ਮਾਨਵਤਾ ਦੇ ਭਲੇ ਲਈ ਹੀ ਲਈ ਕੰਮ ਕਰਦੇ ਰਹਿਣਾ ਚਾਹੀਦਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਇਲਾਕੇ ਦੇ ਲੋਕਾਂ ਨੂੰ ਸੰਬੋਧਿਤ ਹੁੰਦੇ ਹੋਏ ਕਿਹਾ ਕਿ ਕਿਸੇ ਵੀ ਸਾਂਝੀ ਥਾਂ ਦਾ ਬਣ ਜਾਣਾ ਸੁਭਾਵਿਕ ਹੁੰਦਾ ਹੈ, ਪ੍ਰੰਤੂ ਉਸ ਦੀ ਸਾਂਭ- ਸੰਭਾਲ ਕਰਨ ਸਾਡਾ ਸਭ ਦਾ ਮੁੱਢਲਾ ਫਰਜ਼ ਬਣਦਾ ਹੈ।
 
 
ਇਸ ਨਵੀਂ ਬਣ ਚੁੱਕੀ ਧਰਮਸ਼ਾਲਾ ਦੇ ਵਿੱਚ ਸਾਂਝੇ ਸਮਾਗਮ ਹੁੰਦੇ ਰਹਿਣਗੇ ਅਤੇ ਲੋਕਾਂ ਨੂੰ ਇਸ ਦਾ ਫਾਇਦਾ ਪੁੱਜੇਗਾ। ਉਹਨਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ਵਿੱਚ ਆਈ ਹੈ, ਉਦੋਂ ਤੋਂ ਹੀ ਲਗਾਤਾਰ ਸਿਹਤ ਅਤੇ ਸਿੱਖਿਆ ਵਿਭਾਗ ਦੇ ਵਿੱਚ ਜਰੂਰੀ ਲੋੜੀਂਦੇ ਕੰਮ ਕੀਤੇ ਜਾ ਰਹੇ ਹਨ, ਅਤੇ ਹਜ਼ਾਰਾਂ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਗਏ ਹਨ। ਪੰਜਾਬ ਦੇ ਸਰਬਪੱਖੀ ਵਿਕਾਸ ਦੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਸਰਕਾਰ ਦੇ ਸਾਰੇ ਹੀ ਮੰਤਰੀ, ਵਿਧਾਇਕ ਅਤੇ ਆਮ ਆਦਮੀ ਪਾਰਟੀ ਦਾ ਹਰ ਅਹੁਦੇਦਾਰ, ਵਰਕਰ ਲੋਕਾਂ ਦੀ ਕਚਹਿਰੀ ਵਿੱਚ ਹੈ ਅਤੇ ਲੋਕਾਂ ਦੇ ਲੰਮੇ ਸਮੇਂ ਤੋਂ ਲਮਕਦੇ ਮਸਲਿਆਂ ਨੂੰ ਮੌਕੇ ਤੇ ਹੱਲ ਕੀਤਾ ਜਾ ਰਿਹਾ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਹਾਲੇ ਸਰਕਾਰ ਨੂੰ ਦੋ ਸਾਲ ਦੇ ਕਰੀਬ ਕਰੀਬ ਹੀ ਸਮਾਂ ਹੋਇਆ ਹੈ ਅਤੇ ਆਉਣ ਵਾਲੇ ਸਮੇਂ ਦੇ ਵਿੱਚ ਹੋਰ ਵਿਕਾਸ ਮੁਖੀ ਸਕੀਮਾਂ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ। ਇਸ ਮੌਕੇ ਤੇ ਅਵਤਾਰ ਸਿੰਘ ਝਾਮਪੁਰ, ਮਲਕੀਤ ਸਿੰਘ ਰਾਏਪੁਰ, ਕੁਲਦੀਪ ਸਿੰਘ ਸਮਾਣਾ, ਅਵਤਾਰ ਸਿੰਘ ਮੌਲੀ, ਡਾਕਟਰ ਕੁਲਦੀਪ ਸਿੰਘ, ਸਾਬਕਾ ਕੌਂਸਲਰ ਆਰ ਪੀ ਸ਼ਰਮਾ, ਹਰਸੰਗਤ ਸਿੰਘ ਨੰਬਰਦਾਰ, ਹਰਮੇਸ਼ ਸਿੰਘ ਕੁੰਭੜਾ, ਹਰਬਿੰਦਰ ਸਿੰਘ ਸੈਣੀ, ਕੌਂਸਲਰ ਗੁਰਮੀਤ ਕੌਰ, ਸੁਰਮੁਖ ਸਿੰਘ, ਮਨਪ੍ਰੀਤ ਸਿੰਘ ਮਨੀ ਵੀ ਹਾਜ਼ਰ ਸਨ। ਫੋਟੋ ਕੈਪਸ਼ਨ ; ਵਿਧਾਇਕ ਕੁਲਵੰਤ ਸਿੰਘ ਪਿੰਡ ਝਾਂਮਪੁਰ ਵਿਖੇ ਨਵੀਂ ਬਣੀ ਧਰਮਸ਼ਾਲਾ ਦਾ ਰਸਮੀ ਉਦਘਾਟਨ ਕਰਨ ਦੇ ਦੌਰਾਨ

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ